ਐਡਵੋਕੇਟ ਅਮਨਪ੍ਰੀਤ ਸਿੰਘ ਕਾਬੜਵਾਲ ਭਾਜਪਾ ਯੂਥ ਵਿੰਗ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਬਣੇ

311

ਐਡਵੋਕੇਟ ਅਮਨਪ੍ਰੀਤ ਸਿੰਘ ਕਾਬੜਵਾਲ ਭਾਜਪਾ ਯੂਥ ਵਿੰਗ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਬਣੇ

ਬਹਾਦਰਜੀਤ ਸਿੰਘ / ਰੂਪਨਗਰ, 10 ਫਰਵਰੀ,2023

ਅੱਜ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਵਲੋਂ ਭਾਰਤੀ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਕੰਵਰਬੀਰ ਸਿੰਘ ਟੋਹੜਾ ਨਾਲ ਵਿਚਾਰ ਚਰਚਾ ਮਗਰੋਂ ਐਡਵੋਕੇਟ ਅਮਨਪ੍ਰੀਤ ਸਿੰਘ ਕਾਬੜਵਾਲ ਨੂੰ ਜ਼ਿਲ੍ਹਾ ਯੂਥ ਮੋਰਚੇ ਦਾ ਪ੍ਰਧਾਨ ਐਲਾਨਿਆ ਗਿਆ।

ਐਡਵੋਕੇਟ ਅਮਨਪ੍ਰੀਤ ਸਿੰਘ ਕਾਬੜਵਾਲ 2013 ਤੋਂ ਹੀ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਵਿਚ ਸਰਗਰਮ ਆਗੂ ਵਜੋਂ ਭੂਮਿਕਾ ਅਦਾ ਕਰਦੇ ਆ ਰਹੇ ਹਨ ਤੇ 2014 ਵਿਚ ਉਨ੍ਹਾਂ ਨੂੰ ਏਬੀਵੀਪੀ ਵਲੋਂ ਕਾਲਜ ਪ੍ਰਧਾਨ ਬਣਾਇਆ ਗਿਆ ਸੀ ਤੇ ਇਸ ਤੋਂ ਉਨ੍ਹਾਂ ਨੂੰ ਪੂਰੀ ਏਬੀਵੀਪੀ ਇਕਾਈ ਦਾ ਪ੍ਰਧਾਨ ਐਲਾਨਿਆ ਗਿਆ

ਐਡਵੋਕੇਟ ਅਮਨਪ੍ਰੀਤ ਸਿੰਘ ਕਾਬੜਵਾਲ ਭਾਜਪਾ ਯੂਥ ਵਿੰਗ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਬਣੇ

ਇਸ ਤੋਂ ਇਲਾਵਾ ਉਹ ਕਈ ਸਮਾਜ ਸੇਵੀ ਸੰਸਥਾਵਾਂ ਜਿਵੇਂ ਹੋਪ ਫਾਊਂਡੇਸ਼ਨ, ਰੋਟਰੀ ਰੋਪੜ ਸੈਂਟਰਲ ਆਦਿ  ਵਿਚ ਵੀ ਬਤੌਰ ਨੌਜਵਾਨ ਇੱਕ ਅਹਿਮ ਭੂਮਿਕਾ ਅਦਾ ਕਰ ਰਹੇ ਹਨ ਤੇ ਸਭ ਤੋਂ ਅਹਿਮ ਉਹ ਪੀਜੀਆਈ ਲੰਗਰ ਸੇਵਾ ਕਮੇਟੀ ਦੇ 2016 ਤੋਂ ਮੈਂਬਰ ਵਜੋਂ ਵੀ ਸੇਵਾਵਾਂ ਨਿਭਾਅ ਰਹੇ ਹਨ। ਇਨ੍ਹਾਂ ਪ੍ਰਮੁੱਖ ਸੇਵਾਵਾਂ ਦੇ ਮੱਦੇਨਜ਼ਰ ਅਜੈਵੀਰ ਸਿੰਘ ਲਾਲਪੁਰਾ ਨੇ ਅਮਨਪ੍ਰੀਤ ਸਿੰਘ ਕਾਬੜਵਾਲ ਨੂੰ ਇਹ ਅਹਿਮ ਜਿੰਮੇਵਾਰੀ ਦੇ ਕੇ ਨਿਵਾਜਿਆ ਹੈ।

ਇਸ ਮੌਕੇ ਅਮਨਪ੍ਰੀਤ ਸਿੰਘ ਕਾਬੜਵਾਲ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਇਕਬਾਲ ਸਿੰਘ ਲਾਲਪੁਰਾ, ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ,  ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ, ਸੂਬਾ ਪ੍ਰਧਾਨ ਕੰਵਰਬੀਰ ਸਿੰਘ ਟੌਹੜਾ ਦਾ ਇਸ ਨਿਯੁਕਤੀ ਲਈ ਧੰਨਵਾਦ ਕੀਤਾ ਹੈ ਤੇ ਕਿਹਾ ਕਿ ਕਿ ਉਹ ਦਿਨ ਦੂਣੀ ਤੇ ਰਾਤ ਚੌਗੂਣੀ ਕਰਕੇ ਪਾਰਟੀ ਦੀ ਸੇਵਾ ਕਰਨਗੇ।