ਡੀ.ਜੀ.ਪੀ ਪੰਜਾਬ ਗੌਰਵ ਯਾਦਵ ਤੇ ਏ.ਡੀ.ਜੀ.ਪੀ ਡਾ. ਨਰੇਸ਼ ਅਰੋੜਾ ਵਲੋਂ ਰੂਪਨਗਰ ਵਿੱਚ ਨਾਕਿਆਂ ਦੀ ਚੈਕਿੰਗ

90
Social Share

ਡੀ.ਜੀ.ਪੀ ਪੰਜਾਬ ਗੌਰਵ ਯਾਦਵ ਤੇ ਏ.ਡੀ.ਜੀ.ਪੀ ਡਾ. ਨਰੇਸ਼ ਅਰੋੜਾ ਵਲੋਂ ਰੂਪਨਗਰ ਵਿੱਚ ਨਾਕਿਆਂ ਦੀ ਚੈਕਿੰਗ

ਬਹਾਦਰਜੀਤ ਸਿੰਘ/ ਰੂਪਨਗਰ, 23 ਜੁਲਾਈ,2022               

ਅੱਜ ਰੂਪਨਗਰ ਪੁਲਿਸ ਵੱਲੋਂ ਐਸ.ਐਸ.ਪੀ ਡਾ. ਸੰਦੀਪ ਕੁਮਾਰ ਗਰਗ ਦੀ ਅਗਵਾਈ ਵਿੱਚ ਵੱਖ-ਵੱਖ ਥਾਵਾਂ ਤੇ ਨਾਕੇਬੰਦੀ ਕਰ ਵਾਹਨਾਂ ਦੀ ਚੈਕਿੰਗ ਕੀਤੀ ਗਈ।  ਇਸ ਮੌਕੇ ਡਾ. ਸੰਦੀਪ ਕੁਮਾਰ ਗਰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਣਯੋਗ ਡੀ.ਜੀ.ਪੀ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਤਹਿਤ ਅੱਜ ਪੂਰੇ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ ਤੇ ਨਾਕੇਬੰਦੀ ਕਰ ਕੇ ਚੈਕਿੰਗ ਕੀਤੀ ਜਾ ਰਹੀ ਹੈ।

ਡਾ. ਸੰਦੀਪ ਗਰਗ ਨੇ ਦੱਸਿਆ ਕਿ ਇਸ ਚੈਕਿੰਗ ਅਤੇ ਨਾਕਾਬੰਦੀ ਦੌਰਾਨ ਅੱਜ ਖ਼ੁਦ ਮਾਨਯੋਗ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਅਤੇ ਏ.ਡੀ.ਜੀ.ਪੀ ਡਾ. ਨਰੇਸ਼ ਅਰੋੜਾ ਰੂਪਨਗਰ ਵਿੱਚ ਆਏ ਅਤੇ ਉਨ੍ਹਾਂ ਸੋਲਖੀਆ ਟੌਲ ਪਲਾਜਾ ਕੋਲ ਲੱਗੇ ਪੁਲਿਸ ਨਾਕੇ ਦਾ ਦੌਰਾ ਕੀਤਾ ਅਤੇ ਰੂਪਨਗਰ ਪੁਲਿਸ ਵਲੋਂ ਲਗਾਏ ਨਾਕਿਆਂ ਅਤੇ ਪੁਲਿਸ ਦੀ ਐਕਟੀਵਿਟੀ ਦਾ ਮੁਆਇਨਾ ਵੀ ਕੀਤਾ।

ਡੀ.ਜੀ.ਪੀ ਪੰਜਾਬ ਗੌਰਵ ਯਾਦਵ ਤੇ ਏ.ਡੀ.ਜੀ.ਪੀ ਡਾ. ਨਰੇਸ਼ ਅਰੋੜਾ ਵਲੋਂ ਰੂਪਨਗਰ ਵਿੱਚ ਨਾਕਿਆਂ ਦੀ ਚੈਕਿੰਗ

ਇਸੇ ਮੁਹਿੰਮ ਤਹਿਤ ਅੱਜ ਰੂਪਨਗਰ ਜ਼ਿਲ੍ਹੇ ਵਿੱਚ ਵੀ ਕੁੱਲ 22 ਨਾਕੇ ਲਗਾਏ ਗਏ ਹਨ। ਜਿਨ੍ਹਾਂ ਤੇ ਵਾਹਨਾਂ ਦੀ ਚੰਗੀ ਤਰ੍ਹਾਂ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕੁੱਝ ਨਾਕਿਆਂ ‘ਤੇ ਉਨ੍ਹਾਂ ਦੀ ਸਪੈਸ਼ਲ ਸਪੋਟਰਸ ਵੀ ਤਾਇਨਾਤ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਚੈਕਿੰਗ ਅਤੇ ਨਾਕਾਬੰਦੀ ਦਾ ਮੁੱਖ ਉਦੇਸ਼ ਆਮ ਲੋਕਾਂ ਦੇ ਲਈ ਸੁਖਾਵਾਂ ਮਾਹੌਲ , ਲੋਕਾਂ ਵਿੱਚ ਸਹੀ ਸੋਚ ਅਤੇ ਉਸਾਰੂ ਵਿਸ਼ਵਾਸ ਪੈਦਾ ਕਰਨਾ ਹੈ ਅਤੇ ਨਾਲ ਹੀ ਸ਼ਰਾਰਤੀ ਅਨਸਰਾਂ ਨੂੰ ਡਰ ਪਾਉਣਾ ਅਤੇ ਕਾਬੂ ਕਰਨਾ ਤਾਂ ਜੋ ਉਹ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕਣ।