ਅਧਿਆਪਕ ਮੰਗਾਂ ਨੂੰ ਲੈ ਕੇ ਚੱਲ ਰਿਹਾ ਧਰਨਾ ਜਾਰੀ ਰਹੇਗਾ -ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ)

265

ਅਧਿਆਪਕ ਮੰਗਾਂ ਨੂੰ ਲੈ ਕੇ ਚੱਲ ਰਿਹਾ ਧਰਨਾ ਜਾਰੀ ਰਹੇਗਾ -ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ)

ਕੰਵਰ ਇੰਦਰ ਸਿੰਘ/ 23 ਜੂਨ /ਪਟਿਆਲਾ

ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਵੱਲੋਂ ਦੋ ਜੂਨ ਤੋਂ ਲਗਾਤਾਰ ਅਧਿਆਪਕ ਮੰਗਾਂ ਨੂੰ ਲੈ ਕੇ ਚੱਲ ਰਿਹਾ ਧਰਨਾ ਅੱਜ ਵੀ ਮਿਤੀ 23/06/2020ਨੂੰ ਗਿਆਰਾਂ ਤੋਂ ਇੱਕ ਵਜੇ ਤੱਕ ਵਾਈਸ ਚਾਂਸਲਰ ਦਫ਼ਤਰ ਅੱਗੇ ਜਾਰੀ ਰਿਹਾ ।ਗਿਆਰਾਂ ਵਜੇ ਅਧਿਆਪਕ ਵਾਈਸ ਚਾਂਸਲਰ ਦਫ਼ਤਰ ਅੱਗੇ ਇਕੱਠੇ ਹੋਏ ਅਤੇ ਉਸ ਉਪਰੰਤ ਉਨ੍ਹਾਂ ਨੇ ਯੂਨੀਵਰਸਿਟੀ ਕੈਂਪਸ ਵਿੱਚ ਰੋਸ ਮਾਰਚ ਕੀਤਾ ।ਇਹ ਰੋਸ ਮਾਰਚ ਵੀਸੀ ਦਫ਼ਤਰ ਤੋਂ ਸ਼ੁਰੂ ਹੋ ਕੇ ਆਰਟਸ ਵਿਭਾਗਾਂ ਤੋਂ ਹੁੰਦਾ ਹੋਇਆ ਲਾਇਬ੍ਰੇਰੀ ਤੋਂ ਹੁੰਦਾ ਹੋਇਆ ਪ੍ਰੀਖਿਆ ਸ਼ਾਖਾ  ਦੇ ਅੱਗੋਂ  ਦੀ ਹੋ ਕੇ ਰਜਿਸਟਰ ਦਫ਼ਤਰ ਵੱਲੋਂ ਦੀ ਆ ਕੇ ਵਾਈਸ ਚਾਂਸਲਰ ਦੇ ਦਫ਼ਤਰ ਅੱਗੇ ਸਮਾਪਤ ਕੀਤਾ ਗਿਆ ।ਰੋਸ ਮਾਰਚ ਤੋਂ ਬਾਅਦ ਧਰਨਾ ਇੱਕ ਵਜੇ ਤੱਕ ਜਾਰੀ ਰਿਹਾ ।ਅੱਜ ਇਸ ਰੋਸ ਮਾਰਚ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਅਧਿਆਪਕਾਂ ਨੇ ਸ਼ਿਰਕਤ ਕੀਤੀ ਅਤੇ  ਯੂਨੀਵਰਸਿਟੀ ਪ੍ਰਸ਼ਾਸਨ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ।

ਅਧਿਆਪਕ ਮੰਗਾਂ ਨੂੰ ਲੈ ਕੇ ਚੱਲ ਰਿਹਾ ਧਰਨਾ ਜਾਰੀ ਰਹੇਗਾ -ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਯੂਨੀਵਰਸਿਟੀ ਅਧਿਆਪਕ ਸੰਘ ਦੇ ਇਸ ਚੱਲ ਰਹੇ ਸੰਘਰਸ਼ ਨੂੰ ਡਾ ਅਰਵਿੰਦਰ ਕੌਰ ਕਾਕੜਾ ਜਨਰਲ ਸਕੱਤਰ ਪੀ ਸੀ ਸੀ ਟੀ ਯੂ ਅਤੇ ਅਤਿੰਦਰ ਸਿੰਘ ਘੱਗਾ  ਜ਼ਿਲ੍ਹਾ ਪ੍ਰਧਾਨ ਡੀ ਟੀ ਐੱਫਵੱਲੋਂ ਰੋਸ ਮਾਰਚ ਅਤੇ ਧਰਨੇ ਵਿੱਚ ਸ਼ਮੂਲੀਅਤ ਕਰ ਆਪਣੀਆਂ ਜਥੇਬੰਦੀਆਂ ਵੱਲੋਂ ਇਸ ਧਰਨੇ ਨੂੰ ਸਮਰਥਨ ਦਿੱਤਾ ।ਉਨ੍ਹਾਂ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਵਰਸਿਟੀ ਅਧਿਆਪਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਅਧਿਆਪਕਾਂ ਦੀਆਂ ਹੱਕੀ ਮੰਗਾਂ ਲਈ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਸੰਘਰਸ਼ ਵਿੱਚ ਸ਼ਾਮਲ ਹੋਣਗੇ ।

 

ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਪੂਟਾ ਪ੍ਰਧਾਨ ਜਸਵਿੰਦਰ ਸਿੰਘ ਬਰਾੜ ਅਤੇ  ਸਕੱਤਰ ਗੁਰਨਾਮ ਸਿੰਘ ਵਿਰਕ ਨੇ ਕਿਹਾ ਕਿ ਇਹ ਸੰਘਰਸ਼ ਸਿਰਫ ਤਨਖਾਹ ਪਾਉਣ ਤੱਕ ਸੀਮਤ ਨਹੀਂ ਹੈ ਸਗੋਂ  ਅਧਿਆਪਕਾਂ ਦੀਆਂ ਹੱਕੀ ਮੰਗਾਂ,ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਉਨ੍ਹਾਂ ਨਾਲ ਕੀਤੇ ਗਏ ਸਮਝੌਤੇ ਨੂੰ ਲਾਗੂ ਕਰਵਾਉਣ ਲਈ ਹੈ । ਯੂਨੀਵਰਸਿਟੀ ਦੀ ਵਿੱਤੀ ਹਾਲਤ ਨੂੰ ਵੇਖਦਿਆਂ ਹੋਇਆ ਉਨ੍ਹਾਂ ਨੇ ਕਿਹਾ ਕਿ ਅਸਲ ਲੜਾਈ ਤਾਂ ਯੂਨੀਵਰਸਿਟੀ ਦੀ ਹੋਂਦ ਨੂੰ ਬਚਾਉਣ ਦੀ ਹੈ ਕਿਉਂਕਿ ਯੂਨੀਵਰਸਿਟੀ ਜਿਸ ਪ੍ਰਕਾਰ ਦੇ ਵਿੱਤੀ ਸੰਕਟ ਦੇ ਦੌਰ ਵਿੱਚੋਂ ਗੁਜ਼ਰ ਰਹੀ ਹੈ ਉਸ ਲਈ ਰਲ ਕੇ ਸਾਨੂੰ ਸਾਰਿਆਂ ਨੂੰ ਇਸ ਨੂੰ ਬਾਹਰ ਕੱਢਣਾ ਪਏਗਾ ਅਤੇ ਉਸ ਲਈ ਪੰਜਾਬ ਸਰਕਾਰ ਵੀ ਆਪਣੀ  ਬਣਦੀ ਦਖ਼ਲਅੰਦਾਜ਼ੀ ਕਰੇ ਅਤੇ ਯੂਨੀਵਰਸਿਟੀ ਨੂੰ ਇਸ ਵਿੱਤੀ ਸੰਕਟ ਚੋਂ ਕੱਢੇ ।ਅੱਜ ਧਰਨਾ ਖ਼ਤਮ ਕਰਨ ਉਪਰੰਤ ਪੂਟਾ ਅਤੇ ਬਾਕੀ ਅਧਿਆਪਕ ਆਗੂਆਂ ਨਾਲ ਮੀਟਿੰਗ ਕਰਕੇ ਇਹ ਫ਼ੈਸਲਾ ਲਿਆ ਗਿਆ ਕਿ ਜਦੋਂ ਤੱਕ ਅਧਿਆਪਕ ਮੰਗਾਂ ਦਾ ਕੋਈ ਸਾਰਥਕ ਹੱਲ ਨਹੀਂ ਨਿਕਲ ਆਉਂਦਾ ਉਦੋਂ ਤੱਕ ਇਹ ਧਰਨਾ ਇਸੇ ਰੂਪ ਵਿੱਚ ਜਾਰੀ ਰਹੇਗਾ ।