ਡੀ.ਸੀ. ਸੰਗਰੂਰ ਨੇ ਮੰਡੀਆਂ ਅੰਦਰ ਬਣੇ ਆਰਜ਼ੀ ਬਾਥਰੂਮਾਂ ਦੇ ਸਫ਼ਾਈ ਪ੍ਰਬੰਧਾਂ ਦੀ ਮਿਲੀ ਸ਼ਿਕਾਇਤ ਦਾ ਲਿਆ ਗੰਭੀਰ ਨੋਟਿਸ
ਸੰਗਰੂਰ, 03 ਨਵੰਬਰ:
ਜ਼ਿਲੇ ਅੰਦਰ ਝੋਨੇ ਦੀ ਖਰੀਦ ਪ੍ਰਕਿਰਿਆਂ ਦੇ ਚਲਦਿਆਂ ਕੁੱਝ ਮਜ਼ਦੂਰਾਂ ਵੱਲੋਂ ਦਾਣਾ ਮੰਡੀ ਉਪਲੀ ਸਮੇਤ ਹੋਰ ਮੰਡੀਆਂ ਅੰਦਰ ਬਣੇ ਆਰਜ਼ੀ ਬਾਥਰੂਮਾਂ ਦੇ ਸਫ਼ਾਈ ਪ੍ਰਬੰਧਾਂ ਦੀ ਮਿਲੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ ਤੁਰੰਤ ਜ਼ਿਲਾ ਮੰਡੀ ਅਫ਼ਸਰ ਨੂੰ ਸਬੰਧਤ ਠੇਕੇਦਾਰ ਨੂੰ ਜੁਰਮਾਨਾ ਕਰਨ ਅਤੇ ਨਾਲੋ ਨਾਲ ਸਫ਼ਾਈ ਕਰਵਾ ਕੇ ਰਿਪਰੋਟ ਕਰਨ ਦੇ ਆਦੇਸ਼ ਜਾਰੀ ਕੀਤੇ।
ਡਿਪਟੀ ਕਮਿਸ਼ਨਰ ਰਾਮਵੀਰ ਨੇ ਦਾਣਾ ਮੰਡੀ ਮਹਿਲਾ ਚੌਕ ਸਮੇਤ ਹੋਰਨਾ ਮੰਡੀਆਂ ਵਿਖੇ ਪਹੁੰਚ ਕਰਕੇ ਬਾਥਰੂਮਾਂ ਸਮੇਤ ਮੰਡੀਆਂ ਅੰਦਰ ਪੀਣ ਵਾਲੇ ਪਾਣੀ, ਬਿਜਲੀ, ਕਣਕ ਦੀ ਖਰੀਦ ਪ੍ਰਕਿਰਿਆ ਸਮੇਤ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨਾਂ ਮੰਡੀਆਂ ਦੇ ਦੌਰੇ ਦੌਰਾਨ ਕਿਸਾਨਾਂ ਸਮੇਤ ਮਜ਼ਦੂਰਾਂ ਨੂੰ ਆ ਰਹੀਆ ਦਰਪੇਸ਼ ਸਮੱਸਿਆਵਾਂ ਬਾਰੇ ਪੁੱਛਿਆ ਜਿਸਤੇ ਮੰਡੀਆਂ ਅੰਦਰ ਆਪਣੀ ਜਿਣਸ ਲੈ ਕੇ ਆਏ ਕਿਸਾਨ ਭਰਾਵਾਂ ਅਤੇ ਮਜ਼ਦੂਰਾਂ ਨੇ ਸਾਫ਼ ਸਫ਼ਾਈ ਅਤੇ ਹੋਰ ਸੁਵਿਧਾਵਾਂ ਤੇ ਸੰਤੁਸ਼ਟੀ ਜ਼ਾਹਿਰ ਕੀਤੀ।
ਰਾਮਵੀਰ ਨੇ ਆਪਣੇ ਮੰਡੀਆਂ ਦੇ ਦੌਰੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਪਲੀ ਮੰਡੀ ਅੰਦਰ ਬਾਥਰੂਮਾਂ ਦੀ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਵਾ ਲਿਆ ਗਿਆ ਹੈ। ਉਨਾਂ ਕਿਹਾ ਕਿ ਭਵਿੱਖ ਅੰਦਰ ਮੰਡੀਆਂ ਅੰਦਰ ਸਫ਼ਾਈ, ਪਾਣੀ, ਬਿਜਲੀ ਅਤੇ ਹੋਰ ਪ੍ਰਬੰਧਾਂ ਨੂੰ ਅੰਦਰ ਕੁਤਾਹੀ ਵਰਤਣ ਵਾਲੇ ਕਿਸੇ ਵੀ ਅਧਿਕਾਰੀ, ਕਰਮਚਾਰੀ ਨੂੰ ਬਖ਼ਸ਼ਿਆ ਨਹੀ ਜਾਵੇਗਾ। ਉਨਾਂ ਦੱਸਿਆ ਕਿ ਜ਼ਿਲੇ ਦੀਆਂ ਸਮੁੱਚੀਆਂ ਮੰਡੀਆਂ ਅੰਦਰ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਢੰਗ ਨਾਲ ਜਾਰੀ ਹੈ। ਮੰਡੀਆਂ ਅੰਦਰ ਆਪਣੀ ਫਸਲ ਲੈ ਕੇ ਆਏ ਕਿਸਾਨ ਵੀਰਾਂ ਨੂੰ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ।
ਡੀ.ਸੀ. ਸੰਗਰੂਰ ਨੇ ਮੰਡੀਆਂ ਅੰਦਰ ਬਣੇ ਆਰਜ਼ੀ ਬਾਥਰੂਮਾਂ ਦੇ ਸਫ਼ਾਈ ਪ੍ਰਬੰਧਾਂ ਦੀ ਮਿਲੀ ਸ਼ਿਕਾਇਤ ਦਾ ਲਿਆ ਗੰਭੀਰ ਨੋਟਿਸ I ਇਸ ਮੌਕੇ ਐਸ.ਡੀ.ਐਮ ਸੁਨਾਮ ਮਨਜੀਤ ਕੌਰ ਸਮੇਤ ਖਰੀਦ ਏਜੰਸੀਆਂ ਦੇ ਨੁਮਾਇੰਦੇ ਕਿਸਾਨ ਅਤੇ ਹੋਰ ਹਾਜ਼ਰ ਸਨ।
