ਕਰਫ਼ਿਊ ਦੀ ਉਲੰਘਣਾ ਦੇ ਮਾਮਲੇ ‘ਚ ਪਟਿਆਲਾ ਜ਼ਿਲ੍ਹੇ ਅੰਦਰ ਕੁਲ 17 ਜਣੇ ਗ੍ਰਿਫ਼ਤਾਰ ਕੀਤੇ, ਕੁਲ 16 ਮਾਮਲੇ ਦਰਜ-ਐਸ.ਐਸ.ਪੀ.

178

ਕਰਫ਼ਿਊ ਦੀ ਉਲੰਘਣਾ ਦੇ ਮਾਮਲੇ ‘ਚ ਪਟਿਆਲਾ ਜ਼ਿਲ੍ਹੇ ਅੰਦਰ ਕੁਲ 17 ਜਣੇ ਗ੍ਰਿਫ਼ਤਾਰ ਕੀਤੇ, ਕੁਲ 16 ਮਾਮਲੇ ਦਰਜ-ਐਸ.ਐਸ.ਪੀ.

ਗੁਰਜੀਤ ਸਿੰਘ / ਪਟਿਆਲਾ, 24 ਮਾਰਚ:

ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਨੋਵਲ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਨੂੰ ਆਪਣੇ ਘਰਾਂ ‘ਚ ਹੀ ਰੱਖਣ ਲਈ ਲਗਾਏ ਗਏ ਕਰਫਿਊ ਦੀ ਉਲੰਘਣਾਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਪਟਿਆਲਾ ਪੁਲਿਸ ਨੇ 24 ਮਾਰਚ ਸ਼ਾਮ 6 ਵਜੇ ਤੱਕ ਕੁਲ 16 ਮਾਮਲੇ ਦਰਜ ਕੀਤੇ ਹਨ ਅਤੇ 17 ਵਿਅਕਤੀ ਗ੍ਰਿਫ਼ਤਾਰ ਕੀਤੇ ਹਨ।

ਸਿੱਧੂ ਨੇ ਦੱਸਿਅ ਕਿ ਇਨ੍ਹਾਂ ਵਿੱਚ ਅੱਜ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ‘ਚ 7 ਮੁਕੱਦਮੇ ਦਰਜ ਕਰਕੇ 5 ਜਣੇ ਗ੍ਰਿਫ਼ਤਾਰ ਕੀਤੇ ਗਏ ਹਨ ਜਦੋਂਕਿ 23 ਮਾਰਚ ਨੂੰ 9 ਮੁਕੱਦਮੇ ਦਰਜ ਕਰਕੇ 12 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਕੋਆਰੰਟਾਈਨ ਨੇਮਾਂ ਦੀ ਉਲੰਘਣਾ ਕਰਨ ਵਿਰੁੱਧ 2 ਜਣਿਆਂ ਖ਼ਿਲਾਫ਼ ਮੁਕੱਦਮੇ ਦਰਜ ਕੀਤੇ ਗਏ ਹਨ।

ਕਰਫ਼ਿਊ ਦੀ ਉਲੰਘਣਾ ਦੇ ਮਾਮਲੇ 'ਚ ਪਟਿਆਲਾ ਜ਼ਿਲ੍ਹੇ ਅੰਦਰ ਕੁਲ 17 ਜਣੇ ਗ੍ਰਿਫ਼ਤਾਰ ਕੀਤੇ, ਕੁਲ 16 ਮਾਮਲੇ ਦਰਜ-ਐਸ.ਐਸ.ਪੀ.-Photo courtesy-Internet

ਐਸ.ਐਸ.ਪੀ. ਨੇ ਦੱਸਿਆ ਕਿ ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸਾਸ਼ਨ ਨੇ ਜਿਹੜੇ ਨਾਗਰਿਕਾਂ ਨੂੰ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ 14 ਦਿਨਾਂ ਦੀ ਕੋਆਰੰਟਾਈਨ ਸਲਾਹ ਤਹਿਤ ਕੋਆਰੰਟਾਈਨ ਕੀਤਾ ਗਿਆ ਹੈ, ਉਨ੍ਹਾਂ ਵਿਅਕਤੀਆਂ ‘ਚੋਂ ਦੋ ਜਣਿਆਂ ਵੱਲੋਂ ਇਸ ਦੀ ਉਲੰਘਣਾ ਕੀਤੇ ਜਾਣ ‘ਤੇ ਉਨ੍ਹਾਂ ਖ਼ਿਲਾਫ਼ ਪੁਲਿਸ ਵੱਲੋਂ ਕੋਰੋਨਾਵਾਇਰਸ ਤੋਂ ਬਚਾਅ ਲਈ ਜਾਰੀ ਹੁਕਮਾਂ ਦੀ ਅਣਦੇਖੀ ਕਰਨ ਕਰਕੇ ਆਈ.ਪੀ.ਸੀ. ਦੀ ਧਾਰਾ 188 ਤਹਿਤ ਪੁਲਿਸ ਕੇਸ ਦਰਜ ਕੀਤੇ ਗਏ ਹਨ।

ਸਿੱਧੂ ਨੇ ਦੱਸਿਆ ਕਿ ਪੁਲਿਸ ਵੱਲੋਂ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤੀ ਵਰਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਹੁਣ ਤੱਕ 17 ਜਣਿਆਂ ਦੀ ਗ੍ਰਿਫ਼ਤਾਰੀ ਕੀਤੀ ਹੈ ਅਤੇ ਕੁਲ 16 ਮੁਕੱਦਮੇ ਦਰਜ ਹੋ ਚੁੱਕੇ ਹਨ। ਸਿੱਧੂ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਨੇ ਲਾਪਰਵਾਹੀ ਵਰਤਦਿਆਂ ਕੋਰੋਨਾਵਾਇਰਸ ਦੀ ਲਾਗ ਫੈਲਾਉਣ ਦਾ ਖਦਸ਼ਾ ਪੈਦਾ ਕਰ ਦਿੱਤਾ ਹੈ ਜਿਸ ਨਾਲ ਮਨੁੱਖਾਂ ਦੀ ਜਾਨ ਖ਼ਤਰੇ ‘ਚ ਪੈ ਗਈ ਹੈ ਇਸ ਲਈ ਇਨ੍ਹਾਂ ਵਿਰੁੱਧ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ।

ਐਸ.ਐਸ.ਪੀ. ਨੇ ਕਿਹਾ ਕਿ ਇਕੱਲਾ ਪੁਲਿਸ ਦਰਜ ਹੋਣ ਨਾਲ ਇਨ੍ਹਾਂ ਦੀ ਪਾਸਪੋਰਟ ਇਨਕੁਆਰੀ, ਪੁਲਿਸ ਇਨਕੁਆਰੀ, ਸਰਕਾਰੀ ਨੌਕਰੀ ਲੈਣ ਸਮੇਂ ਪੁਲਿਸ ਇਨਕੁਆਰੀ ਆਦਿ ਪ੍ਰਭਾਵਤ ਹੋਵੇਗੀ। ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀ, ਆਪਣੇ ਪਰਿਵਾਰ ਅਤੇ ਦੂਜਿਆਂ ਦੀ ਜਾਨ ਦੀ ਹਿਫ਼ਾਜ਼ਤ ਲਈ ਨਿਰਧਾਰਤ ਨੇਮਾਂ ਦੀ ਪਾਲਣਾ ਹਰ ਹਾਲ ‘ਚ ਯਕੀਨੀ ਬਣਾਈ ਜਾਵੇ।