ਅੰਮ੍ਰਿਤਸਰ ਜ਼ਿਲ੍ਹੇ ਵਿਚ ਪਨਗਰੇਨ ਏਜ਼ੰਸੀ ਨੇ ਕਣਕ ਦੀ ਖਰੀਦ ਪੱਖੋ ਬਾਕੀ ਏਜ਼ੰਸੀਆਂ ਨੂੰ ਪਛਾੜਿਆ- ਡੀ.ਸੀ.

214

ਅੰਮ੍ਰਿਤਸਰ ਜ਼ਿਲ੍ਹੇ ਵਿਚ ਪਨਗਰੇਨ ਏਜ਼ੰਸੀ ਨੇ ਕਣਕ ਦੀ ਖਰੀਦ ਪੱਖੋ ਬਾਕੀ ਏਜ਼ੰਸੀਆਂ ਨੂੰ ਪਛਾੜਿਆ-ਡੀ.ਸੀ.

ਅੰਮ੍ਰਿਤਸਰ, 22 ਅਪ੍ਰੈਲ :

ਜ਼ਿਲੇ੍ਹ ਦੇ ਸਾਰੇ ਸਰਕਾਰੀ ਖਰੀਦ ਕੇਦਰਾਂ ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਅਤੇ ਵੱਖ ਵੱਖ ਏਜੰਸੀਆਂ ਵਲੋ ਖਰੀਦ ਕੀਤੀ ਜਾ ਰਹੀ ਹੈ ਤੇ ਜ਼ਿਲੇ੍ਹ ਵਿਚ ਪਨਗਰੇਨ ਏਜੰਸੀ ਨੇ ਬਾਕੀ ਖਰੀਦ ਏਜੰਸੀਆਂ ਨੂੰ ਪਛਾੜ ਕੇ ਸਭ ਤੋ ਵੱਧ 30390 ਮੀਟਿਰਿਕ ਟਨ ਕਣਕ ਦੀ ਖਰੀਦ ਕੀਤੀ ਹੈ।   ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ  ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ  ਜ਼ਿਲੇ੍ਹ ਦੀਆਂ ਮੰਡੀਆਂ ’ਚ ਬੀਤੇ ਦਿਨ ਤੱਕ 101684 ਮੀਟਿਰਿਕ ਟਨ ਕਣਕ ਦੀ ਆਮਦ ਹੋਈ ਹੈ,ਜਿਸ ਵਿਚੋ ਵੱਖ ਵੱਖ ਏਜੰਸੀਆਂ ਵਲੋ 85865 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਕੀਤੀ ਗਈ ਕਣਕ ਦੀ ਕਿਸਾਨਾਂ ਨੂੰ 13 ਕਰੋੜ 80 ਲੱਖ ਰੁਪਏ ਦੀ ਅਦਇਗੀ ਵੀ ਹੋ ਗਈ ਹੈ। ਉਹਨਾਂ ਦੱਸਿਆ ਕਿ ਪਨਗਰੇਨ ਏਜ਼ਸੀ  ਵੱਲੋਂ 30390  ਮੀਟਿ੍ਰਕ ਟਨ, ਐੱਫ਼. ਸੀ. ਆਈ. ਵੱਲੋਂ 5338, ਮਾਰਕਫੈੱਡ ਵੱਲੋਂ 28320 ਮੀਟਿ੍ਰਕ ਟਨ, ਪਨਸਪ ਵੱਲੋਂ 15899 ਮੀਟਿ੍ਰਕ ਟਨ ਅਤੇ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 5918 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ।

ਅੰਮ੍ਰਿਤਸਰ ਜ਼ਿਲ੍ਹੇ ਵਿਚ ਪਨਗਰੇਨ ਏਜ਼ੰਸੀ ਨੇ ਕਣਕ ਦੀ ਖਰੀਦ ਪੱਖੋ ਬਾਕੀ ਏਜ਼ੰਸੀਆਂ ਨੂੰ ਪਛਾੜਿਆ-ਡੀ.ਸੀ.-Photo courtesy-Internet

ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਅਤੇ ਵੱਖ ਵੱਖ ਅਤੇ ਸਾਰੀਆਂ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਮੰਡੀਆਂ ਵਿਚੋ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ 48 ਘੰਟਿਆਂ ਵਿਚ ਕਰਨੀ ਯਕੀਨੀ ਬਣਾਈ ਜਾਵੇ।  ਖਹਿਰਾ ਨੇ  ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਲੇ੍ਹ ਦੀਆਂ ਅਨਾਜ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ। ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿਹਾ ਕਿ  ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਮੰਡੀਆਂ ਵਿਚ ਸਰਕਾਰ ਵਲੋ ਜਾਰੀ ਹਦਾੲਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।