Homeਪੰਜਾਬੀ ਖਬਰਾਂਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਹੜੀ ਮੇਲੇ 2023 ਵਿੱਚ ਮੰਗਲਵਾਰ ਤੱਕ ਕੀਤਾ ਵਾਧਾ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਹੜੀ ਮੇਲੇ 2023 ਵਿੱਚ ਮੰਗਲਵਾਰ ਤੱਕ ਕੀਤਾ ਵਾਧਾ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਹੜੀ ਮੇਲੇ 2023 ਵਿੱਚ ਮੰਗਲਵਾਰ ਤੱਕ ਕੀਤਾ ਵਾਧਾ

ਬਹਾਦਰਜੀਤ ਸਿੰਘ 

ਰੂਪਨਗਰ, 13ਜਨਵਰੀ,2023

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਅਤੇ ਰੈੱਡ ਕਰਾਸ ਸੁਸਾਇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਕਰਵਾਏ ਜਾ ਰਹੇ ਲੋਹੜੀ ਮੇਲੇ ਵਿੱਚ  17 ਜਨਵਰੀ ਦਿਨ ਮੰਗਲਵਾਰ ਤੱਕ ਵਾਧਾ ਕਰ ਦਿੱਤਾ ਗਿਆ ਹੈ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਚੰਗੇ ਮੌਸਮ ਅਤੇ ਲੋਕਾਂ ਦੇ ਮਿਲ ਰਹੇ ਭਰਵੇਂ ਹੁੰਗਾਰੇ ਕਾਰਨ ਲੋਹੜੀ ਮੇਲਾ ਜੋ ਪਹਿਲਾ 12, 13 ਅਤੇ 14 ਜਨਵਰੀ ਸੀ ਹੁਣ 15, 16 ਅਤੇ 17 ਤੱਕ ਚੱਲੇਗਾ।

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਹੜੀ ਮੇਲੇ 2023 ਵਿੱਚ ਮੰਗਲਵਾਰ ਤੱਕ ਕੀਤਾ ਵਾਧਾ

ਉਨ੍ਹਾਂ ਦੱਸਿਆ ਕਿ 14 ਜਨਵਰੀ ਨੂੰ ਇਸ ਮੇਲੇ ਵਿੱਚ ਸਟਾਰ ਨਾਈਟ ਪ੍ਰੋਗਰਾਮ ਦਾ ਆਯੋਜਨ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 14 ਜਨਵਰੀ ਦਿਨ ਸ਼ਨੀਵਾਰ ਨੂੰ ਸ਼ਾਮ 4 ਵਜੇ ਤੋਂ ਗੁਰਬਖਸ਼ ਸ਼ੌਂਕੀ, ਸੁਖਵਿੰਦਰ ਸੁੱਖੀ ਅਤੇ ਰਾਖੀ ਹੁੰਦਲ ਕਲਾਕਾਰ ਪਹੁੰਚ ਰਹੇ ਹਨ। ਜੋ ਕਿ   ਆਪਣੀ ਸੁਰੀਲੀ ਆਵਾਜ਼ ਰਾਹੀਂ ਦਰਸ਼ਕਾਂ ਦੀ ਕਚਹਿਰੀ ਵਿੱਚ ਹਾਜ਼ਰੀ ਲਗਵਾ ਕੇ ਮੇਲੇ ਦੀ ਰੌਣਕ ਵਿੱਚ ਹੋਰ ਵਾਧਾ ਕਰਨਗੇ।

ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਇਸ ਮੇਲੇ ਵਿੱਚ ਅਲੱਗ-ਅਲੱਗ ਫੂਡ ਸਟਾਲ, ਸ਼ਾਪਿੰਗ ਸਟਾਲ, ਫਨ ਫੇਅਰ ਗੇਮ ਅਤੇ ਬੱਚਿਆਂ ਦੇ ਮਨੋਰੰਜਨ ਲਈ ਝੂਲੇ ਵੀ ਲਗਾਏ ਗਏ ਹਨ । ਇਸ ਤੋਂ ਇਲਾਵਾ ਇਸ ਮੌਕੇ ਵੱਖ-ਵੱਖ ਨੌਜਵਾਨਾਂ ਵਲੋਂ ਵੀ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਜਾ ਰਹੀਆਂ ਹਨ ਜਿਸ ਵਿੱਚ ਗਜ਼ਲ, ਲੋਕ ਗੀਤ, ਕਲੀ ਗਾਇਨ, ਲੁੱਡੀ, ਝੁੰਮਰ, ਪੰਜਾਬ ਦਾ ਲੋਕ ਨਾਚ ਗਿੱਧਾ ਅਤੇ ਭੰਗੜੇ ਦੀ ਪੇਸ਼ਕਾਰੀ ਵੀ ਦਿੱਤੀ ਜਾ ਰਹੀ ਹੈ।

 

LATEST ARTICLES

Most Popular

Google Play Store