ਨਵੇਂ ਬਣੇ ਜ਼ਿਲ੍ਹੇ ਮਲੇਰਕੋਟਲਾ ਦੇ ਪਹਿਲੇ ਆਜ਼ਾਦੀ ਦਿਵਸ ਮੌਕੇ ਰਜ਼ੀਆ ਸੁਲਤਾਨਾ ਨੇ ਕੌਮੀ ਝੰਡਾ ਲਹਿਰਾਇਆ

134
Social Share

ਨਵੇਂ ਬਣੇ ਜ਼ਿਲ੍ਹੇ ਮਲੇਰਕੋਟਲਾ ਦੇ ਪਹਿਲੇ ਆਜ਼ਾਦੀ ਦਿਵਸ ਮੌਕੇ ਰਜ਼ੀਆ ਸੁਲਤਾਨਾ ਨੇ ਕੌਮੀ ਝੰਡਾ ਲਹਿਰਾਇਆ

ਮਲੇਰਕੋਟਲਾ 15 ਅਗਸਤ-

ਪੰਜਾਬ ਦੇ  ਨਵੇਂ ਬਣੇ 23ਵੇਂ ਜ਼ਿਲ੍ਹੇ ਮਲੇਰਕੋਟਲਾ ਵਿਚ ਦੇਸ਼ ਦਾ 75ਵਾਂ ਆਜ਼ਾਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮੁਬਾਰਕ ਮੌਕੇ ਤੇ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ, ਮਲੇਰਕੋਟਲਾ ਵਿਖੇ  ਕੋਵਿਡ ਗਾਇਡਲਾਈਜ਼ ਤਹਿਤ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਟਰਾਂਸਪੋਰਟ ਵਿਭਾਗ ਬਾਰੇ ਕੈਬਨਿਟ ਮੰਤਰੀ  ਰਜ਼ੀਆ ਸੁਲਤਾਨਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਸ਼ਾਨਦਾਰ ਪਰੇਡ ਦਾ ਨਿਰੀਖਣ ਵੀ ਕੀਤਾ।ਇਸ ਮੌਕੇ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ,  ਡਿਪਟੀ ਕਮਿਸ਼ਨਰ, ਮਲੇਰਕੋਟਲਾ ਅਤੇ ਸ਼੍ਰੀਮਤੀ ਕੰਵਰਦੀਪ ਕੌਰ, ਐੱਸ.ਐੱਸ.ਪੀ., ਮਲੇਰਕੋਟਲਾ ਇਸ ਮੌਕੇ ਉਨ੍ਹਾਂ ਦੇ ਨਾਲ ਸਨ।ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਕਰੈਡਿਟ, ਸਕਾਊਟ ਐਂਡ ਗਾਈਡਜ਼ ਦੀਆਂ ਟੁਕੜੀਆਂ ਤੇ ਆਧਾਰਿਤ ਸ਼ਾਨਦਾਰ ਪਰੇਡ ਦੀ ਅਗਵਾਈ ਡੀ.ਐੱਸ.ਪੀ ਸ੍ਰੀ ਮੋਹਿਤ ਅਗਰਵਾਲ ਨੇ ਕੀਤੀ

