ਪਟਿਆਲਾ ਵਿੱਚ ਇੱਕ ਵਾਰ ਫਿਰ ਕੋਵਿਡ ਦੇ ਮਾਮਲੇ ਵੱਧ ਰਹੇ ਹਨ; 1155 ਨਾਗਰਿਕਾਂ ਨੇ ਕਰਵਾਇਆ ਕੋਵਿਡ ਟੀਕਾਕਰਨ : ਸਿਵਲ ਸਰਜਨ
ਪਟਿਆਲਾ, 09 ਅਗਸਤ,2022 ( )
ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜਿਲ੍ਹੇ ਵਿੱਚ ਪ੍ਰਾਪਤ 406 ਕੋਵਿਡ ਰਿਪੋਰਟਾਂ ਵਿਚੋਂ 49 ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ। ਜਿਹਨਾਂ ਵਿਚੋਂ 30 ਪਟਿਆਲਾ ਸ਼ਹਿਰ, 02 ਸਮਾਣਾ ਸਮਾਣਾ, 03 ਰਾਜਪੁਰਾ, 07 ਕੋਲੀ, 04 ਕਾਲੋਮਾਜਰਾ, 01 ਦੁਧਨਸਾਧਾਂ, 01 ਹਰਪਾਲਪੁਰ ਅਤੇ 01 ਸ਼ੁਤਰਾਣਾਂ ਨਾਲ ਸਬੰਧਤ ਹੈ। ਜਿਸ ਨਾਲ ਜਿਲ੍ਹੇ ਵਿੱਚ ਕੁੱਲ ਕੋਵਿਡ ਕੇਸਾਂ ਦੀ ਗਿਣਤੀ 63,674 ਹੋ ਗਈ ਹੈ।ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 61,719 ਹੈ ਅਤੇ ਐਕਟਿਵ ਕੇਸ 240 ਹਨ।
ਕੱਲ੍ਹ ਪਟਿਆਲਾ ਵਿੱਚ 32 ਮਾਮਲੇ ਸਾਹਮਣੇ ਆਏ ਸਨ I
ਅੱਜ ਜਿਲੇ ਵਿੱਚ 355 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ।ਹੁਣ ਤੱਕ ਜਿਲੇ੍ਹ ਵਿਚ ਕੋਵਿਡ ਜਾਂਚ ਸਬੰਧੀ 12,72,968 ਸੈਂਪਲ ਲਏ ਜਾ ਚੁੱਕੇ ਹਨ।ਜਿਸ ਵਿਚੋਂ ਜਿਲ੍ਹਾ ਪਟਿਆਲਾ ਦੇ 63,674 ਕੋਵਿਡ ਪੋਜਟਿਵ, 12,09,076 ਨੈਗੇਟਿਵ ਅਤੇ ਲਗਭਗ 218 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਸਿਵਲ ਸਰਜਨ ਡਾ. ਰਾਜੂ ਧੀਰ ਨੇ ਕਿਹਾ ਕਿ ਸਮੂਹ ਨਾਗਰਿਕਾਂ ਨੂੰ ਕੋਵਿਡ ਤੋ ਬਚਾਅ ਦੇ ਲਈ ਜਿਵੇਂ ਕਿ ਮਾਸਕ ਪਾ ਕੇ ਰੱਖਣਾ,ਹੱਥਾਂ ਨੂੰ ਵਾਰ ਵਾਰ ਸਾਬਣ ਪਾਣੀ ਨਾਲ ਧੋਣਾ ਜਾਂ ਸੇਨੇਟਾਈਜ਼ ਕਰਨਾ, ਭੀੜ ਭਾੜ ਵਾਲੀਆਂ ਥਾਵਾਂ ਤੇ ਜਾਣ ਤੋਂ ਪਰਹੇਜ਼ ਕਰਨਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਵੈਕਸੀਨੇਸ਼ਨ ਦੀਆਂ ਦੋਵੇਂ ਡੋਜਾਂ ਲਗਵਾਉਣ ਵਰਗੀਆਂ ਸਾਵਧਾਨੀਆਂ ਮੁੜ ਵਰਤਣੀਆਂ ਯਕੀਨੀ ਬਣਾਈਆਂ ਜਾਣ, ਤਾਂ ਜੋ ਇੱਕ ਵਾਰ ਫਿਰ ਕੋਵਿਡ ਦੀ ਕਿਸੇ ਸੰਭਾਵਤ ਲਹਿਰ ਦਾ ਸਾਹਮਣਾ ਨਾ ਕਰਨਾ ਪਵੇ।
ਅੱਜ ਜਿਲ੍ਹੇ ਵਿੱਚ 1155 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਉਹਨਾਂ ਕਿਹਾ ਕਿ ਜਿਲ੍ਹੇ ਵਿੱਚ 10 ਅਗਸਤ ਦਿਨ ਬੁੱਧਵਾਰ ਨੂੰ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਮਾਤਾ ਕੁਸ਼ਲਿਆ ਹਸਪਤਾਲ, ਡਿਸਪੈਂਸਰੀ ਧੀਰੂ ਕੀ ਮਾਜਰੀ, ਪ੍ਰਤਾਪ ਨਗਰ, ਸਿਕਲੀਗਰ ਬਸਤੀ, ਰਾਜਪੁਰਾ ਕਲੋਨੀ, ਮਥੂਰਾ ਕਾਲੋਨੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸੂਲਰ, ਆਰਿਆ ਸਮਾਜ, ਬਿਸ਼ਨ ਨਗਰ, ਸਿਟੀ ਬ੍ਰਾਂਚ,ਨਿਉ ਯਾਦਵਿੰਦਰਾ ਕਲੋਨੀ, ਅਨੰਦ ਨਗਰ ਬੀ, ਜੁਝਾਰ ਨਗਰ, ਸਮਾਣਾ, ਨਾਭਾ ਅਤੇ ਰਾਜਪੁਰਾ ਦੇ ਸਿਵਲ ਹਸਪਤਾਲ ਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਤੇ ਪੀ.ਐਚ.ਸੀ. ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਅਤੇ ਅਧੀਨ ਆਉਂਦੇ ਪਿੰਡਾਂ ਅਤੇ ਸਕੂਲਾਂ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ ।