ਪਟਿਆਲਾ ਜਿਲੇ ਵਿੱਚ ਕੇਸ ਕੱਲ ਤੋਂ ਤਿੰਨ ਗੁਣਾ ਵੱਧ ਗਏ; 02 ਕੋਵਿਡ ਪੋਜਟਿਵ ਮਰੀਜਾਂ ਦੀ ਮੌਤ

145

ਪਟਿਆਲਾ ਜਿਲੇ ਵਿੱਚ ਕੇਸ ਕੱਲ ਤੋਂ ਤਿੰਨ ਗੁਣਾ ਵੱਧ ਗਏ; 02 ਕੋਵਿਡ ਪੋਜਟਿਵ ਮਰੀਜਾਂ ਦੀ ਮੌਤ

ਪਟਿਆਲਾ 13 ਅਕਤੂਬਰ  (       )

ਜਿਲੇ ਵਿਚ 40 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1425 ਦੇ ਕਰੀਬ ਰਿਪੋਰਟਾਂ ਵਿਚੋਂ 40 ਕੋਵਿਡ ਪੋਜਟਿਵ ਪਾਏ ਗਏ ਹਨ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 12,232 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 86 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 11,350 ਹੋ ਗਈ ਹੈ।ਪੌਜਟਿਵ ਕੇਸਾਂ ਵਿੱਚੋਂ 02 ਹੋਰ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 359 ਹੋ ਗਈ ਹੈ, 11,350 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 523 ਹੈ। ਉਹਨਾਂ ਦੱਸਿਆ ਕਿ ਹੁਣ ਤੱਕ 93 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਮੌਤ ਦਰ ਸਿਰਫ 2.8 ਪ੍ਰਤੀਸ਼ਤ ਹੈ ਅਤੇ ਬਾਕੀ ਮਰੀਜ ਸਿਹਤ ਯਾਬੀ ਵੱਲ ਹਨ।

ਕੱਲ ਪਟਿਆਲਾ  ਜਿਲੇ ਵਿਚ 14 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ I

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 40 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 19, ਰਾਜਪੁਰਾ ਤੋਂ 02, ਨਾਭਾ ਤੋਂ 02, ਬਲਾਕ ਭਾਦਸੋਂ ਤੋਂ 03, ਬਲਾਕ ਦੁਧਨਸਾਧਾ ਤੋਂ 07, ਬਾਲਕ ਕੋਲੀ ਤੋਂ 03 ਅਤੇ ਬਲਾਕ ਸ਼ੁਤਰਾਣਾ ਤੋਂ 04 ਕੇਸ ਰਿਪੋਰਟ ਹੋਏ ਹਨ।ਇਹਨਾਂ ਵਿਚੋਂ 07 ਪੋਜਟਿਵ ਕੇਸਾਂ ਦੇੇ ਸੰਪਰਕ ਵਿਚ ਆਉਣ ਅਤੇ 33 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦ ਅਮਨ ਨਗਰ, ਮਾਲਵਾ ਕਲੋਨੀ, ਰਾਘੋਮਾਜਰਾ, ਸਰਾਭਾ ਨਗਰ, ਗੁਰੂ ਨਾਨਕ ਨਗਰ, ਰਣਬੀਰ ਮਾਰਗ, ਸੇਵਕ ਕਲੋਨੀ, ਅਨੰਦ ਨਗਰ ਏ, ਪੰਜਾਬੀ ਬਾਗ, ਗੁਰਦਰਸ਼ਨ ਨਗਰ, ਡੀ.ਐਮ.ਡਬਲਿਉ, ਰਿਸ਼ੀ ਕਲੋਨੀ, ਰਤਨ ਨਗਰ, ਗੁਰੂ ਤੇਗ ਬਹਾਦਰ ਕਲੋਨੀ, ਘੁਮੰਣ ਨਗਰ, ਅਨੰਦ ਨਗਰ ਬੀ, ਨਾਭਾ ਦੇ ਪਾਂਡੁਸਰ ਮੁੱਹਲਾ, ਸਰਸਵੱਤੀ ਕਲੋਨੀ, ਰਾਜਪੁਰਾ ਦੇ ਨੇੜੇ ਸਿਵਲ ਸਕੂਲ, ਸ਼ੀਤਲ ਕਲੋਨੀ, ਆਦਿ ਥਾਵਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।

ਪਟਿਆਲਾ ਜਿਲੇ ਵਿੱਚ ਕੇਸ ਕੱਲ ਤੋਂ ਤਿੰਨ ਗੁਣਾ ਵੱਧ ਗਏ; 02 ਕੋਵਿਡ ਪੋਜਟਿਵ ਮਰੀਜਾਂ ਦੀ ਮੌਤ
Civil surgeon Patiala

ਡਾ. ਮਲਹੋਤਰਾ ਨੇ ਦੱਸਿਆਂ ਕਿ ਅੱਜ ਜਿਲੇ ਵਿੱਚ ਦੋ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋ ਗਈ ਹੈ।ਜਿਹਨਾਂ ਵਿਚੋ ਇੱਕ ਪਟਿਆਲਾ ਸ਼ਹਿਰ ਅਤੇ ਇੱਕ ਨਾਭਾ ਦਾ ਰਹਿਣ ਵਾਲਾ ਸੀ।ਪਹਿਲਾ ਪਟਿਆਲਾ ਦੇ ਅਜਾਦ ਨਗਰ, ਸਰਹੰਦ ਰੋਡ ਦਾ ਰਹਿਣ ਵਾਲਾ 76 ਸਾਲਾ ਬਜੁਰਗ ਜੋ ਕਿ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਹੋਇਆ ਸੀ, ਦੁਸਰਾ ਨਾਭਾ ਦੇ ਪ੍ਰੀਤ ਵਿਹਾਰ ਦਾ ਰਹਿਣ ਵਾਲਾ 72 ਸਾਲਾ ਬਜੁਰਗ ਜੋ ਕਿ ਪੁਰਾਨਾ ਸ਼ੁਗਰ ਅਤੇ ਹਾਈਪਰਟੈਂਸ਼ਨ ਦਾ ਮਰੀਜ ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ।ਇਹਨਾਂ ਮਰੀਜਾਂ ਦੀ ਹਸਪਤਾਲ ਵਿੱਚ ਇਲਾਜ ਦੋਰਾਨ ਮੌਤ ਹੋ ਗਈ ਹੈ।ਜਿਸ ਨਾਲ ਹੁਣ ਜਿੱਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੋਤਾਂ ਦੀ ਗਿਣਤੀ 359 ਹੋ ਗਈ ਹੈ।

ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 1750 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,74,928 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 12,232 ਕੋਵਿਡ ਪੋਜਟਿਵ,1,61,221 ਨੇਗੇਟਿਵ ਅਤੇ ਲੱਗਭਗ 1075 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।