HomeEducationਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਸ ਭੱਦਲ ਵਿਖੇ ਦੋ ਦਿਨਾ ਨੈਸ਼ਨਲ ਕਾਨਫ਼ਰੰਸ ਸਫ਼ਲਤਾਪੂਰਵਕ ਕਰਵਾਈ...

ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਸ ਭੱਦਲ ਵਿਖੇ ਦੋ ਦਿਨਾ ਨੈਸ਼ਨਲ ਕਾਨਫ਼ਰੰਸ ਸਫ਼ਲਤਾਪੂਰਵਕ ਕਰਵਾਈ ਗਈ

ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਸ ਭੱਦਲ ਵਿਖੇ ਦੋ ਦਿਨਾ ਨੈਸ਼ਨਲ ਕਾਨਫ਼ਰੰਸ ਸਫ਼ਲਤਾਪੂਰਵਕ ਕਰਵਾਈ ਗਈ

ਬਹਾਦਰਜੀਤ ਸਿੰਘ/  ਰੂਪਨਗਰ, 8 ਦਸੰਬਰ,2022

ਆਈ.ਈ.ਟੀ. ਭੱਦਲ ਟੈਕਨੀਕਲ ਕੈਂਪਸ ਦੇ ਫਾਰਮੈਸੀ ਕਾਲਜ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਸ ਦੇ ਪ੍ਰਿੰਸੀਪਲ ਡਾ. ਜਤਿੰਦਰ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਫੋਰੈਂਸਿਕ ਸਾਇੰਸਿਸ ਯੂਨੀਵਰਸਿਟੀ, ਤ੍ਰਿਪੁਰਾ ਕੈਂਪਸ (ਗ੍ਰਹਿ ਮੰਤਰਾਲੇ, ਭਾਰਤ ਸਰਕਾਰ) ਦੇ ਸਹਿਯੋਗ ਨਾਲ  ” ਜਰਨੀ ਆਫ਼ ਡਰੱਗ ਮੋਲੀਕਿਊਲ – ਰਿਸਰਚ ਟੂ ਪੇਸ਼ੈਂਟ ” ਵਿਸ਼ੇ ਉੱਤੇ ਦੋ ਦਿਨਾਂ ਨੈਸ਼ਨਲ ਕਾਨਫਰੰਸ ਕਰਵਾਈ ਗਈ।

ਕਾਨਫਰੰਸ ਦੀ ਸ਼ੁਰੂਆਤ ਫਾਰਮੈਸੀ ਕਾਲਜ ਦੇ ਪ੍ਰਿੰਸੀਪਲ ਡਾ. ਜਤਿੰਦਰ ਸਿੰਘ ਨੇ ਸ਼ਿਰਕਤ ਕਰਨ ਲਈ ਪੁੱਜੇ ਉੱਚ ਕੋਟੀ ਦੇ ਵਿਦਵਾਨਾਂ,   ਬੁੱਧੀਜੀਵੀਆਂ, ਫੈਕਲਟੀ ਮੈਂਬਰਾਂ, ਰਿਸਰਚ ਸਕਾਲਰਾਂ ਅਤੇ ਵਿਦਿਆਰਥੀਆਂ ਦੇ ਸਵਾਗਤ ਨਾਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਕਾਨਫਰੰਸ ਨੂੰ ਬਾਇਓਸੇਫ ਮੈਡੀਕਲ ਇੰਡੀਆ ਪ੍ਰਾਈਵੇਟ ਲਿਮਟਿਡ, ਰਾਂਚੀ (ਝਾਰਖੰਡ) ਵੱਲੋਂ ਸਪਾਂਸਰ ਕੀਤਾ ਗਿਆ ਹੈ। ਇਸ ਕਾਨਫਰੰਸ ਵਿੱਚ ਪ੍ਰੋਫੈਸਰ (ਡਾ.) ਭੁਪਿੰਦਰ ਸਿੰਘ ਭੂਪ, ਸਾਬਕਾ ਚੇਅਰਮੈਨ – ਯੂਨੀਵਰਸਿਟੀ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਸ – ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਵਜੋਂ ਹਾਜ਼ਰ ਹੋਏ ਅਤੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਦਿਆਰਥੀਆਂ ਨੂੰ ਨਵੇਂ ਤਜਰਬਿਆਂ ਅਤੇ ਚਨੌਤੀਆਂ ਨੂੰ ਸਵੀਕਾਰ ਕਰਕੇ ਸਮੇਂ ਦੀ ਹਾਣੀ ਬਣਨਾ ਚਾਹੀਦਾ ਹੈ।

