ਕਰਫ਼ਿਊ ਦੀ ਉਲੰਘਣਾ ਦੇ ਮਾਮਲੇ ‘ਚ ਪਟਿਆਲਾ ਜ਼ਿਲ੍ਹੇ ‘ਚ ਅੱਜ 7 ਮਾਮਲੇ ਤੇ 15 ਗ੍ਰਿਫ਼ਤਾਰੀਆਂ ਹੋਈਆਂ -ਐਸ.ਐਸ.ਪੀ.

161

ਕਰਫ਼ਿਊ ਦੀ ਉਲੰਘਣਾ ਦੇ ਮਾਮਲੇ ‘ਚ ਪਟਿਆਲਾ ਜ਼ਿਲ੍ਹੇ ‘ਚ ਅੱਜ 7 ਮਾਮਲੇ ਤੇ 15 ਗ੍ਰਿਫ਼ਤਾਰੀਆਂ ਹੋਈਆਂ -ਐਸ.ਐਸ.ਪੀ.

ਪਟਿਆਲਾ, 31 ਮਾਰਚ:
ਐਸ.ਐਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕੋਰੋਨਾ ਵਾਇਰਸ (ਕੋਵਿਡ-19) ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਨੂੰ ਆਪਣੇ ਘਰਾਂ ‘ਚ ਹੀ ਰੱਖਣ ਲਈ ਲਗਾਏ ਗਏ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਪਟਿਆਲਾ ਪੁਲਿਸ ਨੇ 23 ਮਾਰਚ ਤੋਂ 31 ਮਾਰਚ ਸ਼ਾਮ 5 ਵਜੇ ਤੱਕ ਕੁਲ 58 ਮਾਮਲੇ ਦਰਜ ਕੀਤੇ ਹਨ ਅਤੇ 57 ਵਿਅਕਤੀ ਗ੍ਰਿਫ਼ਤਾਰ ਕੀਤੇ ਹਨ। ਸਿੱਧੂ ਨੇ ਦੱਸਿਆ ਕਿ ਇਨ੍ਹਾਂ ਵਿੱਚ ਅੱਜ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ‘ਚ 7 ਮੁਕੱਦਮੇ ਦਰਜ ਕਰਕੇ 15 ਜਣੇ ਗ੍ਰਿਫ਼ਤਾਰ ਕੀਤੇ ਗਏ ਹਨ।

ਸਿੱਧੂ ਨੇ ਦੱਸਿਆ ਕਿ ਪੁਲਿਸ ਵੱਲੋਂ 23 ਮਾਰਚ ਤੋਂ ਪਟਿਆਲਾ ਜ਼ਿਲ੍ਹੇ ‘ਚ ਲੱਗੇ ਕਰਫਿਊ ਦੌਰਾਨ ਨਿਯਮਾਂ ਦੀ ਉਲੰਘਣਾ ਕਰਕੇ ਘਰਾਂ ਤੋਂ ਬਾਹਰ ਆਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ।  ਉਨ੍ਹਾਂ ਦੱਸਿਆ ਕਿ ਪੁਲਿਸ ਨੇ ਹੁਣ ਤੱਕ 57 ਜਣਿਆਂ ਦੀ ਗ੍ਰਿਫ਼ਤਾਰੀ ਕੀਤੀ ਹੈ ਅਤੇ ਕੁਲ 58 ਮੁਕੱਦਮੇ ਦਰਜ ਹੋ ਚੁੱਕੇ ਹਨ।

ਕਰਫ਼ਿਊ ਦੀ ਉਲੰਘਣਾ ਦੇ ਮਾਮਲੇ 'ਚ ਪਟਿਆਲਾ ਜ਼ਿਲ੍ਹੇ 'ਚ ਅੱਜ 7 ਮਾਮਲੇ ਤੇ 15 ਗ੍ਰਿਫ਼ਤਾਰੀਆਂ ਹੋਈਆਂ -ਐਸ.ਐਸ.ਪੀ.  -photo courtesy-internet

ਐਸ.ਐਸ.ਪੀ. ਨੇ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਕਰਫ਼ਿਊ ਦੌਰਾਨ ਆਪਣੇ ਘਰਾਂ ਵਿੱਚ ਹੀ ਰਿਹਾ ਜਾਵੇ ਕਿਉਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਇਆ ਗਿਆ ਕਰਫ਼ਿਊ ਲੋਕਾਂ ਦੀ ਸਿਹਤ ਨੂੰ ਵਾਇਰਸ ਤੋਂ ਬਚਾਉਣ ਲਈ ਲਗਾਇਆ ਗਿਆ ਹੈ ਜੇਕਰ ਅਸੀਂ ਕਰਫ਼ਿਊ ਦੌਰਾਨ ਨਿਯਮਾਂ ਦੀ ਪਾਲਣਾ ਨਹੀਂ ਕਰਾਗੇ ਤਾਂ ਅਸੀ ਆਪਣੇ ਪਰਿਵਾਰ ਅਤੇ ਸਮਾਜ ਲਈ ਵੀ ਖ਼ਤਰਾ ਬਣਾਂਗੇ। ਉਨ੍ਹਾਂ ਕਿਹਾ ਕਿ ਪੁਲਿਸ ਕੇਸ ਦਰਜ ਹੋਣ ਨਾਲ ਵਿਅਕਤੀ ਨੂੰ ਭਵਿੱਖ ਵਿੱਚ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਦਾ ਹੈ ਜਿਸ ਵਿੱਚ ਵਿਅਕਤੀ ਨੂੰ ਪਾਸਪੋਰਟ ਇਨਕੁਆਰੀ, ਪੁਲਿਸ ਇਨਕੁਆਰੀ, ਸਰਕਾਰੀ ਨੌਕਰੀ ਲੈਣ ਸਮੇਂ ਪੁਲਿਸ ਇਨਕੁਆਰੀ ਆਦਿ ਪ੍ਰਭਾਵਤ ਹੋਵੇਗੀ। ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀ, ਆਪਣੇ ਪਰਿਵਾਰ ਅਤੇ ਦੂਜਿਆਂ ਦੀ ਜਾਨ ਦੀ ਹਿਫ਼ਾਜ਼ਤ ਲਈ ਨਿਰਧਾਰਤ ਨੇਮਾਂ ਦੀ ਪਾਲਣਾ ਹਰ ਹਾਲ ‘ਚ ਯਕੀਨੀ ਬਣਾਉਣ ਅਤੇ ਕਰਫ਼ਿਊ ਦੀ ਉਲੰਘਣਾ ਕਰਕੇ ਘਰ ਤੋਂ ਬਾਹਰ ਨਾ ਨਿਕਲਣ।