ਅੱਜ ਦਾ ਪਟਿਆਲਾ ਜ਼ਿਲ੍ਹਾ ਦਾ ਕੋਵਿਡ ਅਪਡੇਟ: ਸਿਵਲ ਸਰਜਨ
ਪਟਿਆਲਾ, 28 ਜੁਲਾਈ ( )
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਦੱਸਿਆ ਕਿ ਹੁਣ ਤੱਕ ਕੋਵਿਡ ਵੈਕਸੀਨ ਟੀਕਾਕਰਣ ਦੀ ਗਿਣਤੀ 5,84,749 ਹੋ ਗਈ ਹੈ।ਉਹਨਾਂ ਕਿਹਾ ਕਿ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਨ ਕੱਲ ਮਿਤੀ 29 ਜੁਲਾਈ ਦਿਨ ਵੀਰਵਾਰ ਨੂੰ ਕੋਵਿਡ ਟੀਕਾਕਰਨ ਨਹੀਂ ਹੋਵੇਗਾ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 1993 ਕੋਵਿਡ ਰਿਪੋਰਟਾਂ ਵਿਚੋਂ 02 ਕੋਵਿਡ ਪੋਜੀਟਿਵ ਕੇਸ ਪਾਏ ਗਏ ਹਨ, ਜਿਸ ਨਾਲ ਪੋਜਟਿਵ ਕੇਸਾਂ ਦੀ ਗਿਣਤੀ 48691 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 01 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 47322 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 31 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।
ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਦੱਸਿਆ ਕਿ ਅੱਜ ਜਿਲੇ ਵਿਚ 02 ਕੋਵਿਡ ਪੋਜੀਟਿਵ ਕੇਸ ਪਾਏ ਗਏ ਹਨ , ਜਿਹਨਾਂ ਵਿਚੋਂ ਬਲਾਕ ਕੌਲੀ ਤੋਂ 01 ਅਤੇ ਬਲਾਕ ਕਾਲੋਮਾਜਰਾ ਤੋਂ 01 ਕੇਸ ਰਿਪੋਰਟ ਹੋਇਆ ਹੈ।ਦੋਵੇਂ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਸਬੰਧਿਤ ਕੇਸਾਂ ਦੇ ਇਲਾਜ ਅਤੇ ਕੰਨਟੈਕਟ ਟ੍ਰੇਸਿੰਗ ਲਈ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਿਲੇ ਵਿੱਚ ਅੱਜ 1805 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,25,608 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48691 ਕੋਵਿਡ ਪੋਜਟਿਵ, 7,75,843 ਨੈਗੇਟਿਵ ਅਤੇ ਲਗਭਗ 1074 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।