ਉਪਰੇਸ਼ਨ ਸੀਲ-3: ਐਸ.ਐਸ.ਪੀ. ਵਰੁਣ ਸ਼ਰਮਾ ਵੱਲੋਂ ਪਟਿਆਲਾ ਜ਼ਿਲ੍ਹੇ ‘ਚ ਗਵਾਂਢੀ ਸੂਬਿਆਂ ਨਾਲ ਲੱਗਦੀਆਂ ਹੱਦਾਂ ‘ਤੇ ਨਾਕਾਬੰਦੀ ਦੀ ਅਗਵਾਈ ਕੀਤੀ

106
Social Share

ਉਪਰੇਸ਼ਨ ਸੀਲ-3: ਐਸ.ਐਸ.ਪੀ. ਵਰੁਣ ਸ਼ਰਮਾ ਵੱਲੋਂ ਪਟਿਆਲਾ ਜ਼ਿਲ੍ਹੇ ‘ਚ ਗਵਾਂਢੀ ਸੂਬਿਆਂ ਨਾਲ ਲੱਗਦੀਆਂ ਹੱਦਾਂ ‘ਤੇ ਨਾਕਾਬੰਦੀ ਦੀ ਅਗਵਾਈ ਕੀਤੀ

ਪਟਿਆਲਾ, ਦੇਵੀਗੜ੍ਹ, 19 ਅਗਸਤ,2023:
ਪੰਜਾਬ ਪੁਲਿਸ ਵੱਲੋਂ ਚਲਾਏ ਗਏ ‘ਉਪਰੇਸ਼ਨ ਸੀਲ-3’ ਤਹਿਤ ਪਟਿਆਲਾ ਪੁਲਿਸ ਨੇ ਜ਼ਿਲ੍ਹੇ ਅੰਦਰ ਗੁਆਂਢੀ ਸੂਬੇ ਨਾਲ ਲੱਗਦੀਆਂ ਹੱਦਾਂ ‘ਤੇ 8 ਥਾਵਾਂ ਵਿਖੇ ਅੱਜ ਅੰਤਰਰਾਜੀ ਨਾਕਾਬੰਦੀ ਕਰਕੇ ਕਾਰਾਂ, ਗੱਡੀਆਂ ਤੇ ਹੋਰ ਸਾਧਨਾਂ ਰਾਹੀਂ ਪੰਜਾਬ ਆਉਣ ਵਾਲਿਆਂ ‘ਤੇ ਤਿੱਖੀ ਨਜ਼ਰ ਰੱਖੀ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਅੰਤਰਰਾਜੀ ਨਾਕਾਬੰਦੀ ਦੀ ਅਗਵਾਈ ਕਰਦਿਆਂ ਕਿਹਾ ਕਿ ਪਟਿਆਲਾ ਪੁਲਿਸ ਪੂਰੀ ਮੁਸਤੈਦੀ ਨਾਲ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ ‘ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਾਕਿਆਂ ਦੌਰਾਨ 20 ਕਿਲੋਗ੍ਰਾਮ ਭੁੱਕੀ, 1260 ਗੋਲੀਆਂ, ਇਨਟੌਕਸ 25 ਗ੍ਰਾਮ, 100 ਬੋਤਲਾਂ ਸ਼ਰਾਬ ਦੀ ਬਰਾਮਦਗੀ ਹੋਈ ਹੈ।

ਜ਼ਿਲ੍ਹਾ ਪੁਲਿਸ ਮੁਖੀ ਨੇ ਰੋਹੜ ਜਗੀਰ ਵਿਖੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਪੰਜਾਬ ਪੁਲਿਸ ਵੱਲੋਂ ਉਪਰੇਸ਼ਨ ਸੀਲ-3 ਚਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਿਸ ਨੇ ਇਸ ਓਪਰੇਸ਼ਨ ਅਧੀਨ ਜ਼ਿਲ੍ਹੇ ਅੰਦਰ 8 ਵੱਖ-ਵੱਖ ਥਾਵਾਂ ‘ਤੇ ਅੰਤਰਰਾਜੀ ਨਾਕਾਬੰਦੀ ਕਰਕੇ ਪੂਰੀ ਸਖ਼ਤੀ ਨਾਲ ਪੰਜਾਬ ਆ ਰਹੇ ਵਾਹਨਾਂ ਦੀ ਚੈਕਿੰਗ ਕੀਤੀ ਹੈ।

