ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਵਿੱਚ ਮਾਮੂਲੀ ਵਾਧਾ; 2 ਕੋਵਿਡ ਪੋਜਟਿਵ ਦੀ ਮੌਤ

152

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਵਿੱਚ ਮਾਮੂਲੀ ਵਾਧਾ; 2 ਕੋਵਿਡ ਪੋਜਟਿਵ ਦੀ ਮੌਤ

ਪਟਿਆਲਾ 9 ਅਕਤੂਬਰ  (       )

ਜਿਲੇ ਵਿਚ 49 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 2450 ਦੇ ਕਰੀਬ ਰਿਪੋਰਟਾਂ ਵਿਚੋਂ 49 ਕੋਵਿਡ ਪੋਜਟਿਵ ਪਾਏ ਗਏ ਹਨ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 12,073 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 120 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 11,023 ਹੋ ਗਈ ਹੈ।ਪੌਜਟਿਵ ਕੇਸਾਂ ਵਿੱਚੋਂ 02 ਹੋਰ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 349 ਹੋ ਗਈ ਹੈ, 11,023 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 701 ਹੈ। ਉਹਨਾਂ ਦੱਸਿਆ ਕਿ ਹੁਣ ਤੱਕ 91 ਫੀਸਦੀ ਤੋਂ ਜਿਆਦਾ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਮੌਤ ਦਰ ਸਿਰਫ 2.8 ਪ੍ਰਤੀਸ਼ਤ ਹੈ ਅਤੇ ਬਾਕੀ ਮਰੀਜ ਸਿਹਤ ਯਾਬੀ ਵੱਲ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 49 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 23, ਰਾਜਪੁਰਾ ਤੋਂ 05, ਸਮਾਣਾ ਤੋਂ 03, ਬਲਾਕ ਭਾਦਸੋਂ ਤੋਂ 01, ਬਲਾਕ ਕੋਲੀ ਤੋਂ 04, ਬਲਾਕ ਕਾਲੋਮਾਜਰਾ ਤੋਂ 02, ਬਲਾਕ ਹਰਪਾਲਪੁਰ ਤੋਂ 06, ਬਲਾਕ ਦੁਧਨਸਾਧਾ ਤੋਂ 03 ਅਤੇਂ ਬਲਾਕ ਸ਼ੁਤਰਾਣਾ ਤੋਂ 02 ਕੇਸ ਰਿਪੋਰਟ ਹੋਏ ਹਨ।ਇਹਨਾਂ ਵਿਚੋਂ 06 ਪੋਜਟਿਵ ਕੇਸਾਂ ਦੇੇ ਸੰਪਰਕ ਵਿਚ ਆਉਣ ਅਤੇ 43 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਨਿਉ ਸ਼ਿਵ ਪੁਰੀ, ਸੁਖਰਾਮ ਕਲੋਨੀ, ਗੁਰਬਖਸ਼ ਕਲੋਨੀ, ਨਿਉ ਫਰੈਂਡਜ ਐਨਕਲੇਵ, ਗੁਰੂ ਨਾਨਕ ਨਗਰ, ਬੱਚਿਤਰ ਨਗਰ, ਕੋਹਿਨੂਰ ਐਨਕਲੇਵ, ਪ੍ਰੀਤਮ ਪੁਰਾ ਕਲੋਨੀ, ਫਰੈਂਡਜ ਐਨਕਲੇਵ, ਨੇੜੇ ਤੋਪਖਾਨਾ ਗੇਟ, ਜੋਗਿੰਦਰ ਨਗਰ, ਅਰੋੜਿਆਂ ਸਟਰੀਟ, ਫੈਕਟਰੀ ਏਰੀਆ, ਬੈਂਕ ਕਲੋਨੀ, ਸਬਜੀ ਮੰਡੀ, ਬਾਬੂ ਸਿੰਘ ਕਲੋਨੀ, ਕੋਹਿਨੂਰ ਐਨਕਲੇਵ, ਰਾਜਪੁਰਾ ਦੇ ਪੁਰਾਨਾ ਰਾਜਪੁਰਾ, ਡਾਲੀਮਾ ਵਿਹਾਰ, ਅਨਾਜ ਮੰਡੀ, ਸਮਾਣਾ ਦੇ ਨੇੜੇ ਬੱਸ ਸਟੈਂਡ, ਰਾਮ ਬਸਤੀ ਆਦਿ ਥਾਵਾਂ ਤੋਂ ਇਲਾਵਾ ਵੱਖ ਵੱਖ ਗੱਲੀ, ਮੁੱਹਲਿਆਂ ਅਤੇ ਕਲੋਨੀਆਂ ਵਿਚੌਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਵਿੱਚ ਮਾਮੂਲੀ ਵਾਧਾ; 2 ਕੋਵਿਡ ਪੋਜਟਿਵ ਦੀ ਮੌਤ

