ਕਣਕ ਦੀ ਖਰੀਦ 15 ਅਪ੍ਰੈਲ ਤੋਂ ਹੋਵੇਗੀ ਸ਼ੁਰੂ : ਭਾਰਤ ਭੂਸ਼ਨ ਆਸ਼ੂ

282

ਕਣਕ ਦੀ ਖਰੀਦ 15 ਅਪ੍ਰੈਲ ਤੋਂ ਹੋਵੇਗੀ ਸ਼ੁਰੂ : ਭਾਰਤ ਭੂਸ਼ਨ ਆਸ਼ੂ

ਚੰਡੀਗੜ੍ਹ, 31 ਮਾਰਚ :

ਕੋਵਿਡ 19 ਦੇ ਮੱਦੇਨਜ਼ਰ ਦੇਸ਼ ਭਰ ਵਿਚ ਲਾਗੂ ਤਾਲਾਬੰਦੀ ਕਾਰਨ ਪੰਜਾਬ ਰਾਜ ਵਿੱਚ ਹਾੜੀ ਸੀਜ਼ਨ ਦੀ ਫ਼ਸਲ ਕਣਕ ਦੀ ਖਰੀਦ 15 ਅਪ੍ਰੈਲ 2020 ਤੋਂ ਅਰੰਭ ਹੋਵੇਗੀ। ਉਕਤ ਜਾਣਕਾਰੀ ਅੱਜ ਇਥੇ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ।

ਆਸ਼ੂ ਨੇ ਕਿਹਾ ਕਿ ਦੇਸ਼ ਭਰ ਵਿਚ ਲਾਗੂ ਤਾਲਾਬੰਦੀ ਅਤੇ ਕੋਰੋਨਾ ਬੀਮਾਰੀ ਦਾ ਟਾਕਰਾ ਕਰਨ ਲਈ ਅਪਣਾਈ ਗਈ ਸਮਾਜਿਕ ਦੂਰੀ ਦੀ ਨੀਤੀ ਦੇ ਮੱਦੇਨਜ਼ਰ ਅਤੇ ਕਿਸਾਨਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਕੀਤਾ ਗਿਆ ਹੈ।

ਕਣਕ ਦੀ ਖਰੀਦ 15 ਅਪ੍ਰੈਲ ਤੋਂ ਹੋਵੇਗੀ ਸ਼ੁਰੂ : ਭਾਰਤ ਭੂਸ਼ਨ ਆਸ਼ੂ-Photo courtesy-Internet

ਆਸ਼ੂ ਨੇ ਕਿਹਾ ਕਿ ਇਹ ਖ੍ਰੀਦ ਪ੍ਰੀਕ੍ਰਿਆ 15 ਜੂਨ 2020  ਤੱਕ ਜਾਰੀ ਰਹੇਗੀ ਅਤੇ ਪੰਜਾਬ ਸਰਕਾਰ ਕਿਸਾਨਾਂ ਵਲੋਂ ਪੈਦਾ ਕੀਤਾ ਗਿਆ ਹਰੇਕ ਦਾਣੇ ਦੀ ਖ੍ਰੀਦ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 15 ਅਪ੍ਰੈਲ 2020 ਤੋਂ ਆਪਣੀ ਤਿਆਰ ਫ਼ਸਲ ਨੂੰ ਮੰਡੀ ਵਿੱਚ ਲਿਆਉਣ ਦੀ ਤਿਆਰੀ ਕਰਨ।