ਇਸ ਮੌਕੇ 75 ਵੇਂ ਆਜ਼ਾਦੀ ਦਿਵਸ ਦੀ ਲੱਖ ਲੱਖ ਵਧਾਈ ਦਿੰਦਿਆਂ  ਰਜ਼ੀਆ ਸੁਲਤਾਨਾ ਨੇ ਕਿਹਾ ਕਿ ਦੇਸ਼ ਭਗਤਾਂ ਨੇ ਆਜ਼ਾਦੀ ਲਈ ਕੁਰਬਾਨੀਆਂ ਕੀਤੀਆਂ ਅਤੇ ਪੰਜਾਬ ਦੇ ਸਭ ਤੋਂ ਵੱਧ ਨੌਜਵਾਨਾਂ ਨੇ ਦੇਸ਼ ਦੀ ਆਜ਼ਾਦੀ ਹਾਸਲ ਕਰਨ ਲਈ ਸ਼ਹਾਦਤਾਂ ਦਿੱਤੀਆਂ। ਪੰਜਾਬ ਦੀ ਧਰਤੀ ਦਾ ਇਤਿਹਾਸ, ਖ਼ੂਨੀ ਸਾਕਿਆਂ ਦਾ ਇਤਿਹਾਸ ਹੈ।ਭਾਰਤ ਦੀ ਆਜ਼ਾਦੀ ਦੇ ਅੰਦੋਲਨ ਵਿਚ ਅਣਗਿਣਤ ਲਹਿਰਾਂ ਨੇ ਜਨਮ ਲੈ ਕੇ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਊਧਮ ਸਿੰਘ ਅਤੇ ਲਾਲਾ ਹਰਦਿਆਲ ਵਰਗੇ ਸੂਰਮਿਆਂ ਨੂੰ ਪੈਦਾ ਕੀਤਾ ਹੈ।ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਪਰਵਾਨਿਆਂ ਵੱਲੋਂ ਸਮੇਂ-ਸਮੇਂ ‘ਤੇ ਆਰੰਭੇ ਗਏ ਆਜ਼ਾਦੀ ਸੰਘਰਸ਼ਾਂ ਸਦਕਾ ਹੀ 15 ਅਗਸਤ 1947 ਨੂੰ ਸਾਡਾ ਦੇਸ਼ ਆਜ਼ਾਦ ਹੋਇਆ।

ਨਵੇਂ ਬਣੇ ਜ਼ਿਲ੍ਹੇ ਮਲੇਰਕੋਟਲਾ ਦੇ ਪਹਿਲੇ ਆਜ਼ਾਦੀ ਦਿਵਸ ਮੌਕੇ ਰਜ਼ੀਆ ਸੁਲਤਾਨਾ ਨੇ ਕੌਮੀ ਝੰਡਾ ਲਹਿਰਾਇਆ

ਉਨ੍ਹਾਂ ਕਿਹਾ ਕਿ ਇਨ੍ਹਾਂ 74 ਸਾਲਾਂ ਵਿਚ ਦੇਸ਼ ਦੇ ਨਵਨਿਰਮਾਣ ਵਿਚ ਸਾਡੇ ਖੇਤੀਬਾੜੀ ਵਿਗਿਆਨੀਆਂ ਅਤੇ ਤਕਨੀਕੀ ਮਾਹਿਰਾਂ ਦੇ ਯੋਗਦਾਨ ਨੂੰ ਵੀ ਸਲਾਮ ਕਰਨਾ ਬਣਦਾ ਹੈ। ਦੇਸ਼ ਦੇ ਅੰਨ ਭੰਡਾਰ ਭਰਨ ਵਿਚ ਪੰਜਾਬੀ ਕਿਸਾਨਾਂ ਦਾ ਵਿਸ਼ੇਸ਼ ਯੋਗਦਾਨ ਹੈ।ਮੌਜੂਦਾ ਸਮੇਂ ਸਾਡੇ ਪੰਜਾਬੀ ਕਿਸਾਨਾਂ ਨਾਲ ਸਾਡੇ ਸਭਨਾਂ ਦੀਆਂ ਚਿੰਤਾਵਾਂ ਜੁੜੀਆਂ ਹੋਈਆਂ ਹਨ ਜੋ ਦਿੱਲੀ ਦੀਆਂ ਸਰਹੱਦਾਂ ਉੱਤੇ ਪਿਛਲੇ ਸਾਲ ਦੇ ਨਵੰਬਰ ਮਹੀਨੇ ਤੋਂ ਰੋਸ ਧਰਨੇ ਉੱਤੇ ਬੈਠੇ ਹਨ। ਉਨ੍ਹਾਂ ਹੋਰ ਕਿਹਾ ਕਿ ਸੰਵਿਧਾਨ ਅਨੁਸਾਰ ਖੇਤੀਬਾੜੀ ਸੂਬਿਆਂ ਦੇ ਅਧਿਕਾਰ ਦਾ ਵਿਸ਼ਾ ਹੈ ਪਰ ਕੇਂਦਰ ਸਰਕਾਰ ਨੇ ਇਸ ਵਿੱਚ ਸਿੱਧਾ ਦਖ਼ਲ ਦਿੰਦਿਆਂ ਤਿੰਨ ਕਾਲੇ ਖੇਤੀ ਕਾਨੂੰਨ ਬਣਾ ਕੇ ਪੂਰੇ ਦੇਸ਼ ਵਿੱਚ ਬੇਚੈਨੀ ਤੇ ਰੋਸ ਦਾ ਮਾਹੌਲ ਬਣਾਇਆ ਪਿਆ ਹੈ।ਸਾਰੇ ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤਾ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਅੰਦੋਲਨ ਵਿੱਚ ਅੱਜ ਸਾਰਾ ਭਾਰਤ ਉਨ੍ਹਾਂ ਦਾ ਸਾਥ ਦੇ ਰਿਹਾ ਹੈ ਪਰ ਕੇਂਦਰ ਸਰਕਾਰ ਸਾਡੇ ਕਿਸਾਨ ਭਰਾਵਾਂ ਨਾਲ ਬੇਗਾਨਗੀ ਵਾਲਾ ਵਰਤਾਓ ਕਰ ਰਹੀ ਹੈ।

ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਦਾ ਰਾਜ ਹੁੰਦਾ ਹੈ ਪਰ ਕੇਂਦਰ ਸਰਕਾਰ ਲੱਖਾਂ ਦੀ ਗਿਣਤੀ ਵਿੱਚ ਆਪਣੀ ਰੋਜ਼ੀ ਰੋਟੀ ਅਤੇ ਕਿਸਾਨੀ ਨੂੰ ਬਚਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਆਵਾਜ਼ ਸੁਣਨ ਨੂੰ ਤਿਆਰ ਨਹੀਂ। ਬੜੇ ਦੁੱਖ ਦੀ ਗੱਲ ਹੈ ਕਿ ਇਸ ਸੰਘਰਸ਼ ਵਿਚ ਸੈਂਕੜੇ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ। ਕਿਸਾਨੀ ਸੰਘਰਸ਼ ‘ਚ ਕੁਰਬਾਨ ਹੋਏ ਇਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਜ਼ਾਹਿਰ ਕਰਦੀ ਹੋਈ ਮੈਂ ਕਿਸਾਨਾਂ ਦੀ ਕੁਰਬਾਨੀ ਨੂੰ ਸਿੱਜਦਾ ਕਰਦੀ ਹਾਂ ਅਤੇ ਯਕੀਨ ਦਿਵਾਉਂਦੀ ਹਾਂ ਕਿ ਜਦੋਂ ਤੱਕ ਕੇਂਦਰ ਸਰਕਾਰ ਝੁਕ ਨਹੀਂ ਜਾਂਦੀ ਅਤੇ ਕਿਸਾਨਾਂ ਦੀਆਂ ਮੰਗਾਂ ਮੰਨ ਨਹੀਂ ਲੈਂਦੀ ਉਦੋਂ ਤੱਕ ਸਾਡੀ  ਪੰਜਾਬ ਸਰਕਾਰ ਕਿਸਾਨਾਂ ਦਾ ਡਟਵਾਂ ਸਾਥ ਦਿੰਦੀ ਰਹੇਗੀ। ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਜਿੱਥੇ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੋਇਆ ਹੈ ਉੱਥੇ ਹੀ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਕਰੀਬ 90 ਫ਼ੀਸਦੀ ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ ।ਪੰਜਾਬ ਸਰਕਾਰ ਵੱਲੋਂ ‘ਕਰਜ਼ਾ ਮੁਆਫ਼ੀ ਸਕੀਮ’ ਲਿਆਂਦੀ ਗਈ ਜਿਸ ਤਹਿਤ  ਕਿਸਾਨਾਂ ਵੱਲੋਂ ਵੱਖ-ਵੱਖ ਸਹਿਕਾਰੀ ਅਤੇ ਵਪਾਰਕ ਬੈਂਕਾਂ ਦੇ ਕਰਜ਼ਾ ਪ੍ਰਾਪਤ ਛੋਟੇ ਅਤੇ ਦਰਮਿਆਨੇ ਛੇ ਲੱਖ ਦੇ ਕਰੀਬ ਕਿਸਾਨਾਂ ਦਾ 4600 ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ 9 ਫ਼ਸਲਾਂ ਦੀ ਖ਼ਰੀਦ 48 ਘੰਟਿਆਂ ਅੰਦਰ ਕਰਕੇ ਕਿਸਾਨਾਂ ਨੂੰ ਬਣਦੀ ਰਕਮ ਸਮੇਂ ਸਿਰ ਅਦਾ ਕੀਤੀ ਹੈ। ਕਿਰਸਾਨੀ ਦੀ ਬਾਂਹ ਫੜਨ ਵਿਚ ਕੈਪਟਨ ਸਰਕਾਰ ਦਾ ਮੁਕਾਬਲਾ ਅੱਜ ਤੱਕ ਕਿਸੇ ਹੋਰ ਸਰਕਾਰ ਨੇ ਨਹੀਂ ਕੀਤਾ।

