ਅਨੰਦਪੁਰ ਸਾਹਿਬ ਹਲਕੇ ਦੇ ਪਿੰਡਾਂ ਦਾ ਕੋਨਾ ਕੋਨਾ ਵਿਕਾਸ ਦੀ ਗਵਾਹੀ ਭਰ ਰਿਹਾ ਹੈ – ਰਾਣਾ ਕੇ.ਪੀ.ਸਿੰਘ

117

ਅਨੰਦਪੁਰ ਸਾਹਿਬ ਹਲਕੇ ਦੇ ਪਿੰਡਾਂ ਦਾ ਕੋਨਾ ਕੋਨਾ ਵਿਕਾਸ ਦੀ ਗਵਾਹੀ ਭਰ ਰਿਹਾ ਹੈ – ਰਾਣਾ ਕੇ.ਪੀ.ਸਿੰਘ

ਬਹਾਦਰਜੀਤ ਸਿੰਘ / ਸ਼੍ਰੀ ਅਨੰਦਪੁਰ ਸਾਹਿਬ, 4 ਫਰਵਰੀ,2022
ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਣਾ ਕੇ.ਪੀ. ਸਿੰਘ ਨੇ ਖਮੇੜਾ, ਗਰਾ ਘਨਾਰੂ ਅਤੇ ਝਿੰਜੜੀ ਅੱਜ ਪਿੰਡਾਂ ਦਾ ਦੌਰਾ ਕਰਕੇ ਚੋਣ ਪ੍ਰਚਾਰ ਕੀਤਾ ।

ਰਾਣਾ ਕੇਪੀ ਸਿੰਘ ਨੇ ਆਪਣੀ ਚੋਣ ਮੁਹਿੰਮ ਦੌਰਾਨ ਵੋਟਰਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਕਿਹਾ ਕਿ ਉਹ ਹਮੇਸ਼ਾ ਹੀ ਲੋਕਾਂ ਦੇ ਸੇਵਾਦਾਰ ਬਣਕੇ ਹਲਕੇ ਵਿੱਚ ਵਿਚਰੇ ਹਨ ।ਉਨ੍ਹਾਂ ਕਿਹਾ ਕਿ ਅਨੰਦਪੁਰ ਸਾਹਿਬ ਹਲਕੇ ਦੇ ਪਿੰਡਾਂ ਦਾ ਕੋਨਾ ਕੋਨਾ ਵਿਕਾਸ ਦੀ ਗਵਾਹੀ ਭਰ ਰਿਹਾ ਹੈ ਅਤੇ ਪਿਛਲ਼ੇ ਪੰਜ ਸਾਲਾਂ ਵਿੱਚ  ਭਰਪੂਰ ਵਿਕਾਸ ਕਰਕੇ ਪਿੰਡਾਂ ਦੀ ਨੁਹਾਰ ਬਦਲ਼ੀ ਹੈ। ਉਨ੍ਹਾਂ ਕਿਹਾ ਇਨ੍ਹਾਂ ਪਿੰਡਾਂ ਵਿੱਚ ਲਿੰਕ ਸੜਕਾਂ ਦੀ ਉਸਾਰੀ ਕਰਵਾ ਕੇ ਆਵਾਜਾਈ ਦੇ ਵਧੇਰੇ ਲਿੰਕ ਸਥਾਪਿਤ ਕੀਤੇ ਗਏ ਜਿਸ ਦਾ ਫਾਇਦਾ ਹਲਕੇ ਦੇ ਲੋਕਾਂ ਨੂੰ ਮਿਲੇਗਾ।

ਅਨੰਦਪੁਰ ਸਾਹਿਬ ਹਲਕੇ ਦੇ ਪਿੰਡਾਂ ਦਾ ਕੋਨਾ ਕੋਨਾ ਵਿਕਾਸ ਦੀ ਗਵਾਹੀ ਭਰ ਰਿਹਾ ਹੈ -

ਉਨ੍ਹਾਂ ਕਿਹਾ ਪਿੰਡਾਂ ਵਿੱਚ ਕੰਮ ਕਰਦੇ ਮਹਿਲਾ ਮੰਡਲ਼ਾਂ ਅਤੇ ਸਮਾਜਸੇਵੀ ਤੇ ਖੇਡ ਕਲੱਬਾਂ ਨੂੰ ਦਿਲ ਖੋਲ੍ਹ ਕੇ ਗਰਾਂਟਾਂ ਦਿੱਤੀਆ ਗਈਆਂ ਹਨ। ਰਾਣਾ ਨੇ ਕਿਹਾ ਲੋਕਾਂ ਦਾ ਭਰਪੂਰ ਸਮਰਥਨ,ਪਿਆਰ ਅਤੇ ਸਤਿਕਾਰ ਮਿਲ ਰਿਹਾ ਹੈ। ਰਾਣਾ ਨੇ ਕਿਹਾ ਪੰਜਾਬ ਦੀ ਕਾਂਗਰਸ ਸਰਕਾਰ ਨੇ ਪੈਨਸ਼ਨ ਦੀ ਰਕਮ ਵਧਾ ਕੇ 1500 ਰੁਪਏ ਕਰਨ, ਮਹਿਲਾਵਾਂ ਲਈ ਬੱਸਾਂ ਵਿੱਚ ਮੁਫਤ ਬੱਸ ਸਫਰ ਦੀ ਸਹੂਲਤ, ਆਸ਼ੀਰਵਾਦ ਸਕੀਮ ਦੀ ਰਾਸ਼ੀ ਵਧਾ ਕੇ 51000 ਕਰਨ ਅਤੇ ਬਿਜਲੀ ਦੀ ਦਰਾਂ ਵਿੱਚ ਕਟੌਤੀ ਕਰਨ ਆਦਿ ਵਰਗੇ ਕ੍ਰਾਂਤੀਕਾਰੀ ਕਦਮ ਚੁੱਕ ਵੀ ਸੂਬੇ ਦੇ ਹਰ ਵਰਗ ਨੂੰ ਵੱਡੀ ਰਾਹਤ ਦਿੱਤੀ ਹੈ। ।

ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਵੀ ਪੰਜਾਬ ਵਿੱਚ ਦੋਬਾਰਾ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ।ਸ਼੍ਰੀ ਇਸ ਮੌਕੇ ’ਤੇ ਰਮੇਸ਼ ਦਸਗਰਾਈ, ਸੰਜੀਵਨ ਰਾਣਾ, ਚਰਨ ਦਾਸ ਸਲੂਰੀਆ, ਸੁੱਚ ਸਮਲਾਹ, ਬਾਮ ਦੇਵ ਆਦਿ ਵੀ ਹਾਜ਼ਰ ਸਨ।