ਪਟਿਆਲਾ ਦੇ ਗੁਰਦੁਆਰਾ ਵਿਖੇ ਮਰੀਜ਼ਾਂ ਨੂੰ ਮੁਹੱਈਆ ਹੋਵੇਗੀ ਆਕਸੀਜਨ; ਮਿਲਣਗੀਆਂ ਮੈਡੀਕਲ ਸੇਵਾਵਾਂ

291

ਪਟਿਆਲਾ ਦੇ ਗੁਰਦੁਆਰਾ ਵਿਖੇ ਮਰੀਜ਼ਾਂ ਨੂੰ ਮੁਹੱਈਆ ਹੋਵੇਗੀ ਆਕਸੀਜਨ; ਮਿਲਣਗੀਆਂ ਮੈਡੀਕਲ ਸੇਵਾਵਾਂ

ਪਟਿਆਲਾ 6 ਮਈ ()

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰੂ ਘਰਾਂ ’ਚ ਮਰੀਜ਼ਾਂ ਨੂੰ ਆਕਸੀਜਨ ਮੁਹੱਈਆ ਕਰਵਾਉਣ ਦੇ ਕੀਤੇ ਫੈਸਲੇ ਅਨੁਸਾਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਦੇ ਦੀਵਾਨ ਹਾਲ ਵਿਖੇ ਹੁਣ ਮਰੀਜ਼ਾਂ ਨੂੰ ਜਲਦ ਹੀ ਆਕਸੀਜਨ ਮੁਹੱਈਆ ਕੀਤੀ ਜਾਣ ਲੱਗੇਗੀ ,ਜਿਸ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਇਸ ਸਬੰਧੀ ਅੱਜ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਤਿਆਰੀਆਂ ਸਬੰਧੀ ਸਮੀਖਿਆ ਕੀਤੀ ਅਤੇ ਰੂਪ ਰੇਖਾ ਉਲੀਕ ਲਈ ਗਈ ਹੈ।

ਗੁਰਦੁਆਰਾ ਮੋਤੀ ਬਾਗ ਸਾਹਿਬ ਦੇ ਦੀਵਾਨ ਹਾਲ ਵਿਖੇ ਮਰੀਜ਼ਾਂ ਨੂੰ ਆਕਸੀਜਨ ਲੰਗਰ ਮੁਹੱਈਆ ਕਰਵਾਉਣ ਲਈ ਲਈ 25 ਦੇ ਕਰੀਬ ਬੈਡ ਲਗਾਏ ਜਾਣ ਤੋਂ ਇਲਾਵਾ ਮੈਡੀਕਲ ਸੇਵਾਵਾਂ ਵੀ ਮੁਹੱਈਆ ਕੀਤੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਉਨ੍ਹਾਂ ਕਿਹਾ ਕਿ ਕਰੋਨਾ ਦੀ ਲਪੇਟ ’ਚ ਆਏ ਰਹੇ ਮਰੀਜ਼ਾਂ ਨੂੰ ਆਕਸੀਜਨ ਦੀ ਘਾਟ ਕਾਰਨ ਆਪਣੀ ਜਾਨ ਗਵਾਉਣੀ ਪੈ ਰਹੀ ਹੈ ਇਸ ਕਰਕੇ ਸ਼ੋ੍ਰਮਣੀ ਕਮੇਟੀ ਨੇ ਖੁਦ ਹੀ ਕਾਨਸੰਟ੍ਰੇਟਰ ਰਾਹੀਂ ਹਵਾ ਤੋਂ ਆਕਸੀਜਨ ਤਿਆਰ ਕਰਕੇ ਮਰੀਜ਼ਾਂ ਦੀ ਜਾਨ ਬਚਾਉਣ ਦਾ ਫੈਸਲਾ ਕੀਤਾ ਅਤੇ ਇਹ ਪਲਾਟ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮਿ੍ਰਤਸਰ ਵਿਖੇ ਲੱਗਣ ਜਾਣ ਰਿਹਾ ਹੈ ਅਤੇ ਜਲਦ ਹੀ ਗੁਰੂ ਘਰਾਂ ’ਚ ਮੁਕੰਮਲ ਸਹੂਲਤਾਂ ਨਾਲ ਮਰੀਜ਼ਾਂ ਨੂੰ ਆਕਸੀਜਨ ਮੁਹੱਈਆ ਹੋਣ ਲਵੇਗੀ।

ਪਟਿਆਲਾ ਦੇ ਗੁਰਦੁਆਰਾ ਵਿਖੇ ਮਰੀਜ਼ਾਂ ਨੂੰ ਮੁਹੱਈਆ ਹੋਵੇਗੀ ਆਕਸੀਜਨ; ਮਿਲਣਗੀਆਂ ਮੈਡੀਕਲ ਸੇਵਾਵਾਂ

ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ ਦਾ ਕਲਿਆਣ ਕਰਨ ਦਾ ਵਿਲੱਖਣ ਫਲਸਫਾ ਦਿੱਤਾ, ਜਿਸ ਦੇ ਚੱਲਕੇ ਸ਼ੋ੍ਰਮਣੀ ਕਮੇਟੀ ਆਪਣੇ ਫਰਜ਼ਾਂ ਦੀ ਪਹਿਰੇਦਾਰੀ ਕਰਦੀ ਰਹੇਗੀ ਅਤੇ ਮੌਜੂਦਾ ਹਾਲਾਤਾਂ ’ਚ ਮਨੁੱਖਤਾ ਦੀ ਜਾਨ ਬਚਾਉਣਾ ਅਹਿਮ ਫਰਜ਼ ਅਤੇ ਮਹਾਨ ਸੇਵਾ ਵੀ ਹੈ। ਉਨ੍ਹਾਂ ਕਿਹਾ ਕਿ ਮੰਗਵਾਏ ਜਾ ਰਹੇ ਕਾਨਸੰਟ੍ਰੇਟਰ ਰਾਹੀਂ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀ ਆਕਸੀਜਨ ਦੀ ਘਾਟ ਪੂਰੀ ਹੋਵੇਗੀ, ਜਿਨ੍ਹਾਂ ਦੇ ਜਲਦ ਪੁੱਜਣ ਮਗਰੋਂ ਗੁਰੂ ਘਰਾਂ ’ਚ ਮਰੀਜ਼ਾਂ ਨੂੰ ਆਕਸੀਜਨ ਮੁਹੱਈਆ ਹੋਵੇਗੀ। ਇਸ ਮੌਕੇ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਕਿਹਾ ਕਿ ਮਰੀਜ਼ਾਂ ਲਈ ਗੁਰਦੁਆਰਾ ਦੀਵਾਨ ਹਾਲ ਵਿਖੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਮਰੀਜ਼ਾਂ ਦੀ ਦੇਖਭਾਲ ਲਈ ਮੈਡੀਕਲ ਟੀਮਾਂ ਤਾਇਨਾਤ ਰਹਿਣਗੀਆਂ, ਐਂਬੂਲੈਂਸ ਤੋਂ ਇਲਾਵਾ ਹਰ ਬੁਨਿਆਦੀ ਸਹੂਲਤ ਮਰੀਜ਼ਾਂ ਨੂੰ ਮੁਹੱਈਆ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਪਾਲ ਸਿੰਘ, ਗੁਰਦੀਪ ਸਿੰਘ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।