ਉਨ੍ਹਾਂ ਕਿਹਾ ਕਿ  ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਾਡੇ ਸੂਬੇ ਨੇ ਵਿਕਾਸ ਦੀਆਂ ਨਵੀਆਂ ਇਬਾਰਤਾਂ ਲਿਖ ਰਿਹਾ ਹੈ,ਉੱਥੇ ਹਰ ਜ਼ਿਲ੍ਹੇ ਦਾ ਸਰਵ ਪੱਖੀ ਵਿਕਾਸ ਵੀ ਹੋਇਆ ਹੈ ।ਉਨ੍ਹਾਂ ਕਿਹਾ ਕਿ ਮਲੇਰਕੋਟਲਾ ਜ਼ਿਲ੍ਹਾ ਜਲਦ ਹੀ ਪੰਜਾਬ ਦੇ ਮੋਹਰੀ ਜ਼ਿਲ੍ਹਿਆਂ ਦੀ ਸ਼ੁਮਾਰ ‘ਚ ਹੋਵੇਗਾ।ਬਹੁਤ ਸਾਰੇ ਨਵੇਂ ਪ੍ਰੋਜੈਕਟਾਂ ਨਾਲ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ ਅਤੇ ਵਿਕਾਸ ਦੇ ਕੰਮਾਂ ਲਈ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਨਵੇਂ ਬਣੇ ਜ਼ਿਲ੍ਹੇ ਮਲੇਰਕੋਟਲਾ ਦੇ ਪਹਿਲੇ ਆਜ਼ਾਦੀ ਦਿਵਸ ਮੌਕੇ ਰਜ਼ੀਆ ਸੁਲਤਾਨਾ ਨੇ ਕੌਮੀ ਝੰਡਾ ਲਹਿਰਾਇਆ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ 548 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ ਪਹਿਲਾਂ ਹੀ ਰੱਖੇ ਜਾ ਚੁੱਕੇ ਹਨ। ਇਨ੍ਹਾਂ ਵਿਚੋਂ 500 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਮੈਡੀਕਲ ਕਾਲਜ ਅਤੇ 12 ਕਰੋੜ ਰੁਪਏ ਨਾਲ ਲੜਕੀਆਂ ਦੇ ਸਰਕਾਰੀ ਕਾਲਜ ਦਾ ਕੰਮ ਸ਼ੁਰੂ ਹੋ ਚੁੱਕਾ ਹੈ । ਇਸੇ ਤਰ੍ਹਾਂ ਨਵੇਂ ਬੱਸ ਸਟੈਂਡ ਅਤੇ ਮਹਿਲਾ ਥਾਣੇ ਦਾ ਵੀ ਉਦਘਾਟਨ  ਪਹਿਲਾ ਹੀ ਕੀਤਾ  ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਨਵੇਂ ਜ਼ਿਲ੍ਹੇ ਪ੍ਰਬੰਧਕੀ ਕੰਪਲੈਕਸ ਦੀ ਇਮਾਰਤ ਬਣ ਕੇ ਤਿਆਰ ਹੋ ਜਾਵੇਗਾ ਤਾਂ ਜ਼ਿਲ੍ਹੇ ਦੇ ਲੋਕਾਂ ਨੂੰ ਇੱਕ ਹੀ ਕੰਪਲੈਕਸ ਅਧੀਨ ਸਾਰੇ ਵਿਭਾਗਾਂ ਤੋਂ ਮਿਲ ਜਾਣਗੇ । ਉਨ੍ਹਾਂ ਆਪਣੇ ਕੰਮਾਂ ਲਈ ਖੱਜਲ ਖ਼ੁਆਰ ਨਹੀਂ ਹੋਣ ਪਵੇਗਾ।