ਡਾ. ਮਲਹੋਤਰਾ ਨੇ ਦੱਸਿਆਂ ਕਿ ਅੱਜ ਜਿਲੇ ਵਿੱਚ ਦੋ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋ ਗਈ।ਜਿਹਨਾਂ ਵਿਚ ਇੱਕ ਰਾਜਪੁਰਾ ਅਤੇ ਦੁਸਰਾ ਬਲਾਕ ਕੋਲੀ ਨਾਲ ਸਬੰਧਤ ਸਨ।ਪਹਿਲਾ ਰਾਜਪੁਰਾ ਦੇ ਐਫ 5, ਬਲਾਕ 19 ਦਾ ਰਹਿਣ ਵਾਲਾ 63 ਸਾਲਾ ਪੁਰਸ਼ ਜੋ ਕਿ ਸਾਹ ਦੀ ਦਿੱਕਤ ਕਾਰਣ ਐਸ.ਏ.ਐਸ. ਨਗਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ਼ ਸੀ, ਦੁਸਰਾ ਬਲਾਕ ਕੋਲੀ ਦੇ ਪਿੰਡ ਅਲੀਪੁਰ ਅਰਾਈਆਂ ਦੀ ਰਹਿਣ ਵਾਲੀ 52 ਸਾਲਾ ਅੋਰਤ ਜੋ ਕਿ ਪੁਰਾਨੀ ਸ਼ੁਗਰ ਦੀ ਮਰੀਜ ਸੀ ਅਤੇ ਪਟਿਆਲਾ ਦੇ  ਨਿਜੀ ਹਸਪਤਾਲ ਵਿੱਚ ਦਾਖਲ ਸੀ।ਇਹਨਾਂ ਮਰੀਜਾਂ ਦੀ ਹਸਪਤਾਲਾ ਵਿੱਚ ਇਲਾਜ ਦੋਰਾਨ ਮੌਤ ਹੋ ਗਈ ਹੈ।ਜਿਸ ਨਾਲ ਹੁਣ ਜਿੱਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੋਤਾਂ ਦੀ ਗਿਣਤੀ 349 ਹੋ ਗਈ ਹੈ।ਉਹਨਾਂ ਦੱਸਿਆ ਕਿ ਗਾਈਡਲਾਈਨਜ ਅਨੁਸਾਰ ਸਮਾਂ ਪੁਰਾ ਹੋਣ ਅਤੇ ਏਰੀਏ ਵਿਚੋਂ ਕੋਈ ਨਵਾਂ ਪੋਜਟਿਵ ਕੇਸ ਨਾ ਆਉਂਣ ਤੇਂ ਯਾਦਵਿੰਦਰਾ ਕਲੋਨੀ ਨੇੜੇ ਬਾਰਾਦਰੀ ਗਾਰਡਨ ਵਿੱਚ ਲਗਾਈ ਮਾਈਕਰੋ ਕੰਟੈਨਮੈਂਟ ਹਟਾ ਦਿਤੀ ਗਈ ਹੈ।

ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 2050 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,68,933 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 12,073 ਕੋਵਿਡ ਪੋਜਟਿਵ,1,55,460 ਨੇਗੇਟਿਵ ਅਤੇ ਲੱਗਭਗ 1000 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।