ਡਿਪਟੀ ਕਮਿਸ਼ਨਰ ਵੱਲੋਂਂ ਦਿੜ੍ਹਬਾ ਦੇ 91 ਅਗਾਂਹਵਧੂ ਕਿਸਾਨਾਂ ਨੂੰ ਵੀਆਈਪੀ ਕਾਰਡ ਜਾਰੀ

192

ਡਿਪਟੀ ਕਮਿਸ਼ਨਰ ਵੱਲੋਂਂ ਦਿੜ੍ਹਬਾ ਦੇ 91 ਅਗਾਂਹਵਧੂ ਕਿਸਾਨਾਂ ਨੂੰ ਵੀਆਈਪੀ ਕਾਰਡ ਜਾਰੀ

ਸੰਗਰੂਰ, 11 ਜਨਵਰੀ:

ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਫਸਲੀ ਰਹਿੰਦ-ਖੂੰਹਦ ਦਾ ਵਾਤਾਵਰਨ ਪੱਖੀ ਨਿਬੇੜਾ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਸਰਕਾਰੀ ਵਿਭਾਗਾਂ ਵਿਚ ਬਣਦਾ ਮਾਣ-ਸਨਮਾਨ ਦੇਣ ਦੀ ਵਿੱਢੀ ਮੁਹਿੰਮ ਤਹਿਤ  ਡਿਪਟੀ ਕਮਿਸ਼ਨਰ ਸੰਗਰੂਰ  ਘਨਸ਼ਿਆਮ ਥੋਰੀ ਵੱਲੋਂ 91 ਕਿਸਾਨਾਂ ਨੂੰ ਵੀਆਈਪੀ ਸ਼ਨਾਖਤੀ ਕਾਰਡ ਜਾਰੀ ਕੀਤੇ ਗਏ।

ਕਿਸਾਨਾਂ ਦੀ ਭਰਵੀਂ ਇਕੱਤਰਤਾ ਦੌਰਾਨ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ  ਘਨਸ਼ਿਆਮ ਥੋਰੀ ਨੇ ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਦਾ ਵਾਤਾਵਰਨ ਪੱਖੀ ਨਿਬੇੜਾ ਕਰਨ ਵਾਲੇ ਸਾਰੇ ਅਗਾਂਹਵਧੂ ਕਿਸਾਨਾਂ ਨੂੰ ਇਹ ਵੀਆਈਪੀ ਕਾਰਡ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਵਾਤਾਵਰਨ ਸੰਭਾਲ ਜਿਹਾ ਵਡਮੁੱੱਲਾ ਕੰਮ ਕਰਨ ਵਾਲੇ ਕਿਸਾਨਾਂ ਨੂੰ ਸਰਕਾਰੀ ਵਿਭਾਗਾਂ ਵਿਚ ਪਹਿਲ ਦੇ ਆਧਾਰ ‘ਤੇ ਸੇਵਾਵਾਂ ਦਿੱਤੀਆਂ ਜਾ ਸਕਣ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਕਿਸਾਨਾਂ ਵਿਚ ਜਾਗਰੂਕਤਾ ਵਧੀ ਹੈ ਅਤੇ ਪਰਾਲੀ ਸਾੜਨ ਵਿਰੋਧੀ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।

ਡਿਪਟੀ ਕਮਿਸ਼ਨਰ ਵੱਲੋਂਂ ਦਿੜ੍ਹਬਾ ਦੇ 91 ਅਗਾਂਹਵਧੂ ਕਿਸਾਨਾਂ ਨੂੰ ਵੀਆਈਪੀ ਕਾਰਡ ਜਾਰੀ

ਉਨਾਂ ਕਿਹਾ ਕਿ ਜ਼ਿਲੇ ਦੇ ਬਾਕੀ ਕਿਸਾਨ ਵੀ ਇਨਾਂ ਅਗਾਂਹਵਧੂ ਕਿਸਾਨਾਂ ਤੋਂ ਸੇਧ ਲੈ ਕੇ ਫਸਲੀ ਰਹਿੰਦ-ਖੂੰਹਦ ਦਾ ਵਾਤਾਵਰਨ ਪੱਖੀ ਨਿਬੇੜਾ ਕਰਨ। ਉਨਾਂ ਹਾਜ਼ਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਾਥੀਆਂ ਨੂੰ ਉਤਸ਼ਾਹਿਤ ਕਰਨ ਕਿ ਉਹ ਹਰ ਵਰ੍ਹੇ ਰਵਾਇਤੀ ਫ਼ਸਲਾਂ ਬੀਜਣ ਤੋਂ ਪਹਿਲਾਂ ਫਸਲਾਂ ਦੀ ਰਹਿੰਦ-ਖੂੰਹਦ ਦਾ ਯੋਗ ਪ੍ਰਬੰਧਨ ਕਰਕੇ ਹੀ ਅਗਲੀ ਫਸਲ ਦੀ ਬਿਜਾਈ ਕਰਨ ਤਾਂ ਜੋ ਨਾੜ ਨੂੰ ਅੱਗ ਲਾਉਣ ਦੀ ਮਾੜੀ ਮਾਨਸਿਕਤਾ ਤੋਂ ਬਚਿਆ ਜਾ ਸਕੇ ਅਤੇ ਹਰੇਕ ਕਿਸਾਨ ਦੀ ਇਸ ਸਾਰਥਕ ਸੋਚ ਸਦਕਾ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ।

ਇਸ ਮੌਕੇ ਐਸ ਡੀ ਐਮ  ਮਨਜੀਤ ਸਿੰਘ ਚੀਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਵੱਲੋਂ ਪਿਛਲੇ ਸਾਲ ਦੌਰਾਨ ਵੱਖ-ਵੱਖ ਸਬ ਡਵੀਜ਼ਨਾਂ ਦੇ ਸੈਂਕੜੇ ਕਿਸਾਨਾਂ ਨੂੰ ਵੀਆਈਪੀ ਸ਼ਨਾਖਤੀ ਕਾਰਡ ਜਾਰੀ ਕੀਤੇ ਗਏ ਸਨ, ਜਿਸ ਦੇ ਨਤੀਜੇ ਵਜੋ ਹੋਰ ਕਈ ਕਿਸਾਨਾਂ ਨੇ ਪਰਾਲੀ ਦਾ ਵਾਤਾਵਰਨ ਪੱਖੀ ਨਿਬੇੜਾ ਕਰਨ ਦੀ ਪਹਿਲ ਕੀਤੀ ਹੈ।