ਪਟਿਆਲਾ ਜ਼ਿਲ੍ਹੇ ਦੀ ਕੋਰੋਨਾ ਅਪਡੇਟ: ਸਿਵਲ ਸਰਜਨ
ਪਟਿਆਲਾ, 26 ਮਈ ( )
ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਤਹਿਤ 2965 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਹਨ। ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 3,38,984 ਹੋ ਗਿਆ ਹੈ।ਸਿਵਲ ਸਰਜਨ ਡਾ.ਸਤਿੰਦਰ ਸਿੰਘ ਨੇ ਕਿਹਾ ਕਿ ਵੈਕਸੀਨ ਦੀ ਘਾਟ ਹੋਣ ਕਾਰਣ ਕੱਲ ਮਿਤੀ 27 ਮਈ ਦਿਨ ਵੀਰਵਾਰ ਨੂੰ ਕੇਂਦਰੀ ਪੁਲ ਦੀ ਵੈਕਸੀਨ ਨਾਲ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੇਵਲ ਪਟਿਆਲਾ ਸ਼ਹਿਰ ਦੇ ਮਾਡਲ ਟਾਉਨ ਏਰੀਏ ਵਿੱਚ ਸਥਿਤ ਸਰਕਾਰੀ ਗਰਲਜ ਮਾਡਲ ਸਕੂਲ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਸਟੇਟ ਪੂਲ ਦੀ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਣ 18 ਤੋਂ 44 ਸਾਲ ਵਰਗ ਉਮਰ ਦੇ ਨਾਗਰਿਕਾਂ ਦਾ ਟੀਕਾਕਰਨ ਨਹੀ ਹੋਏਗਾ। ਜਦਕਿ ਕੋਵੈਕਸੀਨ ਦੀ ਦੂਜੀ ਡੋਜ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਵੀਰ ਹਕੀਕਤ ਰਾਏ ਸਕੂਲ ਨੇੜੇ ਬੱਸ ਸਟੈਂਡ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਰਾਜਪੁਰਾ ਦੇ ਗੁਰੂਦੁਆਰਾ ਸ਼੍ਰੀ ਨਾਨਕ ਦਰਬਾਰ ਸਾਹਮਣੇ ਸ਼ਾਮ ਪੈਲੇਸ ਵਰਡ ਨੰਬਰ 16 ਕੁਲਦੀਪ ਨਗਰ, ਬਲਾਕ ਕਾਲੋਮਾਜਰਾ ਦੇ ਪਿੰਡ ਕਾਲੋਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਲਗਾਈ ਜਾਵੇਗੀ।ਉਹਨਾਂ ਕਿਹਾ ਕਿ ਵੈਕਸੀਨ ਲਗਵਾਉਣ ਤੋਂ ਬਾਦ ਵਿਅਕਤੀ ਵੱਲੋਂ ਖੁਦ ਵੀ ਆਪਣੇ ਮੋਬਾਇਲ ਜਾਂ ਲੈਪਟਾਪ ਤੇਂ ਸਰਟੀਫਿਕੇਟ ਡਾਉਨਲੋਡ ਕਰਕੇ ਉਸ ਦਾ ਪ੍ਰਿੰਟ ਲਿਆ ਜਾ ਸਕਦਾ ਹੈ।ਉਹਨਾਂ ਕਿਹਾ 45 ਸਾਲ ਤੋਂ ਜਿਆਦਾ ਉਮਰ ਦੇ ਨਾਗਰਿਕ ਵੈਕਸੀਨ ਲਗਵਾਉਣ ਤੋਂ ਬਾਦ ਵੈਬਸਾਈਟ www. Cowin.gov.in ਤੇਂ ਆਪਣੇ ਰਜਿਸ਼ਟਰਡ ਮੋਬਾਇਲ ਨੰਬਰ ਰਾਹੀ ਆਪਣਾ ਸਰਟੀਫਿਕੇਟ ਜਨਰੇਟ ਕਰ ਸਕਦੇ ਹਨ, ਜਦਕਿ 18 ਤੋਂ 44 ਸਾਲ ਵਰਗ ਦੇ ਨਾਗਰਿਕਾਂ ਦਾ ਸਰਟੀਫਿਕੇਟ COVA Punjab ਐਪ ਮੋਬਾਇਲ ਤੇਂ ਡਾਉਨਲੋਡ ਕਰਕੇ ਜਨਰੇਟ ਹੋਵੇਗਾ।ਸਰਟੀਫਿਕੇਟ ਜਨਰੇਟ ਕਰਨ ਲਈ ਵੈਕਸੀਨ ਲਗਵਾਉਣ ਸਮੇਂ ਦਿਤਾ ਮੋਬਾਇਲ ਨੰਬਰ ਹੀ ਭਰਿਆ ਜਾਵੇ ਕਿਓ ਜੋ ਮੋਬਾਇਲ ਨੰਬਰ ਭਰਨ ਤੇਂ ਓ.ਟੀ.ਪੀ. ਜਨਰੇਟ ਹੋਵੇਗਾ, ਜੋ ਕਿ ਸਰਟੀਫਿਕੇਟ ਡਾਉਨਲੋਡ ਕਰਨ ਲਈ ਜਰੂਰੀ ਹੈ।
ਅੱਜ ਜਿਲੇ ਵਿੱਚ 259 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3855 ਦੇ ਕਰੀਬ ਰਿਪੋਰਟਾਂ ਵਿਚੋਂ 259 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 45717 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 372 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 41601 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2938 ਹੈ। ਜਿਲੇ੍ਹ ਵਿੱਚ 20 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1178 ਹੋ ਗਈ ਹੈ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆਂ ਕਿ ਇਹਨਾਂ 259 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 94, ਨਾਭਾ ਤੋਂ 22, ਰਾਜਪੁਰਾ ਤੋਂ 23, ਸਮਾਣਾ ਤੋਂ 05, ਬਲਾਕ ਭਾਦਸਂੋ ਤੋਂ 26, ਬਲਾਕ ਕੌਲੀ ਤੋਂ 41, ਬਲਾਕ ਕਾਲੋਮਾਜਰਾ ਤੋਂ 15, ਬਲਾਕ ਸ਼ੁਤਰਾਣਾ ਤੋਂ 13, ਬਲਾਕ ਹਰਪਾਲਪੁਰ ਤੋਂ 09, ਬਲਾਕ ਦੁਧਣਸਾਧਾਂ ਤੋਂ 11 ਕੋਵਿਡ ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 45 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 230 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।
ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿ ਬਲਾਕ ਭਦਸੋਂ ਦੇ ਪਿੰਡ ਖਨੋੜਾ ਵਿਖੇ 10 ਪੋਜਟਿਵ ਕੇਸ ਆਉਣ ਤੇਂ ਪ੍ਰਭਾਵਤ ਏਰੀਏ ਵਿੱਚ ਮਾਈਕਰੋ ਕੰਟੈਨਮੈਂਟ ਲਗਾ ਦਿੱਤੀ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 4026 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 6,48,900 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 45717 ਕੋਵਿਡ ਪੋਜਟਿਵ, 6,01,026 ਨੈਗੇਟਿਵ ਅਤੇ ਲਗਭਗ 2157 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।