ਅੱਜ ਦਾ ਪਟਿਆਲਾ ਜ਼ਿਲ੍ਹਾ ਕੋਵਿਡ ਵੇਰਵਾ ;ਸਕੂਲਾਂ ਵਿਚ ਕੋਵਿਡ ਸੈਂਪਲਿੰਗ ਦੀ ਪ੍ਰੀਕ੍ਰਿਆਂ ਲਗਾਤਾਰ ਜਾਰੀ : ਸਿਵਲ ਸਰਜਨ
ਪਟਿਆਲਾ, 12 ਅਗਸਤ ( )
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਮੈਗਾਡਰਾਈਵ ਟੀਕਾਕਰਨ ਮੁਹਿੰਮ ਤਹਿਤ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਕੈਂਪਾਂ ਵਿੱਚ 14559 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ ਜਦੋ ਕਿ ਟੀਚਾ 14000 ਟੀਕਾਕਰਨ ਦਾ ਸੀ, ਜਿਸ ਨਾਲ ਜਿਲੇ ਵਿਚ ਕੁਲ ਕੋਵਿਡ ਟੀਕਾਕਰਣ ਦੀ ਗਿਣਤੀ 6,79,857 ਹੋ ਗਈ ਹੈ। ਅੱਜ ਜਿਲ੍ਹੇ ਵਿਚ ਚਲਾਈ ਗਈ ਮੈਗਾਡਰਾਈਵ ਮੁਹਿਮ ਦਾ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂ ਗੋਇਲ ਵਲੋਂ ਵੱਖ ਵੱਖ ਥਾਂਵਾ ਤੇ ਜਾ ਕੇ ਕੈਂਪਾ ਦਾ ਨਿਰੀਖਣ ਕੀਤਾ ਗਿਆ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 13 ਅਗਸਤ ਦਿਨ ਵੀਰਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਥਾਪਰ ਕਾਲਜ਼, ਪਾਰਕ ਜਗਦੀਸ਼ ਕਲੋਨੀ, ਰਾਧਾ ਸੁਆਮੀ ਸੱਤਸੰਗ ਘਰ ਅਰਬਨ ਅਸਟੇਟ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ । ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਵੀ ਲਗਾਈ ਜਾਵੇਗੀ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 2783 ਕੋਵਿਡ ਰਿਪੋਰਟਾਂ ਪ੍ਰਾਪਤ ਹੋਈਆਂ ਜਿਸ ਵਿਚ ਪੰਜ ਕੋਵਿਡ ਪਾਜਟਿਵ ਕੇਸ ਪਾਏ ਗਏ ਹਨ ।ਜਿਨ੍ਹਾ ਵਿਚੋ ਇਕ ਬਲਾਕ ਹਰਪਾਲਪੁਰ, ਇਕ ਬਲਾਕ ਭਾਦਸੋਂ, ਇਕ ਬਲਾਕ ਸੁਤਰਾਣਾ, ਇਕ ਬਲਾਕ ਦੁਧਣਸਾਧਾ ਅਤੇ ਇਕ ਪਟਿਆਲਾ ਸ਼ਹਿਰ ਨਾਲ ਸਬੰਧਤ ਹੈ। ਜਿਸ ਨਾਲ ਪੋਜਟਿਵ ਕੇਸਾਂ ਦੀ ਗਿਣਤੀ 48754 ਹੋ ਗਈ ਹੈ, ਮਿਸ਼ਨ ਫਹਿਤ ਤਹਿਤ ਤਿੰਨ ਹੋਰ ਮਰੀਜ਼ ਕੋਵਿਡ ਤੋ ਠੀਕ ਹੋਣ ਕਾਰਨ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47380 ਹੋ ਗਈ ਹੈ, ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 31 ਹੈ ਅਤੇ ਅੱਜ ਜਿਲੇ੍ਹ ਵਿੱਚ ਇਕ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਹੋਣ ਕਾਰਨ ਕੁਲ ਮੌਤਾਂ ਦੀ ਗਿਣਤੀ 1343 ਹੋ ਗਈ ਹੈ।
ਨੋਡਲ ਅਫਸਰ ਡਾਕਟਰ ਸੁਮੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾ ਅਨੁਸਾਰ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਵਿਦਿਆਰਥੀਆਂ ਅਤੇ ਸਟਾਫ ਦੀ ਰੈਂਡਮ ਸੈਂਪਲਿੰਗ ਲਗਾਤਾਰ ਜਾਰੀ ਹੈ।ਉਹਨਾਂ ਕਿਹਾ ਕਿ ਬੀਤੇ ਦਿਨ ਸਰਕਾਰੀ ਤੇ ਪ੍ਰਾਈਵੇਟ ਸਕੂਲਾ ਵਿਚੋ ਲਏ ਗਏ 487 ਦੇ ਕਰੀਬ ਸਾਰੇ ਸੈਂਪਲ ਕੋਵਿਡ ਨੈਗਿਟਵ ਪਾਏ ਗਏ ਹਨ, ਅਤੇ ਅੱਜ ਵੀ ਸਕੂਲਾ ਸੈਂਪਲਿਗ ਦੀ ਪ੍ਰੀਕ੍ਰਿਆ ਜਾਰੀ ਰਹੀ ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2930 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,54,330 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48,754 ਕੋਵਿਡ ਪੋਜਟਿਵ, 8,03,677 ਨੈਗੇਟਿਵ ਅਤੇ ਲਗਭਗ 1899 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।