Homeਪੰਜਾਬੀ ਖਬਰਾਂਗੁਰੂ ਸਾਹਿਬ ਵਲੋਂ ਦਰਸਾਏ ਰਾਹ ‘ਤੇ ਚੱਲ ਕੇ ਸਬਰ ਸੰਤੋਖ ਨਾਲ ਜ਼ਿੰਦਗੀ...

ਗੁਰੂ ਸਾਹਿਬ ਵਲੋਂ ਦਰਸਾਏ ਰਾਹ ‘ਤੇ ਚੱਲ ਕੇ ਸਬਰ ਸੰਤੋਖ ਨਾਲ ਜ਼ਿੰਦਗੀ ਜਿਊਣ ਦੀ ਲੋੜ: ਫੌਜਾ ਸਿੰਘ ਸਰਾਰੀ

ਗੁਰੂ ਸਾਹਿਬ ਵਲੋਂ ਦਰਸਾਏ ਰਾਹ ‘ਤੇ ਚੱਲ ਕੇ ਸਬਰ ਸੰਤੋਖ ਨਾਲ ਜ਼ਿੰਦਗੀ ਜਿਊਣ ਦੀ ਲੋੜ: ਫੌਜਾ ਸਿੰਘ ਸਰਾਰੀ

ਬਹਾਦਰਜੀਤ ਸਿੰਘਰੂਪਨਗਰ, 23 ਦਸੰਬਰ,2022

ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੱਚ ਦੀ ਖ਼ਾਤਰ ਅਪਣਾ ਸਰਬੰਸ ਵਾਰਿਆ ਅਤੇ ਅੱਜ ਸਾਨੂੰ ਲੋੜ ਹੈ ਕਿ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ਉੱਤੇ ਚੱਲ ਕੇ ਸਬਰ ਸੰਤੋਖ ਵਾਲਾ ਜੀਵਨ ਬਤੀਤ ਕੀਤਾ ਜਾਵੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ  ਫੌਜਾ ਸਿੰਘ ਸਰਾਰੀ ਨੇ ਗੁਰਦੁਆਰਾ ਛੰਨ ਕੁੰਮਾ ਮਾਸ਼ਕੀ ਸਾਹਿਬ ਵਿਖੇ  ਨਤਮਸਤਕ ਹੋਣ ਉਪਰੰਤ ਸਾਂਝੇ ਕੀਤੇ। ਇਸ ਮੌਕੇ ਉਹ ਸਫ਼ਰ ਏ ਸ਼ਹਾਦਤ ਤਹਿਤ ਸਜਾਏ ਨਗਰ ਕੀਰਤਨ ਵਿੱਚ ਵੀ ਸ਼ਾਮਲ ਹੋਏ।

ਸਰਾਰੀ ਨੇ ਕਿਹਾ ਕਿ ਉਹ ਇਕ ਨਿਮਾਣੇ ਸਿੱਖ ਵਜੋਂ ਇਸ ਨਗਰ ਕੀਰਤਨ ਵਿੱਚ ਸ਼ਾਮਲ ਹੋ ਰਹੇ ਹਨ। ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਸਬਰ ਰੱਖ ਕੇ ਜ਼ੁਲਮ ਦਾ ਟਾਕਰਾ ਕੀਤਾ ਤੇ ਅੱਜ ਕੁਲ ਲੋਕਾਈ ਉਹਨਾਂ ਨੂੰ ਯਾਦ ਕਰਦੀ ਹੈ। ਦੂਜੇ ਪਾਸੇ ਜਿਨ੍ਹਾਂ ਨੇ ਜ਼ੁਲਮ ਕੀਤੇ ਸਨ, ਉਹਨਾਂ ਦਾ ਨਾਮੋ ਨਿਸ਼ਾਨ ਮਿਟ ਗਿਆ ਹੈ। ਗੁਰੂ ਸਾਹਿਬ ਦੇ ਸਾਹਿਬਜ਼ਾਦਿਆਂ ਤੇ ਉਹਨਾਂ ਦੀਆਂ ਕੁਰਬਾਨੀਆਂ ਰਹਿੰਦਿਆਂ ਦੁਨੀਆਂ ਤੱਕ ਯਾਦ ਰੱਖੀਆਂ ਜਾਣਗੀਆਂ।

