ਪਟਿਆਲਾ ਵਿੱਚ ਕੋਵਿਡ ਪੋਜਟਿਵ ਕੇਸਾਂ ਦਾ ਧਮਾਕਾ

181

ਪਟਿਆਲਾ ਵਿੱਚ ਕੋਵਿਡ ਪੋਜਟਿਵ ਕੇਸਾਂ ਦਾ ਧਮਾਕਾ

ਪਟਿਆਲਾ, 9  ਫਰਵਰੀ (              )

ਜਿਲੇ ਵਿੱਚ 22 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 978 ਦੇ ਕਰੀਬ ਰਿਪੋਰਟਾਂ ਵਿਚੋਂ 22 ਕੋਵਿਡ ਪੋਜੀਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 16,517 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 22 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 15,877 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 133 ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 22 ਕੇਸਾਂ ਵਿਚੋਂ ਪਟਿਆਲਾ ਤੋਂ 17 ਰਾਜਪੁਰਾ ਤੋ 02, ਭਾਦਸੋ ਤੋ 01 ਅਤੇ ਬਲਾਕ ਦੁੱਧਣ ਸਾਧਾਂ ਤੋਂ 02 ਕੇਸ ਰਿਪੋਰਟ ਹੋਏ ਹਨ। ਇਹਨਾਂ ਪੋਜਟਿਵ ਕੇਸਾਂ ਵਿਚੋਂ 5 ਪੋਜਟਿਵ ਕੇਸ ਦੇ ਸੰਪਰਕ ਵਿੱਚ ਆਉਣ ਅਤੇ 17 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਮਰੀਜ ਹਨ। ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਰਤਨ ਨਗਰ,ਆਯੂਰਵੈਦਿਕ ਫਾਰਮੇਸੀ,ਗੁਰੂ ਨਾਨਕ ਨਗਰ,ਨਾਰਥ ਐਵੇਨਿਊ,ਘਨੇਰੀਆਂ ਸਟਰੀਟ,ਅਰਬਨ ਅਸਟੇਟ,ਭਾਦਸੌ ਦੇ ਅਮਨ ਵਿਹਾਰ, ਰਾਜਪੁਰਾ ,ਭਾਦਸੋ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।

ਪਟਿਆਲਾ ਵਿੱਚ ਕੋਵਿਡ ਪੋਜਟਿਵ ਕੇਸਾਂ ਦਾ ਧਮਾਕਾ
Civil Surgeon

ਕੋਵਿਡ ਟੀਕਾਕਰਨ ਮੁਹਿੰਮ ਦੋਰਾਣ ਅੱਜ 318 ਸਿਹਤ ਸਟਾਫ ਅਤੇ ਫਰੰਟਲਾਈਨ ਵਰਕਰਾਂ ਵੱਲੋ ਕੋਵੀਸ਼ੀਲਡ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ ਗਿਆ। ਜਾਣਕਾਰੀ ਦਿੰਦੇੇੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਕਾਕਰਣ ਅਫਸਰ ਡਾ. ਵੀਨੁੰ ਗੋਇਲ ਨੇ ਦੱਸਿਆਂ ਕਿ ਅੱਜ ਜਿਲੇ ਦੇ 11 ਸਰਕਾਰੀ ਹਸਪਤਾਲਾਂ ਵਿੱਚ 52  ਸਿਹਤ ਸਟਾਫ ਅਤੇ 266 ਫਰੰਟ ਲਾਈਨ ਵਰਕਰਾਂ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ । ਜਿਸ ਨਾਲ ਜਿਲੇ ਵਿੱਚ ਹੁਣ ਤੱਕ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਵਾਲਿਆ ਦੀ ਗਿਣਤੀ 5694 ਹੋ ਗਈ ਹੈ। ਅੱਜ ਮਾਤਾ ਕੁਸ਼ਲਿਆ ਹਸਪਤਾਲ ਵਿਖੇ ਲਈ ਸਿਵਲ ਸਰਜਨ ਡਾ. ਸਤਿੰਦਰ ਸਿੰਘ ਦੀ ਮੋਜੂਦਗੀ ਵਿੱਚ  ਸੰਜੀਵ ਕਾਲੜਾ ਸਪੈਸ਼ਲ ਡੀ.ਜੀ.ਪੀ. ਰੇਲਵੇ ਪੰਜਾਬ ਵਲੋ ਕੋਵੀਸ਼ੀਲਡ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ ਗਿਆ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1320 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲੇ੍ਹ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,30,578 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 16,517 ਕੋਵਿਡ ਪੋਜਟਿਵ, 3,12,155 ਨੈਗੇਟਿਵ ਅਤੇ ਲੱਗਭਗ 1506 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।