ਉਨ੍ਹਾਂ ਕਿਹਾ ਜਲ ਸਪਲਾਈ ਅਤੇ ਸੈਨੀਟੇਸ਼ਨ ਤੇ ਟਰਾਂਸਪੋਰਟ ਵਿਭਾਗ ਦੀ ਮੰਤਰੀ ਹੋਣ ਦੇ ਨਾਤੇ ਮੇਰੇ ਦੋਵੇਂ ਵਿਭਾਗਾਂ ਦੀਆਂ ਇਸ ਸਰਕਾਰ ਵਿਚ ਸ਼ਾਨਦਾਰ ਪ੍ਰਾਪਤੀਆਂ ਰਹੀਆਂ ਹਨ। ਮਲੇਰਕੋਟਲਾ ਦੇ 177 ਪਿੰਡਾਂ ਵਿਚ ਸਾਫ਼ ਅਤੇ ਸ਼ੁੱਧ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਲੇਰਕੋਟਲਾ ਨੂੰ 2 ਬਲਾਕਾਂ ਵਿਚ ਵੰਡਿਆਂ ਹੋਇਆ ਹੈ ਅਤੇ ਜਲ ਜੀਵਨ ਮਿਸ਼ਨ ਤਹਿਤ ਮਲੇਰਕੋਟਲਾ ਬਲਾਕ ਨੰਬਰ 1 ਅਧੀਨ ਆਉਂਦੇ 87 ਪਿੰਡਾਂ ਵਿੱਚੋਂ ਹੁਣ ਤੱਕ 62 ਪਿੰਡਾਂ ਵਿੱਚ 100 ਫ਼ੀਸਦੀ ਪਾਈਪਾਂ ਰਾਹੀਂ ਪਾਣੀ ਦੇਣ ਦਾ ਟੀਚਾ ਪ੍ਰਾਪਤ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਰਹਿੰਦੇ ਪਿੰਡਾਂ ਨੂੰ ਇਸ ਸਾਲ ਦੇ 31 ਦਸੰਬਰ ਤੱਕ ਕਵਰ ਕਰ ਲਿਆ ਜਾਵੇਗਾ। ਜਦਕਿ ਬਲਾਕ 2 ਦੇ ਸਾਰੇ ਪਿੰਡਾਂ ਨੂੰ ਪਾਣੀ ਦੇ ਕੁਨੈਕਸ਼ਨ ਜਾਰੀ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ 56 ਪਿੰਡਾਂ ਦੇ ਟੋਭਿਆਂ ਦੇ ਨਵੀਨੀਕਰਨ ਲਈ ਕੁੱਲ 2 ਕਰੋੜ 21 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਜਿਸ ਤਹਿਤ ਹੁਣ ਤੱਕ 26 ਟੋਭਿਆਂ ਦੇ ਨਵੀਨੀਕਰਨ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਰਹਿੰਦੇ 30 ਪਿੰਡਾਂ ਦਾ ਕੰਮ ਸ਼ੁਰੂ ਕਰਵਾਇਆ ਜਾ ਰਿਹਾ ਹੈ ਜਿਸ ਦੇ ਨਾਲ ਹਲਕੇ ਦੇ ਸਾਰੇ ਪਿੰਡਾਂ ਦੇ ਵਿੱਚ ਗੰਦੇ ਪਾਣੀ ਦਾ ਸੁਰੱਖਿਅਤ ਨਿਪਟਾਰਾ ਹੋ ਜਾਵੇਗਾ। ਇਸ ਤੋਂ ਇਲਾਵਾ ਹਲਕੇ ਦੇ ਸਾਰੇ ਪਿੰਡਾਂ ਵਿੱਚ ਠੋਸ ਕੂੜੇ ਦੇ ਪ੍ਰਬੰਧਨ ਦੀ ਯੋਜਨਾ ਵੀ ਉਲੀਕੀ ਜਾ ਰਹੀ ਹੈ ਜਿਸ ਤਹਿਤ ਪਿੰਡਾਂ ਦੇ ਘਰਾਂ ਵਿੱਚੋਂ ਨਿਕਲਣ ਵਾਲੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਕੇ ਉਸ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ।