ਨਗਰ ਕੀਰਤਨ ਵਿੱਚ ਸ਼ਾਮਲ ਹੁੰਦਿਆਂ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਗੁਰੂ ਸਾਹਿਬ ਮਾਲ ਸਬੰਧਤ ਇਤਿਹਾਸਕ ਘਟਨਾਵਾਂ ਦਾ ਵਰਨਣ ਕਰਦਿਆਂ ਸੰਗਤ ਨੂੰ ਸ਼ਹੀਦੀ ਦਿਹਾੜੇ ਬਹੁਤ ਹੀ ਸਾਦੇ ਢੰਗ ਨਾਲ ਮਨਾਉਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਇਹਨਾਂ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਜੀਵਨ ਵਿਚ ਸਕਾਰਾਤਮਕ ਬਦਲਾਅ ਲੈਕੇ ਆਉਣ ਦਾ ਯਤਨ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਨਾਲ ਜੋੜਨ ਦੇ ਮੰਤਵ ਨਾਲ ਅਤੇ ਸਿੱਖੀ ਭਾਵਨਾ ਨੂੰ ਸੁਰਜੀਤ ਕਰਨ ਲਈ ਸਕੂਲਾਂ ਵਿਚ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ, ਜਿਸ ਵਿਚ ਛੋਟੇ ਅਤੇ ਵੱਡੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਦੱਸਿਆ ਜਾ ਰਿਹਾ ਹੈ।

ਗੁਰੂ ਸਾਹਿਬ ਵਲੋਂ ਦਰਸਾਏ ਰਾਹ ‘ਤੇ ਚੱਲ ਕੇ ਸਬਰ ਸੰਤੋਖ ਨਾਲ ਜ਼ਿੰਦਗੀ ਜਿਊਣ ਦੀ ਲੋੜ: ਫੌਜਾ ਸਿੰਘ ਸਰਾਰੀ

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ।

ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਇਹ ਨਗਰ ਕੀਰਤਨ ਉਹਨਾਂ ਸਥਾਨਾਂ ਤੋਂ ਹੋ ਕੇ ਅੱਗੇ ਵਧੇਗਾ, ਜਿਥੋਂ ਜਿੱਥੋਂ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਲੰਘੇ ਸਨ। ਇਸ ਵਿੱਚ ਸ਼ਾਮਲ ਹੋ ਕੇ ਇਤਿਹਾਸ ਦੇ ਉਹਨਾਂ ਪਲਾਂ ਨੂੰ ਮਹਿਸੂਸ ਕਰਨ ਦਾ ਯਤਨ ਕੀਤਾ ਜਾ ਸਕਦਾ ਹੈ, ਜਿਨ੍ਹਾਂ ਵਿੱਚੋਂ ਲੰਘ ਕੇ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦੇ ਸਰਹੰਦ ਪੁੱਜੇ ਸਨ।

ਉਹਨਾਂ ਕਿਹਾ ਕਿ ਸਾਡਾ ਇਤਿਹਾਸ ਬਹੁਤ ਲਾਸਾਨੀ ਹੈ, ਜਿਸ ਤੋਂ ਸੇਧ ਲੈਕੇ ਸਾਰੀਆਂ ਮੁਸ਼ਕਲਾਂ ਦਾ ਡਟ ਕੇ ਸਾਹਮਣਾ ਕੀਤਾ ਜਾ ਸਕਦਾ ਹੈ। ਇਸ ਲਈ ਲੋੜ ਹੈ ਕਿ ਨੌਜਵਾਨਾਂ ਤੇ ਬੱਚਿਆਂ ਨੂੰ ਇਤਿਹਾਸ ਨਾਲ ਜੋੜਨ ਦੇ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ।

ਇਸ ਮੌਕੇ ਐਮਸੀ  ਇੰਦਰਪਾਲ ਸਿੰਘ ਰਾਜੂ ਸਤਿਆਲ, ਸ਼ਿਵ ਕੁਮਾਰ ਲਾਲਪੁਰਾ,  ਸਤਨਾਮ ਸਿੰਘ ਨਾਗਰਾ,  ਸੁੱਚਾ ਸਿੰਘ,  ਮਲਕੀਤ ਸਿੰਘ,  ਮਨਦੀਪ ਸਿੰਘ, ਐਡਵੋਕੇਟ ਗੌਰਵ ਕਪੂਰ, ਐਡਵੋਕੇਟ ਸਤਨਾਮ ਗਿੱਲ,  ਭਾਗ ਸਿੰਘ ਮੈਦਾਨ, ਐਡਵੋਕੇਟ ਵਿਕਰਮ ਗਰਗ, ਅਮਨਦੀਪ ਸਿੰਘ,  ਰਣਜੀਤ ਸਿੰਘ, ਯੋਗੇਸ਼ ਕੱਕੜ,  ਰਾਜਵੰਸ਼ ਵਰਮਾ, ਪ੍ਰਦੀਪ ਕਾਕੂ, ਅਤੇ ਚੇਤਨ ਕਾਲੀਆ ਹਾਜ਼ਰ ਸਨ।

 

LATEST ARTICLES

Most Popular

Google Play Store