ਪਟਿਆਲਾ ਜਿਲੇ ਵਿੱਚ ਕੱਲ ਦੇ ਮਾਮਲਿਆਂ ਦੇ ਵਿਰੁੱਧ ਕੋਵਿਡ ਪੋਜਟਿਵ ਮਰੀਜ ਵਿੱਚ ਅੱਜ 18% ਵਾਧਾ

193

ਪਟਿਆਲਾ ਜਿਲੇ ਵਿੱਚ ਕੱਲ ਦੇ ਮਾਮਲਿਆਂ ਦੇ ਵਿਰੁੱਧ ਕੋਵਿਡ ਪੋਜਟਿਵ ਮਰੀਜ ਵਿੱਚ ਅੱਜ 18% ਵਾਧਾ

ਪਟਿਆਲਾ, 31 ਅਕਤੂਬਰ  (           )

ਜਿਲੇ ਵਿਚ 34 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 960 ਦੇ ਕਰੀਬ ਰਿਪੋਰਟਾਂ ਵਿਚੋਂ 34 ਕੋਵਿਡ ਪੋਜਟਿਵ ਪਾਏ ਗਏ ਹਨ।ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 12,810 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 22 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 12134 ਹੋ ਗਈ ਹੈ ਅੱਜ ਜਿਲੇ ਵਿੱਚ ਕੋਈ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਗਿਣਤੀ 378 ਹੀ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 298 ਹੈ ।ਉਹਨਾਂ ਦੱਸਿਆ ਕਿ ਹੁਣ ਤੱਕ 95 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਮਰੀਜ ਸਿਹਤਯਾਬੀ ਵੱਲ ਹਨ।

ਪਟਿਆਲਾ ਜਿਲੇ ਵਿੱਚ ਕੱਲ ਦੇ ਮਾਮਲਿਆਂ ਦੇ ਵਿਰੁੱਧ ਕੋਵਿਡ ਪੋਜਟਿਵ ਮਰੀਜ ਵਿੱਚ ਅੱਜ 18% ਵਾਧਾ I ਕੱਲ ਪਟਿਆਲਾ ਜਿਲੇ ਵਿਚ 28 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ I

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 34 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 16, ਸਮਾਣਾ ਤੋਂ 06, ਰਾਜਪੁਰਾ  ਤੋਂ 02, ਬਲਾਕ ਕੋਲੀ ਤੋਂ 01, ਬਲਾਕ ਕਾਲੋਮਾਜਰਾ ਤੋਂ 02, ਬਲਾਕ ਹਰਪਾਲਪੁਰ ਤੋਂ 01, ਬਲਾਕ ਦੁਧਨਸਾਧਾ ਤੋਂ 01 ਅਤੇ ਬਲਾਕ ਸ਼ੁਤਰਾਣਾ ਤੋਂ 05 ਕੇਸ ਰਿਪੋਰਟ ਹੋਏ ਹਨ ।ਜਿਹਨਾਂ ਵਿਚੋਂ 02 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 32 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਟੈਂਕ ਰੋਡ, ਅਜੀਤ ਨਗਰ, ਦਰਸ਼ਨ ਨਗਰ, ਐਸ.ਐਸ.ਟੀ ਨਗਰ, ਗੱਲੀ ਬਠਿੰਡੀਆਂ ਵਾਲੀ, ਗੁਰੂੁ ਨਾਨਕ ਨਗਰ, ਗਿੱਲ ਐਨਕਲੇਵ, ਭਰਪੂਰ ਗਾਰਡਨ, ਬਲਜੀਤ ਐਵੀਨਿਉ, ਤ੍ਰਿਪੜੀ, ਨਿਉ ਬਸਤੀ ਬਡੁੰਗਰ, ਸਮਾਣਾ ਤੋਂ ਸ਼ਕਤੀ ਵਾਟਿਕਾ, ਨੇੜੇ ਗੋਇਲ ਫਿਲਿੰਗ ਸਟੇਸ਼ਨ, ਵੜੈਚ ਕਲੋਨੀ, ਤਹਿਸੀਲ ਰੋਡ, ਅਨੰਦ ਕਲੋਨੀ , ਰਾਜਪੁਰਾ ਤੋਂ ਨੇੜੇ ਦੁਰਗਾ  ਮੰਦਰ, ਗਗਨ ਚੌਂਕ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।

ਪਟਿਆਲਾ ਜਿਲੇ ਵਿੱਚ ਕੱਲ ਦੇ ਮਾਮਲਿਆਂ ਦੇ ਵਿਰੁੱਧ ਕੋਵਿਡ ਪੋਜਟਿਵ ਮਰੀਜ ਵਿੱਚ ਅੱਜ 18% ਵਾਧਾ
Civil surgeon Patiala

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਕੋਈ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 378 ਹੀ ਹੈ।

ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 660 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,95,669, ਸੈਂਪਲ ਲਏ ਜਾ ਚੁੱਕੇ ਹਨ ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 12,810 ਕੋਵਿਡ ਪੋਜਟਿਵ, 1,81,949 ਨੇਗੇਟਿਵ ਅਤੇ ਲੱਗਭਗ 540 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।