ਇਸ ਮੌਕੇ ਕੈਂਪਸ ਦੇ ਰਜਿਸਟਰਾਰ-ਕਮ-ਡਾਇਰੈਕਟਰ ਐਸ.ਐਸ. ਬਿੰਦਰਾ ਨੇ ਕਿਹਾ ਕਿ ਨੈਸ਼ਨਲ ਪੱਧਰ ਤੇ ਕਾਨਫਰੰਸ ਕਰਵਾਉਣ ਨਾਲ ਵਿਦਿਆਰਥੀਆਂ ਦੇ ਤਕਨੀਕੀ, ਸਮਾਜਿਕ ਅਤੇ ਅਕਾਦਮਿਕ ਗਿਆਨ ਵਿੱਚ ਨਿਖਾਰ ਆਉਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਕਾਨਫਰੰਸ ਵਿੱਚ ਦੇਸ਼ ਦੀਆਂ ਵੱਖ-2 ਯੂਨੀਵਰਸਿਟੀਆਂ ਅਤੇ ਕਾਲਜਾਂ ਤੋਂ 200 ਦੇ ਕਰੀਬ ਫੈਕਲਟੀ ਮੈਂਬਰ, ਰਿਸਰਚ ਸਕਾਲਰ ਅਤੇ ਵਿਦਿਆਰਥੀ ਹਿੱਸਾ ਲਿਆ ਅਤੇ ਭਾਗ ਲੈਣ ਵਾਲੇ ਪ੍ਰਤੀਯੋਗੀਆਂ ਨੇ ਪੂਰੇ ਉਤਸ਼ਾਹ ਨਾਲ ਆਪਣੇ ਸੋਧ ਪੱਤਰ ਪੇਸ਼ ਕੀਤੇ ਅਤੇ ਕਾਨਫਰੰਸ਼ ਵਿੱਚ ਸ਼ਿਰਕਤ ਕਰਨ ਆਏ ਮਾਹਿਰਾਂ ਨੂੰ ਇਸ ਦੀ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ।

ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਸ ਭੱਦਲ ਵਿਖੇ ਦੋ ਦਿਨਾ ਨੈਸ਼ਨਲ ਕਾਨਫ਼ਰੰਸ ਸਫ਼ਲਤਾਪੂਰਵਕ ਕਰਵਾਈ ਗਈ

ਇਸ ਕਾਨਫਰੰਸ ਵਿੱਚ ਦੇਸ਼ ਦੀਆਂ ਵੱਖ-2 ਯੂਨੀਵਰਸਿਟੀਆਂ ਅਤੇ ਕਾਲਜਾਂ ਜਿਨ੍ਹਾਂ ਵਿੱਚੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੀ.ਜੀ.ਆਈ. ਚੰਡੀਗੜ੍ਹ, ਸ਼ਿਮਲਾ ਯੂਨੀਵਰਸਿਟੀ, ਸੈਂਟਰਲ ਯੂਨੀਵਰਸਿਟੀ, ਹਰਿਆਣਾ, ਕੁਰੂਕਸ਼ੇਤਰ ਯੂਨੀਵਰਸਿਟੀ, ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਆਦਿ ਤੋਂ ਆਏ ਵੱਖ-2 ਮਾਹਿਰਾਂ ਵੱਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ। ਸੰਸਥਾ ਵੱਲੋਂ ਹਾਜ਼ਰ ਤਜਿੰਦਰ ਸਿੰਘ ਨੇ ਮੁੱਖ ਮਹਿਮਾਨ ਅਤੇ ਇਸ ਕਾਨਫਰੰਸ ਵਿੱਚ ਸ਼ਿਰਕਤ ਕਰਨ ਆਏ ਵੱਖ-2 ਮਾਹਿਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਕਾਨਫਰੰਸ ਦੇ ਅੰਤ ਵਿੱਚ ਵੱਖ-2 ਵਿਸ਼ਿਆਂ ਦੇ ਭਾਗੀਦਾਰਾਂ ਨੂੰ ਸਰਵੋਤਮ ਪੇਪਰਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਕਾਨਫਰੰਸ ਨੂੰ ਸਫ਼ਲਤਾ ਪੂਰਵਕ ਕਰਵਾਉਣ ਲਈ ਕਾਲਜ ਪ੍ਰਬੰਧਕਾਂ  ਵੱਲੋਂ ਫਾਰਮੈਸੀ ਕਾਲਜ ਦੇ ਪ੍ਰਿੰਸੀਪਲ ਡਾ. ਜਤਿੰਦਰ ਸਿੰਘ ਅਤੇ ਪੂਰੇ ਸਟਾਫ਼ ਦੀ ਸ਼ਲਾਘਾ ਕੀਤੀ। ਇਸ ਮੌਕੇ ਹੋਰਾਂ ਤੋਂ ਇਲਾਵਾ ਇਸ਼ਾਨੀ, ਬਜਿੰਦਰ ਕੁਮਾਰ,  ਨੀਲਮ ਸ਼ਰਮਾਂ ਆਦਿ ਹਾਜ਼ਰ ਸਨ।

LATEST ARTICLES

Most Popular

Google Play Store