ਉਨ੍ਹਾਂ ਹੋਰ ਕਿਹਾ ਕਿ ਟਰਾਂਸਪੋਰਟ ਵਿਭਾਗ ਵਿਚ ਵੀ ਬਹੁਤ ਸਾਰੀਆਂ ਪਹਿਲਕਦਮੀ ਅਤੇ ਨਵੇਂ ਕੰਮ ਸ਼ੁਰੂ ਕੀਤੇ ਗਏ ਹਨ।ਜਿਵੇਂ ਕਿ ਪੰਜਾਬ ਰੋਡਵੇਜ਼, ਪਨ ਬੱਸ ਤੇ ਪੀ.ਆਰ.ਟੀ.ਸੀ. ਦੀਆਂ ਸਾਰੀਆਂ ਬੱਸਾਂ ਵਿਚ ਜੀ.ਪੀ.ਐੱਸ ਸਿਸਟਮ ਇੰਸਟਾਲ ਕੀਤਾ ਗਏ ਹਨ । ਇਸ ਦੀ ਸਹਾਇਤਾ ਨਾਲ ਬੱਸਾਂ ਦੀ ਆਨਲਾਈਨ ਮੋਨਿਟਰਿੰਗ ਸੰਭਵ ਹੋਈ ਹੈ।ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰੀ ਖ਼ਤਮ ਕਰਨ ਲਈ ਅਤੇ ਪਿੰਡਾਂ ਵਿਚ ਵਧੀਆ ਬੱਸ ਸੁਵਿਧਾ ਮੁਹੱਈਆ ਕਰਵਾਉਣ ਲਈ ਲਗਭਗ 2500 ਮਿੰਨੀ ਬੱਸ ਪਰਮਿਟ ਜਾਰੀ ਕੀਤੇ ਗਏ ਹਨ ਅਤੇ  ਜਲਦ ਹੀ ਹੋਰ ਪਰਮਿਟ ਜਾਰੀ ਕੀਤੇ ਜਾਣਗੇ । ਪੰਜਾਬ ਸਰਕਾਰ ਨੇ ਮਹਿਲਾਵਾਂ ਦੇ ਸ਼ਕਤੀਕਰਨ ਕਰਨ ਦੇ ਉਪਰਾਲੇ ਤਹਿਤ ਔਰਤਾਂ ਲਈ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸੁਵਿਧਾ ਦਿੱਤੀ ਹੈ ।ਉਨ੍ਹਾਂ ਹੋਰ ਕਿਹਾ ਕਿ ਪਨ ਬੱਸ ਦੇ ਫਲੀਟ ਵਿਚ ਇਸ ਸਾਲ ਦੌਰਾਨ 587 ਬੱਸਾਂ ਅਤੇ ਪੀ.ਆਰ.ਟੀ.ਸੀ ਦੇ ਫਲੀਟ ਵਿਚ 255 ਨਵੀਆਂ ਬੱਸਾਂ ਜਲਦ ਸ਼ਾਮਲ ਕਰ ਲਈਆਂ ਜਾਣਗੀਆਂ।

