ਪਟਿਆਲਾ ਜ਼ਿਲ੍ਹੇ ਦਾ ਅੱਜ ਦਾ ਕੋਵਿਡ ਬੁਲੀਟੀਅਨ : ਸਿਵਲ ਸਰਜਨ

209

ਪਟਿਆਲਾ ਜ਼ਿਲ੍ਹੇ ਦਾ ਅੱਜ ਦਾ ਕੋਵਿਡ ਬੁਲੀਟੀਅਨ : ਸਿਵਲ ਸਰਜਨ

ਪਟਿਆਲਾ, 17 ਅਗਸਤ  (       ) 

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਜਿਲ੍ਹੇ ਵਿਚ  ਕੋਵਿਡ ਟੀਕਾਕਰਨ ਕੈਂਪਾਂ ਵਿੱਚ 461 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ ,ਜਿਸ ਨਾਲ ਜਿਲੇ੍ਹ ਵਿਚ ਕੁੱਲ ਕੋਵਿਡ ਟੀਕਾਕਰਣ ਦੀ ਗਿਣਤੀ 7,31,534 ਹੋ ਗਈ ਹੈ।

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 18 ਅਗਸਤ ਦਿਨ ਬੁੱਧਵਾਰ ਨੂੰ ਕੋਵੀਸ਼ੀਲਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਣ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਵੀ ਲਗਾਈ ਜਾਵੇਗੀ।

ਪਟਿਆਲਾ ਜ਼ਿਲ੍ਹੇ ਦਾ ਅੱਜ ਦਾ ਕੋਵਿਡ ਬੁਲੀਟੀਅਨ : ਸਿਵਲ ਸਰਜਨ

ਅੱਜ ਜਿਲੇ ਵਿੱਚ ਪ੍ਰਾਪਤ 1912 ਕੋਵਿਡ ਰਿਪੋਰਟਾਂ ਵਿਚੋਂ ਚਾਰ ਕੋਵਿਡ ਪਾਜ਼ਟਿਵ ਕੇਸ ਪਾਏ ਗਏ ਹਨ।ਜੋ ਕਿ ਇਕ ਪਟਿਆਲਾ ਸ਼ਹਿਰ, ਇੱਕ ਰਾਜਪੁਰਾ, ਇਕ ਨਾਭਾ ਅਤੇ ਇਕ ਦੁੱਧਨ ਸਾਧਾਂ ਬਲਾਕ ਨਾਲ ਸਬੰਧਤ ਹਨ।ਜਿਸ ਨਾਲ ਪੋਜ਼ਟਿਵ ਕੇਸਾਂ ਦੀ ਗਿਣਤੀ 48772 ਹੋ ਗਈ ਹੈ, ਮਿਸ਼ਨ ਫਹਿਤ ਤਹਿਤ ਚਾਰ ਹੋਰ ਮਰੀਜ਼ ਕੋਵਿਡ ਤੋ ਠੀਕ ਹੋਣ ਕਾਰਨ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47399 ਹੋ ਗਈ ਹੈ, ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 30 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।

ਨੋਡਲ ਅਫਸਰ ਡਾਕਟਰ ਸੁਮੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਵਿਦਿਆਰਥੀਆਂ ਅਤੇ ਸਟਾਫ ਦੀ ਰੈਂਡਮ ਸੈਂਪਲਿੰਗ ਲਗਾਤਾਰ ਜਾਰੀ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2416 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,64,709 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48,772 ਕੋਵਿਡ ਪੋਜਟਿਵ, 8,14,162 ਨੈਗੇਟਿਵ ਅਤੇ ਲਗਭਗ 1775 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।