ਵਰੁਣ ਸ਼ਰਮਾ ਨੇ ਦੱਸਿਆ ਕਿ ਇਸ ਉਪਰੇਸ਼ਨ ਸੀਲ ਦਾ ਮਕਸਦ ਨਸ਼ਾ ਤਸਕਰਾਂ ‘ਤੇ ਦਬਾਅ ਬਣਾਉਣਾ ਹੈ ਤਾਂ ਕਿ ਸਮਗਲਿੰਗ ਵਰਗੇ ਕਾਲੇ ਧੰਦਿਆਂ ਤੋਂ ਦੂਰ ਰਹਿਣ ਅਤੇ ਜਿਹੜਾ ਅਨਸਰ ਅਜਿਹਾ ਕਰਦਾ ਹੈ, ਉਸਨੂੰ ਕਾਬੂ ਕਰਕੇ ਕਾਨੂੰਨ ਦੀ ਨਜ਼ਰਬੰਦੀ ‘ਚ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਨੇ ਹਾਲ ਹੀ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ 5 ਸਮਗਲਰਾਂ ਦੀ ਕਰੋੜਾਂ ਰੁਪਏ ਦੀ ਪ੍ਰਾਪਰਟੀ ਜ਼ਬਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਨੇ ਪੂਰੀ ਚੌਕਸੀ ਨਾਲ ਆਪਣੀ ਜ਼ਿਮੇਵਾਰੀ ਨਿਭਾਉਂਦਿਆਂ ਨਸ਼ਾ ਤਸਕਰੀ ਨਾਲ ਬਣਾਈ ਪ੍ਰਾਪਰਟੀ ਨੂੰ ਜ਼ਬਤ ਕਰਕੇ ਸਮਗਲਰਾਂ ਨੂੰ ਵੱਡਾ ਝਟਕਾ ਦਿੱਤਾ ਹੈ।

ਐਸ.ਐਸ.ਪੀ. ਨੇ ਦੱਸਿਆ ਕਿ ਅੱਜ ਗੁਆਂਢੀ ਸੂਬੇ ਹਰਿਆਣਾ ਨਾਲ ਲੱਗਦੇ ਖੇਤਰਾਂ ‘ਚ ਲਗਾਏ ਗਏ 8 ਨਾਕਿਆਂ ਵਿਖੇ ਤਾਇਨਾਤ ਕੀਤੇ 4 ਐਸ.ਪੀਜ, 8 ਡੀ.ਐਸ.ਪੀਜ਼ ਤੇ 500 ਹੋਰ ਰੈਂਕਾਂ ਦੇ ਮੁਲਾਜਮਾਂ ਵੱਲੋਂ ਪਾਇਸ ਸਾਫ਼ਟਵੇਅਰ ਅਤੇ ਵਾਹਨ ਐਪਲੀਕੇਸ਼ਨ ਦੀ ਵਰਤੋਂ ਕਰਕੇ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਕੀਤੀ ਗਈ ਨਾਕਾਬੰਦੀ ਦੌਰਾਨ ਪੁਲਿਸ ਨੇ ਮੁਸਤੈਦੀ ਨਾਲ ਪਾਬੰਦੀਸ਼ੁਦਾ ਵਸਤਾਂ ਦੀ ਰਿਕਵਰੀ ਵੀ ਕੀਤੀ ਹੈ।