ਕੈਬਨਿਟ ਮੰਤਰੀ  ਨੇ ਕਿਹਾ ਕਿ ਡਰਾਈਵਿੰਗ ਲਾਇਸੰਸ ਅਤੇ ਰਜਿਸਟਰੇਸ਼ਨ ਸਰਟੀਫਿਕੇਟ ਸਬੰਧੀ ਇਕ ਟੋਲ ਫ੍ਰੀ ਨੰਬਰ ਜਾਰੀ ਕੀਤਾ ਗਿਆ ਹੈ। ਜਿਸ ‘ਤੇ ਸਵੇਰੇ 8 ਵਜੋਂ ਤੋਂ ਸ਼ਾਮ 8 ਵਜੇ ਤੱਕ ਸਾਰਾ ਹਫ਼ਤਾ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਫੈਂਸੀ ਨੰਬਰਾਂ ਦੀ ਈ-ਨਿਲਾਮੀ ਕੀਤੀ ਜਾਂਦੀ ਹੈ। ਇਸ ਪਾਲਿਸੀ ਦੇ ਲਾਗੂ ਹੋਣ ਨਾਲ ਕੋਈ ਵਿਅਕਤੀ ਆਪਣੀ ਮਰਜ਼ੀ ਦਾ ਨੰਬਰ ਨਿਲਾਮੀ ਵਿਚ ਖ਼ਰੀਦ ਸਕਦਾ ਹੈ।  ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਕੰਮ-ਕਾਰ ਠੱਪ ਹੋਣ ਕਾਰਨ ਕਮਰਸ਼ੀਅਲ ਵਾਹਨਾਂ ਦਾ ਕੁੱਲ 71 ਕਰੋੜ ਰੁਪਏ ਤੋਂ ਜ਼ਿਆਦਾ ਦਾ ਟੈਕਸ ਮੁਆਫ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਿੱਖਿਆ ਸੰਸਥਾਵਾਂ ਦਾ ਵੀ 66 ਕਰੋੜ ਰੁਪਏ ਦਾ ਟੈਕਸ ਮੁਆਫ ਕੀਤਾ ਗਿਆ।

ਰਜ਼ੀਆ ਸੁਲਤਾਨਾ ਨੇ ਕਿਹਾ ਕਿ ਇਸ ਮੌਕੇ ਮੈਂ ਕਰੋਨਾ ਮਹਾਂਮਾਰੀ ਕਾਰਨ ਸਵਰਗਵਾਸ ਹੋਏ ਵਿਅਕਤੀਆਂ ਨੂੰ ਵੀ ਸ਼ਰਧਾਂਜਲੀ ਭੇਂਟ ਕਰਦੀ ਹਾਂ ਅਤੇ ਹੈਲਥ ਵਰਕਰਾਂ ਅਤੇ ਮੈਡੀਕਲ ਸਟਾਫ ਜੋ ਪਿਛਲੇ ਇਕ ਸਾਲ ਤੋਂ ਵੀ ਜ਼ਿਆਦਾ ਸਮੇਂ ਤੋਂ ਇਸ ਮਹਾਂਮਾਰੀ ਖ਼ਿਲਾਫ਼ ਲੜ ਰਿਹਾ ਹੈ, ਮੈਂ ਉਨ੍ਹਾਂ ਸਾਰੇ ਫਰੰਟਲਾਈਨ ਵਰਕਰਾਂ ਨੂੰ ਵੀ ਮੈਂ ਸਲਾਮ ਕਰਦੀ ਹਾਂ।ਸਾਡੀ ਸਰਕਾਰ ਵੱਲੋਂ ਕਰੋਨਾ ਖ਼ਿਲਾਫ਼ ਜੰਗ ਨੂੰ ‘ਮਿਸ਼ਨ ਫਤਹਿ’ ਦਾ ਨਾਂ ਦਿੱਤਾ ਗਿਆ ਜਿਸ ਵਿੱਚ ਅਸੀਂ ਸਫਲਤਾ ਵੀ ਹਾਸਲ ਕੀਤੀ।

