ਚੰਗਰ ਇਲਾਕੇ ਵਿੱਚ ਲਿਫਟ ਇਰੀਗੇਸ਼ਨ ਸਕੀਮ ਦੀ ਸ਼ੁਰੂਆਤ ਕਰਕੇ ਆਪਣਾ ਵਾਅਦਾ ਪੂਰਾ ਕੀਤਾ – ਰਾਣਾ ਕੇ.ਪੀ.ਸਿੰਘ

231

ਚੰਗਰ ਇਲਾਕੇ ਵਿੱਚ ਲਿਫਟ ਇਰੀਗੇਸ਼ਨ ਸਕੀਮ ਦੀ ਸ਼ੁਰੂਆਤ ਕਰਕੇ ਆਪਣਾ ਵਾਅਦਾ ਪੂਰਾ ਕੀਤਾ – ਰਾਣਾ ਕੇ.ਪੀ.ਸਿੰਘ

ਬਹਾਦਰਜੀਤ ਸਿੰਘ /ਸ਼੍ਰੀ ਅਨੰਦਪੁਰ ਸਾਹਿਬ,17 ਜਨਵਰੀ,2022
ਰਾਣਾ ਕੇ.ਪੀ. ਸਿੰਘ ਸਪੀਕਰ ਪੰਜਾਬ ਵਿਧਾਨ ਸਭਾ ਨੇ ਅੱਜ ਚੰਗਰ ਇਲਾਕੇ ਦੇ ਪਿੰਡਾਂ ਕਾਹੀਵਾਲ,ਸਮਲਾਹ,ਪਹਾੜਪੁਰ,ਸਿੰਬਰਵਾਲ,ਬਲ਼ੋਲੀ ਤੇ ਦੋਲੋਵਾਲ ਅੱਪਰ ਆਦਿਕ  ਪਿੰਡਾਂ ਦਾ ਦੌਰਾ ਕਰਕੇ ਪਾਰਟੀ ਵਰਕਰਾਂ ਅਤੇ ਵੋਟਰਾਂ ਨਾਲ  ਸੰਪਰਕ ਕਰਕੇ ਵਿਧਾਨ ਸਭਾ ਚੋਣਾਂ ਸਬੰਧੀ ਸਲਾਹ ਮਸਵਰਾ ਕੀਤਾ। ਉਨ੍ਹਾਂ ਆਉਣ ਵਾਲੀਆ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ ਨੂੰ ਹੁਣੇ ਤੋਂ ਸਰਗਰਮੀ ਨਾਲ ਤਾਲਮੇਲ ਵਧਾਉਣ ਲਈ ਕਿਹਾ ।

ਇਸ ਮੌਕੇ ’ਤੇ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਦਾ ਸਰਬਪੱਖੀ ਵਿਕਾਸ ਕਰਕੇ ਉਨ੍ਹਾਂ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਚੰਗਰ ਇਲਾਕੇ ਦੇ ਪਿੰਡਾਂ ਨੂੰ ਸਿੰਚਾਈ ਲਈ ਪਾਣੀ ਉਪਲੱਬਧ ਕਰਵਾਉਣ ਲਈ ਲਿਫਟ ਇਰੀਗੇਸ਼ਨ ਸਕੀਮ ਦੀ ਸ਼ੁਰੂਆਤ ਕਰਕੇ ਆਪਣਾ ਵਾਅਦਾ ਪੂਰਾ ਕਰਦੇ ਹੋਏ ਸੌਗਾਤ ਦਿੱਤੀ ਹੈ।ਕਰੋੜਾਂ ਰੁਪਏ ਦੀ  ਇਸ ਸਕੀਮ ਦੇ ਪੂਰੀ ਤਰ੍ਹਾਂ ਚੱਲਣ ਨਾਲ ਸਮੁੱਚੇ ਹਲਕੇ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ।ਉਨ੍ਹਾਂ ਕਿਹਾ ਕਿ ਚੰਗਰ ਇਲਾਕੇ ਵਿੱਚ ਵਿਕਾਸ ਕਾਰਜਾਂ ਨੂੰ ਲੈ ਕੇ ਪਿੰਡਾਂ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਦਾ ਮਾਹੌਲ ਹੈ।

ਚੰਗਰ ਇਲਾਕੇ ਵਿੱਚ ਲਿਫਟ ਇਰੀਗੇਸ਼ਨ ਸਕੀਮ ਦੀ ਸ਼ੁਰੂਆਤ ਕਰਕੇ ਆਪਣਾ ਵਾਅਦਾ ਪੂਰਾ ਕੀਤਾ - ਰਾਣਾ ਕੇ.ਪੀ.ਸਿੰਘ
ਰਾਣਾ ਨੇ ਕਿਹਾ ਉਨ੍ਹਾਂ ਨੂੰ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਤੋਂ ਭਰਪੂਰ ਸਮਰਥਨ ਮਿਲ ਰਿਹਾ  ਹੈ। ਉਨ੍ਹਾਂ ਕਿਹਾ ਕਾਂਗਰਸ ਪਾਰਟੀ ਦੀ ਸਰਕਾਰ ਦੁਆਰਾ ਸੂਬੇ ਦੇ ਹਰ ਵਰਗ ਨੂੰ ਵੱਡੀਆਂ ਸਹੂਲਤਾਂ ਦਿੱਤੀਆ ਗਈਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਵੀ ਪੰਜਾਬ ਵਿੱਚ ਦੁਬਾਰਾ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ।

ਇਸ ਮੌਕੇ ’ਤੇ ਹਰਬੰਸ ਲਾਲ ਮਹਿੰਦਲੀ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ,ਹਕੀਮ ਹਰਮਿੰਦਰਪਾਲ ਸਿੰਘ ਮਿਨਹਾਸ,ਕਮਲਦੀਪ ਕੌਰ ਸੈਣੀ, ਮੋਹਨ ਸਿੰਘ ਭਸੀਨ,ਸੁੱਚਾ ਸਿੰਘ ਸਮਲਾਹ, ਕੁਲਦੀਪ ਸਿੰਘ ਬੰਗਾ, ਚੌਧਰੀ ਮੱਘਰ ਸਿੰਘ ਸਰਪੰਚ ਆਦਿ ਵੀ ਹਾਜ਼ਰ ਸਨ।