ਪਟਿਆਲਾ, 2 ਨਵੰਬਰ ( ) ਜਿਲੇ ਵਿਚ 22 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 750 ਦੇ ਕਰੀਬ ਰਿਪੋਰਟਾਂ ਵਿਚੋਂ 22 ਕੋਵਿਡ ਪੋਜਟਿਵ ਪਾਏ ਗਏ ਹਨ।ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 12,860 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 35 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 12202 ਹੋ ਗਈ ਹੈ।ਅੱਜ ਜਿਲੇ ਵਿੱਚ ਦੋ ਹੋਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 381 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 277 ਹੈ।ਉਹਨਾਂ ਦੱਸਿਆ ਕਿ ਹੁਣ ਤੱਕ 95 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਮਰੀਜ ਸਿਹਤਯਾਬੀ ਵੱਲ ਹਨ। ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 22 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 13, ਸਮਾਣਾ ਤੋਂ 05, ਰਾਜਪੁਰਾ ਤੋਂ 02, ਬਲਾਕ ਕਾਲੋਮਾਜਰਾ ਤੋਂ 01 ਅਤੇ ਬਲਾਕ ਦੁਧਨਸਾਧਾ ਤੋਂ 01 ਕੇਸ ਰਿਪੋਰਟ ਹੋਏ ਹਨ ।ਜਿਹਨਾਂ ਵਿਚੋਂ 02 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 20 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਅਮਨ ਨਗਰ, ਜਗਤਾਰ ਨਗਰ, ਮਿਲਟਰੀ ਕੈਂਟ, ਗੰਗਾਂ ਵਿਹਾਰ ਕਲੌਨੀ,ਰਘਵੀਰ ਨਗਰ, ਵਿਕਾਸ ਕਲੌਨੀ , ਅਰਬਨ ਅਸਟੇਟ, ਸੂਲਰ ਰੋਡ, ਗੁਰਬਖਸ਼ ਕਲੋਨੀ, ਸਮਾਣਾ ਤੋਂ ਜੱਟਾਂ ਪੱਤੀ ,ਦੁਰਗਾ ਕਲੋਨੀ, ਤੇਜ਼ ਕਲੋਨੀ, ਨਿਊ ਨੂਰਪੁਰ ਸਮਾਣਾਂ , ਰਾਜਪੁਰਾ ਤੋਂ ਦਸ਼ਮੇਸ਼ ਕਲੋਨੀ, ਰਾਜਪੁਰਾ ਟਾਉਨ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ। ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਇਕ ਕੋਵਿਡ ਪੋਜਟਿਵ ਮਰੀਜ ਦੀ ਮੌਤ ਹੋ ਗਈ । ਅਰਬਨ ਅਸਟੇਟ ਪਟਿਆਲਾ ਦਾ ਰਹਿਣ ਵਾਲਾ 53 ਸਾਲਾ ਪੁਰਸ਼ ਜੋ ਕਿ ਸਾਹ ਦੀ ਦਿੱਕਤ ਨਾਲ ਪੀ. ਜੀ. ਆਈ. ਵਿੱਚ ਦਾਖਲ਼ ਸੀ। ਜਿਸ ਨਾਲ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀਆਂ ਮੌਤਾਂ ਦੀ ਗਿਣਤੀ 381ਹੋ ਗਈ ਹੈ। ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 1420 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,97,449, ਸੈਂਪਲ ਲਏ ਜਾ ਚੁੱਕੇ ਹਨ ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 12,860 ਕੋਵਿਡ ਪੋਜਟਿਵ, 1,83269 ਨੇਗੇਟਿਵ ਅਤੇ ਲੱਗਭਗ 920 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।

ਦੁਸ਼ਹਿਰਾ ਦਾ ਤਿਉਹਾਰ ਰਾਹਤ ਲੈ ਕੇ ਆਇਆ- ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸ ਕੱਲ੍ਹ ਦੇ ਸਮਾਨ ਹੀ; ਕੋਈ ਮੌਤ ਨਹੀਂ

