ਇੰਡੀਅਨ ਮੈਡੀਕਲ ਐਸੋਸੀਏਸ਼ਨ ਸੰਗਰੂਰ ਵਲੋਂ ਮੁਫ਼ਤ ਮੈਡੀਕਲ ਸਲਾਹ ਲਈ ਹੈਲਪ ਲਾਈਨ ਨੰਬਰ ਜਾਰੀ

260

ਇੰਡੀਅਨ ਮੈਡੀਕਲ ਐਸੋਸੀਏਸ਼ਨ ਸੰਗਰੂਰ ਵਲੋਂ ਮੁਫ਼ਤ ਮੈਡੀਕਲ ਸਲਾਹ ਲਈ ਹੈਲਪ ਲਾਈਨ ਨੰਬਰ ਜਾਰੀ

ਸੰਗਰੂਰ, 5 ਅਪ੍ਰੈਲ :
ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਆਪਣੇ ਭਰਪੂਰ ਯਤਨ ਕਰ ਰਿਹਾ ਹੈ ਉੱਥੇ ਹੀ ਹੁਣ ਇੰਡੀਅਨ ਮੈਡੀਕਲ ਐਸੋਸੀਏਸ਼ਨ ਸੰਗਰੂਰ ਵੱਲੋਂ ਲੋਕਾਂ ਨੂੰ ਮੁਫ਼ਤ ਮੈਡੀਕਲ ਸਲਾਹ ਦੇਣ ਲਈ ਹੈਲਪਲਾਇਨ ਨੰਬਰ ਜਾਰੀ ਕੀਤੇ ਗਏ ਹਨ।

ਐਸੋਸੀਏਸ਼ਨ ਦੇ ਪ੍ਰਧਾਨ ਡਾ. ਮਨਦੀਪ ਸਿੰਘ ਅਤੇ ਸਕੱਤਰ ਜਨਰਲ ਡਾ.ਸੁਮਿਤ ਗੋਇਲ ਨੇ ਜਿਲ੍ਹਾ ਮੈਜਿਸਟਰੇਟ ਨੂੰ ਬੇਨਤੀ ਕੀਤੀ ਹੈ ਕਿ ਆਈ.ਐੱਮ.ਏ. ਸੰਕਟ ਦੀ ਇਸ ਘੜੀ ਵਿਚ ਪ੍ਰਸ਼ਾਸਨ ਦੇ ਨਾਲ ਹੈ। ਆਈ.ਐੱਮ.ਏ. ਸੰਗਰੂਰ ਵੱਲੋਂ ਲੋਕਾਂ ਨੂੰ ਮੁਫ਼ਤ ਮੈਡੀਕਲ ਸਲਾਹ ਦੇਣ ਲਈ ਹੈਲਪਲਾਇਨ ਨੰਬਰ ਜਾਰੀ ਕੀਤੇ ਹਨ ਜਿਸ ਤਹਿਤ ਜਨਰਲ ਸਿਹਤ ਸਬੰਧੀ ਸਲਾਹ ਲਈ ਸਵੇਰ 9 ਵਜੇ ਤੋਂ ਸ਼ਾਮ 6 ਵਜੇ ਤੱਕ ਹੈਲਪ ਲਾਈਨ ਨੰਬਰ 98773 31123 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਸਰਜਰੀ ਨਾਲ ਸਬੰਧਤ ਸਲਾਹ ਲਈ 8847095072, ਹੱਡੀਆਂ ਨਾਲ ਸਬੰਧਤ  7814994388, ਮੈਡੀਸਨ ਨਾਲ ਸਬੰਧਤ 8847076224, ਈ.ਐੱਨ.ਟੀ. ਨਾਲ ਸਬੰਧਤ 7009880567 ਅਤੇ ਬੱਚਿਆਂ ਦੀ ਸਿਹਤ ਨਾਲ ਸਬੰਧਤ ਸਲਾਹ ਲਈ 7814941909 ‘ਤੇ ਸਵੇਰ 9 ਤੋਂ  ਸਵੇਰੇ 10:30 ਅਤੇ ਸ਼ਾਮ 4 ਤੋਂ 6:30 ਤੱਕ ਸੰਪਰਕ ਕੀਤਾ ਜਾ ਸਕਦਾ ਹੈ।

ਇੰਡੀਅਨ ਮੈਡੀਕਲ ਐਸੋਸੀਏਸ਼ਨ ਸੰਗਰੂਰ ਵਲੋਂ ਮੁਫ਼ਤ ਮੈਡੀਕਲ ਸਲਾਹ ਲਈ ਹੈਲਪ ਲਾਈਨ ਨੰਬਰ ਜਾਰੀ-Photo courtesy-Internet

ਉਨ੍ਹਾਂ ਕਿਹਾ ਕਿ ਕੋਵਿਡ-19 ਅਤੇ ਇਸ ਦੀ ਰੋਕਥਾਮ ਬਾਰੇ ਆਈ.ਐੱਮ.ਏ. ਵੱਖ ਵੱਖ ਸੋਸ਼ਲ ਮੀਡੀਆ ਰਾਹੀਂ ਵੀ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ। ਜ਼ਿਲ੍ਹਾ ਮੈਜ਼ਿਸਟਰੇਟ ਸ੍ਰੀ ਘਨਸ਼ਿਆਮ ਥੋਰੀ ਨੇ ਅਪੀਲ ਕੀਤੀ ਕਿ ਲੋਕ ਆਪੋ ਆਪਣੇ ਘਰਾਂ ਵਿਚ ਸੁਰੱਖਿਅਤ ਰਹਿਣ ਅਤੇ ਲੋੜ ਪੈਣ ‘ਤੇ ਹੈਲਪ ਲਾਈਨ ਨੰਬਰਾਂ ‘ਤੇ ਫ਼ੋਨ ਕਰਕੇ ਸਿਹਤ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।