ਜ਼ਿਲ੍ਹਾ ਰੂਪਨਗਰ ਵਿਚ ਲਗਾਈ ਗਈ ਕੌਮੀ ਲੋਕ ਅਦਾਲਤ

ਜ਼ਿਲ੍ਹਾ ਰੂਪਨਗਰ ਵਿਚ ਲਗਾਈ ਗਈ ਕੌਮੀ ਲੋਕ ਅਦਾਲਤ

ਬਹਾਦਰਜੀਤ ਸਿੰਘ/ ਰੂਪਨਗਰ, 12 ਨਵੰਬਰ,2022

ਅੱਜ ਗੁਰਮੀਤ ਕੌਰ, ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਦੀ ਅਗਵਾਈ ਹੇਠ ਇਸ ਸਾਲ ਦੀ ਆਖਰੀ ਕੌਮੀ ਲੋਕ ਅਦਾਲਤ ਜ਼ਿਲ੍ਹਾ ਅਦਾਲਤਾਂ ਰੂਪਨਗਰ ਵਿਖੇ ਲਗਾਈ ਗਈ।

ਇਸ ਮੌਕੇ  ਅਰੁਣ ਗੁਪਤਾ, ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਸਹਿਤ-ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਵੱਲੋਂ ਇਸ ਕੌਮੀ ਲੋਕ ਅਦਾਲਤ ਦਾ ਵਿਸ਼ੇਸ਼ ਦੌਰਾ ਕਰ ਕੇ ਜਾਇਜ਼ਾ ਲਿਆ ਗਿਆ।

ਗੁਰਮੀਤ ਕੌਰ ਜੀ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਜ਼ਿਲ੍ਹਾ ਰੂਪਨਗਰ ਸਮੇਤ ਸਬ ਡਿਵੀਜ਼ਨ  ਅਨੰਦਪੁਰ ਸਾਹਿਬ ਅਤੇ ਨੰਗਲ ਵਿਖੇ ਕੁੱਲ 12 ਬੈਂਚਾਂ ਦਾ ਗਠਨ ਕੀਤਾ ਗਿਆ। ਇਨ੍ਹਾਂ 12 ਬੈਂਚਾਂ ਦੁਆਰਾ 3351 ਕੇਸਾਂ ਦੀ ਸੁਣਵਾਈ ਕੀਤੀ ਗਈ। ਇਨ੍ਹਾਂ ਵਿਚੋਂ ਕੁੱਲ 1408 ਕੇਸਾਂ ਦਾ ਮੌਕੇ ਤੇ ਨਿਪਟਾਰਾ ਕਰਕੇ 81890305 ਰੁਪਏ ਦੇ ਅਵਾਰਡ ਪਾਸ ਕੀਤੇ ਗਏ।

ਜ਼ਿਲ੍ਹਾ ਰੂਪਨਗਰ ਵਿਚ ਲਗਾਈ ਗਈ ਕੌਮੀ ਲੋਕ ਅਦਾਲਤ

ਜਿਸ ਵਿੱਚੋਂ 09 ਰੂਪਨਗਰ, 02  ਅਨੰਦਪੁਰ ਸਾਹਿਬ ਸਬ-ਡਿਵੀਜ਼ਨ ਅਤੇ 01 ਨੰਗਲ ਸਬ-ਡਿਵੀਜ਼ਨ ਲਗਾਏ ਗਏ। ਇਨ੍ਹਾਂ 12 ਬੈਂਚਾਂ ਦੁਆਰਾ 3351 ਕੇਸਾਂ ਦੀ ਸੁਣਵਾਈ ਕੀਤੀ ਗਈ। ਇਨ੍ਹਾਂ ਵਿਚੋਂ ਕੁੱਲ 1408 ਕੇਸਾਂ ਦਾ ਮੌਕੇ ਤੇ ਨਿਪਟਾਰਾ ਕਰਕੇ 81890305 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਦੁਆਰਾ ਲੋਕਾਂ ਦੇ ਝਗੜਿਆਂ ਦਾ ਛੇਤੀ, ਸਸਤਾ ਤੇ ਆਪਸੀ ਰਜ਼ਾਮੰਦੀ ਨਾਲ ਨਿਵਾਰਣ ਕੀਤਾ ਜਾਂਦਾ ਹੈ ਤੇ ਇਸ ਦੇ ਫੈਸਲੇ ਨਾਲ ਦੋਵੇਂ ਧਿਰਾਂ ਜਿੱਤ ਮਹਿਸੂਸ ਕਰਦੀਆਂ ਹਨ। ਲੋਕ ਅਦਾਲਤਾਂ ਕੇਸਾਂ ਦੇ ਸਮਝੌਤਿਆਂ ਤੋਂ ਇਲਾਵਾ ਆਪਸੀ ਝਗੜਿਆਂ ਨੂੰ ਖਤਮ ਕਰਕੇ ਲੋਕਾਂ ਦੀ ਸਮਾਜਿਕ ਸਾਂਝ ਦੀ ਬੁਨਿਆਦ ਨੂੰ ਮਜ਼ਬੂਤ ਕਰਦੀ ਹੈ।  ਮਾਨਵ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਨੇ ਦੱਸਿਆ ਕਿ ਵੱਡੇ ਫੌਜਦਾਰੀ ਕੇਸਾਂ ਤੋਂ ਇਲਾਵਾ ਹਰ ਕਿਸਮ ਦੇ ਕੇਸ ਇਨ੍ਹਾਂ ਲੋਕ ਅਦਾਲਤ ਬੈਂਚ ਨੇ ਸੁਣੇ, ਜਿਨ੍ਹਾਂ ਵਿਚ ਮੁੱਖ ਤੌਰ ਤੇ ਬੈਂਕਾਂ ਦੀ ਰਿਕਵਰੀ ਕੇਸ, 138 ਚੈੱਕ ਬਾਉਂਸ ਦੇ ਮਾਮਲੇ, ਐਕਸੀਡੈਂਟ ਅਤੇ ਲੈਂਡ ਐਕੂਜੇਸ਼ਨ ਦੇ ਕਲੇਮ ਅਤੇ ਟ੍ਰੈਫਿਕ ਚਲਾਨ ਵਿਚ ਆਪਸੀ ਰਜਾਮੰਦੀ ਨਾਲ ਸਮਝੌਤੇ ਕਰਵਾ ਕੇ ਲੋਕ ਅਦਾਲਤਾਂ ਦਾ ਫਾਇਦਾ ਆਮ ਲੋਕਾਂ ਤੱਕ ਪਹੁੰਚਾਇਆ ਗਿਆ। ਉਨ੍ਹਾਂ ਸਾਰੇ ਜੱਜ ਸਾਹਿਬਾਨ, ਮੈਂਬਰਾਂ, ਆਮ ਲੋਕਾਂ ਅਤੇ ਹੋਰ ਭਾਗੀਦਾਰਾਂ ਜਿਨ੍ਹਾਂ ਨੇ ਇਸ ਲੋਕ ਭਲਾਈ ਦੇ ਕੰਮ ਲਈ ਮਿਹਨਤ ਕਰਕੇ ਇਸ ਨੂੰ ਕਾਮਯਾਬ ਬਣਾਇਆ, ਦਾ ਧੰਨਵਾਦ ਕੀਤਾ।