ਨਵੇਂ ਬਣੇ ਜ਼ਿਲ੍ਹੇ ਮਲੇਰਕੋਟਲਾ ਦੇ ਪਹਿਲੇ ਆਜ਼ਾਦੀ ਦਿਵਸ ਮੌਕੇ ਰਜ਼ੀਆ ਸੁਲਤਾਨਾ ਨੇ ਕੌਮੀ ਝੰਡਾ ਲਹਿਰਾਇਆ

ਇਸ ਮੌਕੇ  ਰਜ਼ੀਆ ਸੁਲਤਾਨਾ ਨੇ ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਲੋਕਾਂ ਨੂੰ ਇੱਕੋ ਛੱਤ ਥੱਲੇ ਸਰਕਾਰੀ ਸੇਵਾਵਾਂ ਡਿਜੀਟਲ ਤਰੀਕੇ ਨਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ  ਸੇਵਾ ਕੇਂਦਰ ਵਿਖੇ 4 ਹੋਰ ਸਹੂਲਤਾਂ ਦਾ ਇਜ਼ਾਫਾ ਕਰਨ ਦਾ ਰਸਮੀ ਉਦਘਾਟਨ ਵਰਚੂਅਲ ਤਰੀਕੇ ਨਾਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਚਾਰ ਸਕੀਮਾਂ ‘ਚ ਪਹਿਲੀ ਸਕੀਮ ਐਨ.ਆਰ.ਆਈ. ਸੈੱਲ ਪੰਜਾਬ ਤੋਂ ਦਸਤਾਵੇਜ਼ਾਂ ਦੀ ਤਸਦੀਕ ਕਰਵਾਉਣ ਦੀ ਸੇਵਾ, ਦੂਜੀ ਸਕੀਮ ਸੂਚਨਾ ਦੇ ਅਧਿਕਾਰ ਐਕਟ (ਆਰ. ਟੀ.ਆਈ.ਐਕਟ ) ਸਬੰਧੀ, ਤੀਜੀ ਜਨਮ ਅਤੇ ਮੌਤ ਦਾ ਸਰਟੀਫਿਕੇਟ ਪ੍ਰਾਈਵੇਟ ਹਸਪਤਾਲਾਂ ਤੋ ਲੈਣ ਸਬੰਧੀ ਅਤੇ ਚੌਥੀ ਸੇਵਾ ਕੇਂਦਰਾਂ ਰਾਹੀਂ ਘਰ ਜਾ ਕੇ ਸਰਵਿਸ ਮੁਹੱਈਆ ਕਰਵਾਉਣ ਸਬੰਧੀ ਹੈ। ਅਜਿਹੀਆਂ ਸੁਵਿਧਾਵਾਂ ਦਾ ਇਜ਼ਾਫਾ ਹੋਣ ਨਾਲ ਸਰਕਾਰੀ ਕੰਮ ਕਾਜ ਨੂੰ ਹੋਰ ਬਿਹਤਰ ਬਣਾਇਆ ਜਾ ਸਕੇਗਾ।

ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਟਰਾਂਸਪੋਰਟ ਵਿਭਾਗ ਮੰਤਰੀ  ਰਜ਼ੀਆ ਸੁਲਤਾਨਾ ਨੇ ਆਜ਼ਾਦੀ ਪਵਿੱਤਰ ਦਿਹਾੜੇ ਮੌਕੇ ਆਜ਼ਾਦੀ ਦਿਵਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਵਾਲ ਸਕੂਲਾਂ ਨੂੰ ਆਪਣੇ ਖੁਦ ਅਖ਼ਤਿਆਰੀ ਫ਼ੰਡ ਵਿੱਚ 10 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ  ਅਤੇ ਦਿਨ ਸੋਮਵਾਰ ਮਿਤੀ 16 ਅਗਸਤ ਦੀ ਛੁੱਟੀ ਦਾ ਵੀ ਐਲਾਨ ਕੀਤਾ।