ਪਟਿਆਲਾ ਜਿਲੇ ਵਿੱਚ ਅੱਜ ਕੋਵਿਡ ਕੇਸਾਂ ਨੇ 2021 ਦੇ ਸਾਰੇ ਰਿਕਾਰਡ ਤੋੜ ਦਿੱਤੇ

197

ਪਟਿਆਲਾ ਜਿਲੇ ਵਿੱਚ ਅੱਜ ਕੋਵਿਡ ਕੇਸਾਂ ਨੇ 2021 ਦੇ ਸਾਰੇ ਰਿਕਾਰਡ ਤੋੜ ਦਿੱਤੇ

ਪਟਿਆਲਾ, 6 ਮਾਰਚ (           )

ਸਿਵਲ ਸਰਜਨ ਡਾ.ਸਤਿੰਦਰ ਸਿੰਘ ਨੇਂ ਦੱਸਿਆਂ ਕਿ ਅੱਜ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜਿਲੇ ਦੇ 13 ਸਰਕਾਰੀ ਹਸਪਤਾਲਾ ਅਤੇ 9 ਪ੍ਰਾਈਵੇਟ ਹਸਪਤਾਲਾ ਵਿਚੋਂ 1068 ਵਿਅਕਤੀਆਂ ਵੱਲੋਂ ਆਪਣਾ ਟੀਕਾਕਰਨ ਕਰਵਾਇਆ ਗਿਆ ਹੈ।ਜਿਸ ਵਿੱਚ ਸਿਹਤ ਅਤੇ ਫਰੰਟਲਾਈਨ ਵਰਕਰਾਂ ਤੋਂ ਇਲਾਵਾ 564 ਸੀਨੀਅਰ ਸਿਟੀਜਨ ਵੀ ਸ਼ਾਮਲ ਹਨ।ਉਹਨਾਂ ਕਿਹਾ ਕਿ ਅਧਿਆਪਕ ਜਿਹਨਾਂ ਦੀ ਫਰੰਟਲਾੲਨ ਵਰਕਰ ਦੇ ਤੋਰ ਤੇਂ ਰਜਿਸ਼ਟਰੇਸ਼ਨ ਸਿੱਖਿਆ ਵਿਭਾਗ ਵੱਲੋ ਕੀਤੀ ਜਾ ਚੁੱਕੀ ਹੈ। ਉਹਨਾਂ ਦਾ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਟੀਚਰਾਂ ਦੇ ਕੋਵਿਡ ਟੀਕਾਕਰਣ ਲਈ ਰਾਜਿੰਦਰਾ ਹਸਪਤਾਲ Çੱਵਚ ਹੱਡੀਆ ਦੀ ਵਰਕਸ਼ਾਪ ਦੇ ਸਾਹਮਣੈ ਵਾਰਡ ਨੰਬਰ 5 ਵਿੱਚ ਵੱਖਰੇ ਪ੍ਰਬੰਧ ਕੀਤੇ ਗਏ ਹਨ।ਜਿਥੇ ਜਾ ਕੇ ਉਹ ਆਪਣਾ ਟੀਕਾਕਰਨ ਕਰਵਾ ਸਕਦੇ ਹਨ।

ਜਿਲੇ ਵਿੱਚ 108 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 2198 ਦੇ ਕਰੀਬ ਰਿਪੋਰਟਾਂ ਵਿਚੋਂ 108 ਕੋਵਿਡ ਪੋਜੀਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 17,615 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 57 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 16435 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 652 ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 108 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 54, ਸਮਾਣਾ ਤੋਂ 07, ਰਾਜਪੁਰਾ ਤੋਂ 18, ਬਲਾਕ ਭਾਦਸੌਂ ਤੋਂ 03, ਬਲਾਕ ਕਾਲੋਮਾਜਰਾ ਤੋਂ 06, ਬਲਾਕ ਕੋਲੀ ਤੋਂ 13, ਬਲਾਕ ਦੁਧਨਸਾਧਾਂ ਤੋਂ 01, ਬਲਾਕ ਹਰਪਾਲਪੁਰ ਤੋਂ 01 ਅਤੇ ਬਲਾਕ ਸ਼ੁਤਰਾਣਾ ਤੋਂ 05 ਕੇਸ ਰਿਪੋਰਟ ਹੋਏ ਹਨ।ਜਿਹਨਾ ਵਿੱਚੋ ਇੱਕ ਪੋਜਟਿਵ ਕੇਸ ਦੇ ਸੰਪਰਕ ਅਤੇ 107 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।

ਪਟਿਆਲਾ ਜਿਲੇ ਵਿੱਚ ਅੱਜ ਕੋਵਿਡ ਕੇਸਾਂ ਨੇ 2021 ਦੇ ਸਾਰੇ ਰਿਕਾਰਡ ਤੋੜ ਦਿੱਤੇ
Civil Surgeon

ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਕਿਹਾ ਕਿ ਅੱਜ ਜਿਲੇ ਦੇ ਸੱਤ ਸਕੂਲਾਂ Çੱਵਚੋਂ 14 ਅਧਿਆਪਕ ਅਤੇ 7 ਵਿਦਿਆਰਥੀਆਂ ਸਮੇਤ ਕੁੱਲ 21 ਕੋਵਿਡ ਪੋਜਟਿਵ ਕੇਸ ਪਾਏ ਗਏ ਹਨ। ਜਿਸ ਉਪਰੰਤ ਕਲਸਟਰਿੰਗ ਨੁੰ ਦੇਖਦੇ ਹੋਏ ਚਾਰ ਸਕੂਲਾਂ ਨੂੰ ਅਗਲੇ 48 ਘੰਟਿਆਂ ਲਈ ਬੰਦ ਕਰ ਦਿੱਤਾ ਗਿਆ ਹੈ।ਉਹਨਾਂ ਸਕੂਲ ਮੁਖੀਆਂ ਨੁੰ ਅਪੀਲ ਕੀਤੀ ਕਿ ਉਹ ਸਕੂਲਾਂ ਵਿੱਚ ਕੋਵਿਡ ਤੋਂ ਬਚਾਅ ਲਈ ਕੋਵਿਡ ਸਾਵਧਾਨੀਆਂ ਜਿਵੇਂ ਮਾਸਕ ਪਾਉਣਾ, ਵਾਰ ਵਾਰ ਸਾਬਣ ਪਾਣੀ ਨਾਲ ਹੱਥ ਧੋਣਾ, ਸਮਾਜਕ ਦੁਰੀ ਬਣਾ ਕੇ ਰੱਖਣਾ ਨੂੰ ਅਪਣਾਉਣਾ ਯਕੀਨੀ ਬਣਾਉਣ।

ਜਿਲਾ ਸਿਹਤ ਵਿਭਗਾ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1650 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,70,470 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 17,615 ਕੋਵਿਡ ਪੋਜਟਿਵ, 3,50,429 ਨੈਗੇਟਿਵ ਅਤੇ ਲੱਗਭਗ 2026 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।