ਤਨਖਾਹਾਂ ਵਿੱਚ 40 ਪ੍ਰਤੀਸ਼ਤ ਦੇ ਵਾਧੇ ਦਾ ਲਾਭ ਸਾਰੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੂੰ ਦਿੱਤਾ ਜਾਵੇ… ਸੂਬਾ ਪ੍ਰਧਾਨ ਅਮਰਜੀਤ ਸਿੰਘ

217

ਤਨਖਾਹਾਂ ਵਿੱਚ 40 ਪ੍ਰਤੀਸ਼ਤ ਦੇ ਵਾਧੇ ਦਾ ਲਾਭ ਸਾਰੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੂੰ ਦਿੱਤਾ ਜਾਵੇ… ਸੂਬਾ ਪ੍ਰਧਾਨ ਅਮਰਜੀਤ ਸਿੰਘ

ਗੁਰਜੀਤ ਸਿੰਘ / ਅਪ੍ਰੈਲ 24 /ਪਟਿਆਲਾ

ਬੀਤੇ ਦਿਨੀਂ ਪੰਜਾਬ ਸਰਕਾਰ ਨੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਆਈ ਡੀ ਐਸ ਪੀ ਪ੍ਰੋਗਰਾਮ ਦੇ ਕੁੱਝ ਕਰਮਚਾਰੀਆਂ ਨੂੰ ਕਰੋਨਾ ਦੀ ਜੰਗ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਹੋਂਸਲਾ ਅਫ਼ਜ਼ਾਈ  ਵਜੋਂ ਤਨਖਾਹਾਂ ਵਿਚ 40 ਪ੍ਰਤੀਸ਼ਤ ਦਾ ਵਾਧਾ ਕੀਤਾ ਹੈ।ਇਹ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ ਕਿਉਂਕਿ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀ ਪਿਛਲੇ ਲੰਬੇ ਸਮੇਂ ਤੋਂ ਬਹੁਤ ਹੀ ਘੱਟ ਤਨਖਾਹਾਂ ਤੇ ਕੰਮ ਕਰ ਰਹੇ ਸਨ।

ਪਰੰਤੂ ਅਫਸੋਸ ਇਸ ਗੱਲ ਦਾ ਹੈ ਕਿ ਜਿਹੜੇ ਕਰਮਚਾਰੀ ਦਿਨ ਰਾਤ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਕਰੋਨਾ ਦੀ ਜੰਗ ਵਿੱਚ ਫਰੰਟ ਤੇ, ਆਈਸੋਲੇਸ਼ਨ ਵਾਰਡ,ਫਲੂ ਵਾਰਡ, ਰੈਪਿਡ ਰਿਸਪਾਂਸ ਟੀਮਾਂ ਵਿੱਚ ਅੱਗੇ ਹੋ  ਕੇ ਕੰਮ ਕਰ ਰਹੇ ਹਨ ਉਨ੍ਹਾਂ ਕੀ ਦਿੱਤਾ “ਬਾਬਾ ਜੀ ਦਾ ਠੁੱਲੂ” ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਐਨ ਐਚ ਐਮ ਇੰਪਲਾਈਜ ਯੂਨੀਅਨ ਪੰਜਾਬ ਦੇ ਸੂਬਾ ਅਮਰਜੀਤ ਸਿੰਘ ਨੇ ਦੱਸਿਆ ਕਿ ਇਹ 40 ਪ੍ਰਤੀਸ਼ਤ ਵਾਧਾ ਸਾਰੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੂੰ ਮਿਲਣਾ ਚਾਹੀਦਾ ਹੈ। ਕਿਉਂਕਿ ਅਸਲੀ ਫੋਜ ਜ਼ੋ ਫਰੰਟ ਤੇ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਕੰਮ ਕਰ ਰਹੀ ਹੈ। ਕਰੋਨਾ ਦੋਰਾਨ ਫਰੰਟ ਤੇ ਕੰਮ ਕਰਮਚਾਰੀਆਂ ਨੇ ਇਸ ਫੈਸਲੇ ਦਾ ਪੰਜਾਬ ਸਰਕਾਰ ਪ੍ਰਤੀ ਗੁੱਸਾ ਜ਼ਾਹਿਰ ਕੀਤਾ ਹੈ ਅਤੇ ਇਹ ਵੀ ਕਿਹਾ ਕਿ ਜੇਕਰ ਪੰਜਾਬ ਸਰਕਾਰ ਬਾਕੀ ਕਰਮਚਾਰੀਆਂ ਦੀ ਤਨਖਾਹ ਵਿਚ 40 ਪ੍ਰਤੀਸ਼ਤ ਦਾ ਵਾਧਾ ਨਹੀਂ ਕਰਦੀ ਤਾਂ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਦੇ ਸਾਰੇ ਕਰਮਚਾਰੀ ਬੁੱਧਵਾਰ 29 ਅਪ੍ਰੈਲ ਨੂੰ ਆਪਣੇ ਸਾਰੇ ਕੰਮ ਛੱਡ ਕੇ ਜ਼ਿਲ੍ਹਾ ਹੈਡਕੁਆਰਟਰਾਂ ਤੇ ਦਫ਼ਤਰ ਸਿਵਲ ਸਰਜਨਾਂ ਵਿਖੇ ਇਕੱਠੇ ਹੋ ਅਣਮਿੱਥੇ ਸਮੇਂ ਲਈ ਹੜਤਾਲ ਤੇ ਚਲੇ ਜਾਣਗੇ ।

ਤਨਖਾਹਾਂ ਵਿੱਚ 40 ਪ੍ਰਤੀਸ਼ਤ ਦੇ ਵਾਧੇ ਦਾ ਲਾਭ ਸਾਰੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੂੰ ਦਿੱਤਾ ਜਾਵੇ... ਸੂਬਾ ਪ੍ਰਧਾਨ ਅਮਰਜੀਤ ਸਿੰਘ

ਜਦੋਂ ਤੱਕ ਪੰਜਾਬ ਸਰਕਾਰ ਸਾਰੇ ਕਰਮਚਾਰੀਆਂ ਦੀ ਤਨਖਾਹ ਵਿਚ 40 ਪ੍ਰਤੀਸ਼ਤ ਦਾ ਵਾਧਾ ਨਹੀਂ ਹੋ ਜਾਂਦਾ ਉਦੋਂ ਤੱਕ ਹੜਤਾਲ ਵਾਪਿਸ ਨਹੀਂ ਲੈਣਗੇ। ਇਹ ਕਾਣੀ ਵੰਡ ਕਰਕੇ ਪੰਜਾਬ ਸਰਕਾਰ ਨੇਫੋਕੀ ਵਾਹ ਵਾਹ ਲੈਣ ਦੀ ਪੂਰੀ ਕੋਸ਼ਿਸ਼ ਕੀਤੀ ਹੈ ਅਤੇ  ਆਉਣ ਵਾਲੇ ਦਿਨਾਂ ਵਿੱਚ ਇਹਇਕਪਾਸੜ ਲਿਆ ਫੈਸਲਾ ਪੰਜਾਬ ਸਰਕਾਰ ਤੇ ਬਹੁਤ ਹੀ ਭਾਰੀ ਪੈ ਸਕਦਾ ਹੈ।