ਪਟਿਆਲਾ ਜਿਲੇ ਵਿਚ ਕੋਵਿਡ ਪੋਜਟਿਵ ਕੇਸਾਂ ਵਿੱਚ ਵਾਧੇ ;95 ਪ੍ਰਤੀਸ਼ਤ ਮਰੀਜ ਹੋਏ ਠੀਕ : ਸਿਵਲ ਸਰਜਨ

167

ਪਟਿਆਲਾ ਜਿਲੇ ਵਿਚ ਕੋਵਿਡ ਪੋਜਟਿਵ ਕੇਸਾਂ ਵਿੱਚ ਵਾਧੇ ;95 ਪ੍ਰਤੀਸ਼ਤ ਮਰੀਜ ਹੋਏ ਠੀਕ : ਸਿਵਲ ਸਰਜਨ

ਪਟਿਆਲਾ, 23 ਦਸੰਬਰ (    )

ਜਿਲੇ ਵਿੱਚ 46 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 1704 ਦੇ ਕਰੀਬ ਰਿਪੋਰਟਾਂ ਵਿਚੋਂ 46 ਕੋਵਿਡ ਪੋਜਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 15,538 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 35 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 14,809 ਹੋ ਗਈ ਹੈ।ਅੱਜ ਜਿਲੇ ਵਿੱਚ ਦੋ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 469 ਹੋ ਗਈ ਹੈ ਅਤੇ ਜਿੱਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 260 ਹੈ।ਉਹਨਾਂ ਦੱਸਿਆਂ ਕਿ ਜਿੱਲੇ ਵਿੱਚ 95 ਪ੍ਰਤੀਸ਼ਤ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 46 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 23, ਸਮਾਣਾ ਤੋਂ 05, ਰਾਜਪੁਰਾ ਤਂੋ 08, ਬਲਾਕ ਭਾਦਸੋਂ ਤੋਂ 01, ਬਲਾਕ ਕੋਲੀ ਤੋਂ 01, ਬਲਾਕ ਕਾਲੋਮਾਜਰਾ ਤੋਂ 01, ਬਲਾਕ ਹਰਪਾਲਪੁਰ ਤੋਂ 02, ਬਲਾਕ ਦੁਧਨਸਾਧਾਂ ਤੋਂ 04 ਅਤੇ ਬਲਾਕ ਸ਼ੁਤਰਾਣਾ ਤੋਂ 01 ਕੇਸ ਰਿਪੋਰਟ ਹੋਏ ਹਨ। ਜਿਹਨਾਂ ਵਿੱਚੋ ਇੱਕ ਪੋਜਟਿਵ ਕੇਸ ਦੇ ਸੰਪਰਕ ਵਿੱਚ ਆਉਣ ਅਤੇ 45 ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ। ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਕਿਹਾ ਕਿ ਪਟਿਆਲਾ ਸ਼ਹਿਰ ਦੇ ਸ਼ਕਤੀ ਵਿਹਾਰ, ਘੇਰ ਸੋਡੀਆਂ, ਆਦਰਸ਼ ਕਲੋਨੀ, ਪਾਵਰ ਕਲੋਨੀ, ਬਲਾਸਮ ਐਨਕਲੇਵ, ਡੀ.ਐਮ.ਡਬਲਿਉ, ਘੁੰਮਣ ਨਗਰ, ਤੇਜ ਬਾਗ ਕਲੋਨੀ, ਦਰਸ਼ਨ ਨਗਰ, ਅਰਬਨ ਅਸਟੇਟ 2, ਜਨਤਾ ਕਲੋਨੀ, ਬਿਸ਼ਨ ਨਗਰ, ਨਿਉ ਆਫੀਸਰ ਕਲੋਨੀ, ਸਮਾਣਾ ਤੋਂ ਸ਼ਕਤੀ ਵਾਟਿਕਾ, ਘੜਾਮਾ ਪੱਤੀ, ਸੇਂਖੋ ਕਲੋਨੀ, ਪ੍ਰਤਾਪ ਕਲੋਂਨੀ, ਰਾਜਪੁਰਾ ਤੋਂ ਵਿਕਾਸ ਨਗਰ, ਗੁਰੁ ਅੰਗਦ ਦੇਵ ਕਲੋਨੀ, ਗਉਸ਼ਾਲਾ ਰੋਡ, ਸ਼ੀਤਲ ਕਲੋਨੀ, ਦਰਸ਼ਨ ਕਲੋਨੀ, ਸ਼ਾਮ ਨਗਰ, ਰਾਜਪੁਰਾ ਟਾਉਨ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।

ਪਟਿਆਲਾ ਜਿਲੇ ਵਿਚ ਕੋਵਿਡ ਪੋਜਟਿਵ ਕੇਸਾਂ ਵਿੱਚ ਵਾਧੇ ;95 ਪ੍ਰਤੀਸ਼ਤ ਮਰੀਜ ਹੋਏ ਠੀਕ : ਸਿਵਲ ਸਰਜਨ 

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਦੋ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਜਿੱਲੇ ਵਿੱਚ ਕੁੱਲ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਣਤੀ 469 ਹੋ ਗਈ ਹੈ। ਪਹਿਲਾ ਤ੍ਰਿਪੜੀ ਦਾ ਰਹਿਣ ਵਾਲਾ 53 ਸਾਲਾ ਪੁਰਸ਼ ਜੋ ਕਿ ਸਾਹ ਦੀ ਦਿੱਕਤ ਕਾਰਣ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਸੀ, ਦੁਸਰਾ ਧਰਮਪੁਰਾ ਬਜਾਰ ਦੀ ਰਹਿਣ ਵਾਲੀ 70 ਸਾਲਾ ਅੋਰਤ ਜੋ ਕਿ ਬੱਲਡ ਪ੍ਰੈਸ਼ਰ ਦੀ ਪੁਰਾਣੀ ਮਰੀਜ ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1850 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,78,394 ਸੈਂਪਲ ਲਏ ਜਾ ਚੁੱਕੇ ਹਨ , ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 15,538 ਕੋਵਿਡ ਪੋਜਟਿਵ, 2,60,110 ਨੇਗੇਟਿਵ ਅਤੇ ਲੱਗਭਗ 2346 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।