ਐਨ.ਆਈ.ਐਸ.ਵਿੱਚ ਪੋਜਟਿਵ ਕੇਸਾਂ ਵਿੱਚ ਵਾਧਾ; ਪਟਿਆਲਾ ਜਿਲੇ ਵਿੱਚ ਦੋ ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ

173

ਐਨ.ਆਈ.ਐਸ.ਵਿੱਚ ਪੋਜਟਿਵ ਕੇਸਾਂ ਵਿੱਚ ਵਾਧਾ; ਪਟਿਆਲਾ ਜਿਲੇ ਵਿੱਚ  ਦੋ ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ

ਪਟਿਆਲਾ, 1 ਅਪ੍ਰੈਲ (           )

ਕੋਵਿਡ ਟੀਕਾਕਰਨ ਮੁਹਿੰਮ ਤਹਿਤ ਅੱਜ ਜਿਲੇ ਦੇ ਸਰਕਾਰੀ ਸਿਹਤ ਸੰਸਥਾਵਾਂ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 4935 ਟੀਕੇ ਲਗਾਏ ਗਏ। ਜਿਹਨਾਂ ਵਿੱਚ ਜਿਹਨਾਂ ਵਿੱਚ 45 ਸਾਲ ਤੋਂ ਜਿਆਦਾ ਉਮਰ ਦੇ ਵਿਅਕਤੀ,ਸਿਹਤ ਅਤੇ ਫਰੰਟ ਲਾਈਨ ਵਰਕਰਾਂ ਤੋਂ ਇਲਾਵਾ 1628 ਸੀਨੀਅਰ ਸਿਟੀਜਨ ਵੀ ਸ਼ਾਮਲ ਸਨ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਕਿਹਾ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੁੱਲ 56093  ਕੋਵਿਡ ਟੀਕੇ ਲਗਾਏ ਜਾ ਚੁੱਕੇ ਹਨ।ਉਹਨਾਂ ਕਿਹਾ ਕਿ ਅੱਜ ਵੀ ਜਿਲਾ ਪ੍ਰਸ਼ਾਸ਼ਣ ਦੇ ਸਹਿਯੋਗ ਨਾਲ ਅਰਬਿੰਦੋ ਸਕੂਲ, ਐਸ.ਬੀ.ਆਈ ਬੈਂਕ, ਗੁਰੂਨਾਨਕ ਫਾਉਂਡੇਸ਼ਨ ਸਕੂਲ, ਗੁੁਰੂਦੁਆਰਾ ਸਾਹਿਬ ਸਿਓਨਾ, ਵਾਟਰ ਸਪਲਾਈ ਵਿਭਾਗ( ਨਾਭਾ ਰੋਡ) ਸਮੇਤ ਜਿਲ੍ਹੇ ਵਿਚ 10 ਥਾਂਵਾ ਤੇਂ ਕੋਵਿਡ ਟੀਕਾਕਰਨ ਕੈਂਪ ਲਗਾਏ ਗਏ।ਜਿਥੇ ਕਿ ਕਰਮਚਾਰੀਆ ਵੱਲੋਂ ਟੀਕਾਕਰਣ ਕਰਵਾਉਣ ਵਿੱਚ ਕਾਫੀ ਉਤਸ਼ਾਹ ਦਿਖਾਇਆ ਗਿਆ। ਇਹਨਾਂ ਕੈਂਪਾ ਦਾ ਜਿਲਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਵੱਲੋ ਨਿਰੀਖਣ ਕੀਤਾ ਗਿਆ।ਉਹਂਾ ਕਿਹਾ ਕਿ ਜਿਲੇ ਵਿੱਚ 100 ਦੇ ਕਰੀਬ ਸਰਕਾਰੀ ਅਤੇ ਫਰਾਈਵੇਟ ਸਿਹਤ ਸਮਸਥਾਵਾ ੱਿਵਚ ਇਹ ਟੀਕੇ ਲਗਾਏ ਜਾ ਰਹੇ ਹਨ।

ਅੱਜ ਜਿਲੇ ਵਿੱਚ 188 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 2867 ਦੇ ਕਰੀਬ ਰਿਪੋਰਟਾਂ ਵਿਚੋਂ 188 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 22596 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 223 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 19467 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2542 ਹੈ। ਦੋ ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 592 ਹੋ ਗਈ ਹੈ,ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ।

ਐਨ.ਆਈ.ਐਸ.ਵਿੱਚ ਪੋਜਟਿਵ ਕੇਸਾਂ ਵਿੱਚ ਵਾਧਾ; ਪਟਿਆਲਾ ਜਿਲੇ ਵਿੱਚ  ਦੋ ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 188 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 123, ਸਮਾਣਾ ਤੋਂ 02, ਰਾਜਪੁਰਾ ਤੋਂ 10, ਨਾਭਾ ਤੋਂ 09, ਬਲਾਕ ਕੌਲੀ ਤੋਂ 29, ਬਲਾਕ ਕਾਲੋਮਾਜਰਾ ਤੋਂ 02, ਬਲਾਕ ਸ਼ੁਤਰਾਣਾਂ ਤੋਂ 03, ਬਲਾਕ ਹਰਪਾਲਪੁਰ ਤੋਂ 01 ਅਤੇ ਬਲਾਕ ਦੁਧਣ ਸਾਧਾਂ ਤੋਂ 09 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 47 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 141 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।

ਨੋਡਲ ਅਫਸਰ ਡਾ. ਸੁਮੀਤ ਸਿੰਘ ਨੇਂ ਕਿਹਾ ਕਿ ਪਿੰਡ ਕਲਿਆਣ ਦੇ ਡੇਰੇ ਵਿੱਚ ਲਗਾਈ ਮਾਈਕਰੋਕੰਟੈਨਮੈਂਟ ਏਰੀਏ ਵਿੱਚੋਂ ਕੋਈ ਨਵਾਂ ਕੇਸ ਨਾ ਆਉਣ ਅਤੇ ਸਮਾਂ ਪੁਰਾ ਹੋਣ ਤੇਂ ਹਟਾ ਦਿੱਤੀ ਗਈ ਹੈ।ਉਹਨਾਂ ਕਿਹਾ ਕਿ ਐਨ.ਆਈ.ਐਸ. ਵਿੱਚ ਸਪੋਰਟਸ ਅਥਾਰਟੀ ਆਫ ਇੰਡੀਆ ਵੱਲੋ ਕਰਵਾਏ ਕੋਵਿਡ ਸੈਂਪਲਿੰਗ ਦੋਰਾਣ ਛੇ ਹੋਰ ਪਾਜੀਟਿਵ ਪਾਏ ਗਏ ਹਨ।ਜਿਸ ਨਾਲ ਐਨ.ਆਈ.ਐਸ.ਵਿੱਚ ਕੁੱਲ ਪੋਜਟਿਵ ਕੇਸਾਂ ਦੀ ਗਿਣਤੀ 32 ਹੋ ਗਈ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 3445 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 4,32,787 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 22596 ਕੋਵਿਡ ਪੋਜਟਿਵ, 4,06,600 ਨੈਗੇਟਿਵ ਅਤੇ ਲਗਭਗ 3191 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।