ਪਟਿਆਲਾ 25 ਅਕਤੂਬਰ  (          )

ਜਿਲੇ ਵਿਚ 31 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 850 ਦੇ ਕਰੀਬ ਰਿਪੋਰਟਾਂ ਵਿਚੋਂ 31 ਕੋਵਿਡ ਪੋਜਟਿਵ ਪਾਏ ਗਏ ਹਨ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 12,646 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 35 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 11,977 ਹੋ ਗਈ ਹੈ ਅੱਜ ਜਿਲੇ ਵਿਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਗਿਣਤੀ 374 ਹੀ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 295 ਹੈ। ਉਹਨਾਂ ਦੱਸਿਆ ਕਿ ਹੁਣ ਤੱਕ 95 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਮਰੀਜ ਸਿਹਤਯਾਬੀ ਵੱਲ ਹਨ ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 31 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 15, ਨਾਭਾ ਤੋਂ 02, ਰਾਜਪੁਰਾ ਤੋਂ 09, ਸਮਾਣਾ ਤੋਂ 01,ਬਲਾਕ ਕਾਲੋਮਾਜਰਾ ਤੋਂ 02 ਅਤੇ ਬਲਾਕ ਹਰਪਾਲਪੁਰ ਤੋਂ 02 ਪੋਜਟਿਵ ਕੇਸ ਰਿਪੋਰਟ ਹੋਏ ਹਨ।ਇਹਨਾਂ ਵਿਚੋਂ 04 ਪੋਜਟਿਵ ਕੇਸਾਂ ਦੇੇ ਸੰਪਰਕ ਵਿਚ ਆਉਣ ਅਤੇ 27  ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ। ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਪੁਲਿਸ ਲਾਈਨ, ਬਿਸ਼ਨ ਨਗਰ, ਅਜਾਦ ਨਗਰ, ਗੁਰੂ ਨਾਨਕ ਨਗਰ, ਹੀਰਾ ਨਗਰ, ਪੰਜਾਬੀ ਬਾਗ, ਐਸ.ਐਸ.ਟੀ. ਨਗਰ, ਸੰਤ ਨਗਰ, ਮੁਹਲਾ ਸ਼ਾਹੀ ਸਮਾਧਾ, ਮਾਡਲ ਟਾਉਨ, ਭਰਪੂਰ ਗਾਰਡਨ, ਫੈਕਟਰੀ ਏਰੀਆ, ਨਾਭਾ ਦੇ ਸੰਗਤਪਰਾ ਮੁੱਹਲਾ ਗਲੀ ਨੰਬਰ 5, ਅਲੋਹਰਾ ਗੇਟ, ਸਮਾਣਾ ਦੇ ਜੱਟਾ ਪੱਤੀ , ਰਾਜਪੁਰਾ ਦੇ ਨਿਉ ਡਾਲੀਮਾ ਵਿਹਾਰ, ਭਾਰਤ ਕਲੋਨੀ, ਕਾਲਕਾ ਰੋਡ,ਪੁਰਾਨਾ ਰਾਜਪੁਰਾ, ਰਾਜਪੁਰਾ ਟਾਉਨ, ਏਕਤਾ ਕਲੋਨੀ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।

ਦੁਸ਼ਹਿਰਾ ਦਾ ਤਿਉਹਾਰ ਰਾਹਤ ਲੈ ਕੇ ਆਇਆ- ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸ ਕੱਲ੍ਹ ਦੇ ਸਮਾਨ ਹੀ; ਕੋਈ ਮੌਤ ਨਹੀਂ

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੋਤ ਨਾ ਹੋਣ ਕਾਰਣ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 374 ਹੀ ਹੈ।

ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 350 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,89,080 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 12,646 ਕੋਵਿਡ ਪੋਜਟਿਵ,1,75 ,834 ਨੇਗੇਟਿਵ ਅਤੇ ਲੱਗਭਗ 200 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।