ਉਪਰੇਸ਼ਨ ਸੀਲ-3: ਐਸ.ਐਸ.ਪੀ. ਵਰੁਣ ਸ਼ਰਮਾ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਗਵਾਂਢੀ ਸੂਬਿਆਂ ਨਾਲ ਲੱਗਦੀਆਂ ਹੱਦਾਂ 'ਤੇ ਨਾਕਾਬੰਦੀ ਦੀ ਅਗਵਾਈ ਕੀਤੀ

ਉਨ੍ਹਾਂ ਅੱਗੇ ਦੱਸਿਆ ਕਿ ਧਰਮੇੜੀ ਨਾਕੇ ‘ਤੇ ਤਲਾਸ਼ੀ ਦੌਰਾਨ ਸੀਮਾ ਰਾਣੀ ਪਤਨੀ ਰਾਜਦੀਪ ਸਿੰਘ ਵਾਸੀ ਹਿਰਦਾਪੁਰ ਨੂੰ ਕਾਬੂ ਕਰਕੇ ਉਸ ਕੋਲੋਂ 430 ਟਰਾਮਾਡੋਲ ਗੋਲੀਆਂ ਬਰਾਮਦ ਕੀਤੀਆਂ ਗਈਆਂ। ਬਲਬੇੜਾ ਨਾਕੇ ‘ਤੇ ਸੌਰਵ ਦੂਬੇ ਅਤੇ ਗੌਰਵ ਦੂਬੇ ਨੂੰ ਕਾਬੂ ਕਰਕੇ 20 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਬਹਾਦਰਗੜ÷ ੍ਹ ਨਾਕੇ ‘ਤੇ ਤਲਾਸ਼ੀ ਦੌਰਾਨ ਤਰਸੇਮ ਸਿੰਘ ਪੁੱਤਰ ਰਣਧੀਰ ਸਿੰਘ ਅਤੇ ਜਾਫ਼ਰ ਖਾਨ ਪੁੱਤਰ ਰੋਸ਼ਨ ਖਾਨ ਵਾਸੀ ਡੋਂਗਲਾ ਨੂੰ ਕਾਬੂ ਕਰਕੇ 550 ਟਰਾਮਾਡੋਲ ਗੋਲੀਆਂ ਬਰਾਮਦ ਕੀਤੀਆਂ ਗਈਆਂ। ਸ਼ੰਭੂ ਨਾਕੇ ‘ਤੇ ਤਲਾਸ਼ੀ ਦੌਰਾਨ ਬਿਕਰਮਜੀਤ ਪੁੱਤਰ ਬਲਵਿੰਦਰ ਸਿੰਘ ਵਾਸੀ ਖੋਜੀਕੀਪੁਰ ਨੂੰ ਕਾਬੂ ਕਰਕੇ ਉਸ ਪਾਸੋਂ 280 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਸ਼ੰਭੂ ਨਾਕਾ ‘ਤੇ ਹੀ ਤਲਾਸ਼ੀ ਦੌਰਾਨ ਅੰਸ਼ੂ ਪੁੱਤਰ ਨਰੇਸ਼ ਵਾਸੀ ਸ਼ੇਖੂਪੁਰ ਖਾਸਲਾ ਯੂਪੀ ਨੂੰ ਕਾਬੂ ਕਰਕੇ 10 ਕਿਲੋ ਭੁੱਕੀ ਬਰਾਮਦ ਕੀਤੀ।

ਇਸੇ ਤਰ੍ਹਾਂ ਸਰਾਲਾ ਸਰਹਾਲਾ ਨਾਕੇ ‘ਤੇ ਤਲਾਸ਼ੀ ਦੌਰਾਨ ਪਵਨ ਕੁਮਾਰ ਪੁੱਤਰ ਰਾਮਜੀ ਦਾਸ ਵਾਸੀ ਹਰੀਮਾਜਰਾ ਨੂੰ ਕਾਬੂ ਕਰਕੇ ਉਸ ਪਾਸੋਂ 60 ਬੋਤਲਾਂ ਨਜਾਇਜ਼ ਸ਼ਰਾਬ ਤਾਜਾ ਬਰਾਮਦ ਕੀਤੀ। ਇਸੇ ਨਾਕੇ ‘ਤੇ ਤਲਾਸ਼ੀ ਦੌਰਾਨ ਵਿਸ਼ਾਲ ਮੋਰੀਆ ਪੁੱਤਰ ਝਜਨ ਨਾਥ ਵਾਸੀ ਹੇਕਮ ਯੂਪੀ ਨੂੰ ਕਾਬੂ ਕਰਕੇ ਉਸ ਕੋਲੋਂ 10 ਕਿਲੋ ਭੁੱਕੀ ਬਰਾਮਦ ਕੀਤੀ ਗਈ। ਜਦਕਿ ਢਾਬੀ ਗੁਜਰਾਂ ਨਾਕੇ ‘ਤੇ ਤਲਾਸ਼ੀ ਦੌਰਾਨ ਰਿੰਕੂ ਪੁੱਤਰ ਸੁਖਵਿੰਦਰ ਸਿੰਘ ਵਾਸੀ ਬੇਹੱਦਸ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ ਗਿਆ। ਹਾਮਝੜੀ ਨਾਕੇ ‘ਤੇ ਤਲਾਸ਼ੀ ਦੌਰਾਨ ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਸਰੈਣ ਸਿੰਘ ਵਾਸੀ ਖਾਨੇਵਾਲ ਨੂੰ ਕਾਬੂ ਕਰਕੇ ਉਸ ਕੋਲੋਂ 560 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।ਜਦੋਂਕਿ ਮਸ਼ੀਗਣ ਨਾਕੇ ‘ਤੇ ਤਲਾਸ਼ੀ ਦੌਰਾਨ ਅਨਿਲ ਕੁਮਾਰ ਪੁੱਤਰ ਸੁਰੇਸ਼ ਕੁਮਾਰ ਵਾਸੀ ਕ੍ਰਿਸ਼ਨਾ ਕਾਲੋਨੀ ਨੂੰ ਕਾਬੂ ਕਰਕੇ ਉਸ ਕੋਲੋਂ 40 ਬੋਤਲਾਂ ਨਾਜਾਇਜ਼ ਸ਼ਰਾਬ ਮਾਲਟਾ ਦੀਆਂ ਬਰਾਮਦ ਕੀਤੀਆਂ ਗਈਆਂ।

ਉਪਰੇਸ਼ਨ ਸੀਲ-3: ਐਸ.ਐਸ.ਪੀ. ਵਰੁਣ ਸ਼ਰਮਾ ਵੱਲੋਂ ਪਟਿਆਲਾ ਜ਼ਿਲ੍ਹੇ ‘ਚ ਗਵਾਂਢੀ ਸੂਬਿਆਂ ਨਾਲ ਲੱਗਦੀਆਂ ਹੱਦਾਂ ‘ਤੇ ਨਾਕਾਬੰਦੀ ਦੀ ਅਗਵਾਈ ਕੀਤੀ I ਵਰੁਣ ਸ਼ਰਮਾ ਨੇ ਕਿਹਾ ਕਿ ਸ਼ਰਾਬ ਤੇ ਹੋਰ ਨਸ਼ਿਆਂ ਦੀ ਸਮਗਲਿੰਗ ਕਰਨ ਸਮੇਤ ਜੇਲਾਂ ਕੱਟਕੇ ਬਾਹਰ ਆ ਕੇ ਅਜਿਹੇ ਕਾਲੇ ਧੰਦੇ ਕਰਨ ਵਾਲਿਆਂ ‘ਤੇ ਵੀ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਇਸ ਮੌਕੇ ਡੀ.ਐਸ.ਪੀ. ਦਿਹਾਤੀ ਗੁਰਦੇਵ ਸਿੰਘ ਧਾਲੀਵਾਲ, ਐਸ.ਐਚ.ਓ. ਜੁਲਕਾਂ ਹਰਜਿੰਦਰ ਸਿੰਘ ਢਿੱਲੋਂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।