ਪਟਿਆਲਾ ਸਿਹਤ ਵਿਭਾਗ ਦੀ ਟੀਮ ਨੇ ਕੋਰਟ ਕੰਪਲੈਕਸ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਸਬੰਧੀ ਦਿੱਤੀ ਜਾਣਕਾਰੀ

206

ਪਟਿਆਲਾ ਸਿਹਤ ਵਿਭਾਗ ਦੀ ਟੀਮ ਨੇ ਕੋਰਟ ਕੰਪਲੈਕਸ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਸਬੰਧੀ ਦਿੱਤੀ ਜਾਣਕਾਰੀ

ਪਟਿਆਲਾ , 17 ਮਾਰਚ

ਜਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਜੱਜ ਸੀਨੀਅਰ ਡਵੀਜਨ ਤਿ੍ਰਪਤਜੋਤ ਅਤੇ ਸਬ ਚੀਫ ਜੁਡੀਸ਼ੀਅਲ ਦੀਪਤੀ ਗੁਪਤਾ ਦੀ ਹਾਜਰੀ ਵਿੱਚ ਜਿਲ੍ਹਾ ਕੋਰਟ ਕੰਪਲੈਕਸ ਵਿੱਚ ਕੰਮ ਕਰਦੇ ਮੁਲਾਜਮਾਂ ਨੂੰ ਕਰੋਨਾ ਵਾਇਰਸ ਸਬੰਧੀ ਜਾਣਕਾਰੀ ਦਿੱਤੀ ਗਈ।ਜਿਲ੍ਹਾ ਐਪੀਡੈਮੋਲੋਜਿਸਟ ਡਾ. ਸੁਮੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਰੋਨਾ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀਂ, ਸਗੋਂ ਕੁੱਝ ਸਾਵਧਾਨੀਆਂ ਨੂੰ ਅਪਣਾ ਤੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾ ਕਿਹਾ ਕਿ ਭੀੜ ਵਾਲੀਆਂ ਥਾਂਵਾਂ ਤੇ ਜਾਣ ਤੋਂ ਪ੍ਰਹੇਜ਼ ਕੀਤਾ ਜਾਵੇ ਅਤੇ ਧਿਆਨ ਰੱਖਿਆ ਜਾਵੇ ਕਿ ਅੱਖਾਂ , ਨੱਕ ਤੇ ਮੂੰਹ ਨੂੰ ਨਾ ਛੁਹਿਆ ਜਾਵੇ ਕਿਉਕਿ ਇਹ ਵਾਇਰਸ ਅੱਖਾਂ, ਨੱਕ ਜਾਂ ਮੂੰਹ ਰਾਹੀਂ ਸ਼ਰੀਰ ਵਿੱਚ ਦਾਖਲ ਹੁੰਦਾ ਹੈ।ਉਨ੍ਹਾਂ ਕੋਰਟ ਕੰਪਲੈਕਸ ਵਿੱਚ ਕੰਮ ਕਰਦੇ ਮੁਲਾਜਮਾਂ ਨੂੰ ਦੱਸਿਆ ਕਿ ਦਰਵਾਜਿਆਂ ਅਤੇ ਖਿੜਕੀਆਂ ਦੇ ਕੁੰਡਿਆਂ ਨੂੰ ਪੋੜੀਆਂ ਦੀ ਰੇਲਿੰਗ ਨੂੰ ਸੋਡੀਅਮ ਹਾਈਪੋਕਲੋਕਲੋਰਾਈਡ 1 ਫੀਸਦੀ ਜਾਂ ਲੀਜੋਲ 2 ਫੀਸਦੀ ਨਾਲ ਹਰ 2 ਘੰਟੇ ਬਾਅਦ ਸਾਫ ਕੀਤਾ ਜਾਵੇ। ਉਨ੍ਹਾ ਇਹ ਵੀ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਖਾਂਸੀ, ਬੁਖਾਰ ਜਾਂ ਸਾਹ ਲੈਣ ਵਿਚ ਤਕਲੀਫ ਹੈ ਤਾਂ ਉਸ ਤੋਂ ਘੱਟੋ – ਘੱਟ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੀ ਜਾਵੇ।ਉਨ੍ਹਾ ਕਿਹਾ ਕਿ ਚਾਹੇ ਦੇਖਣ ਵਿੱਚ ਹੱਥ ਸਾਫ ਦਿਖਾਈ ਦੇਣ ਤਾਂ ਵੀ ਆਪਣੇ ਹੱਥਾਂ ਨੂੰ ਸਮੇਂ ਸਮੇਂ ਤੇ ਸਾਬਣ ਅਤੇ ਪਾਣੀ ਨਾਲ ਘੱਟੋ – ਘੱਟ 20 ਸੈਕਿੰਡ ਤੱਕ ਧੋਵੋੋ ਜਾਂ ਅਲਕੋਹਲ ਬੇਸਡ ਸੈਂਨੀਟਾਈਜਰ ਦੀ ਵਰਤੋਂ ਕਰੋ। ਖੁੱਲੇ ਵਿਚ ਨਾ ਥੁੱਕੋ, ਜੇਕਰ ਖਾਂਸੀ ਜਾਂ ਛਿਕਾਂ ਆ ਰਹੀਆਂ ਹਨ ਤਾਂ ਮੂੰਹ ਨੂੰ ਰੁਮਾਲ ਜਾਂ ਟਿਸ਼ੂ ਨਾਲ ਢੱਕ ਕੇ ਰੱਖੋ ( ਜੇਕਰ ਰੁਮਾਲ ਨਹੀਂ ਹੈ ਤਾਂ ਆਪਣੀ ਕੂਹਣੀ ਨੂੰ ਇਕੱਠਾ ਕਰਕੇ ਮੂੰਹ ਨੂੰ ਢੱਕੋ ) ਇਸ ਤੋਂ ਬਾਅਦ ਸਾਬੁਣ ਨਾਲ ਚੰਗੀ ਤਰ੍ਹਾਂ ਸਾਫ ਕਰੋ । ਵਧੇਰੇ ਜਾਣਕਾਰੀ ਲਈ ਨੇੈਸ਼ਨਲ / ਸਟੇਟ ਕੰਟਰੋਲ ਰੂਮ ਨੰਬਰ ਜਾਂ ਹੈਲਪਲਾਈਨ ਨੰਬਰ 104 ਤੇ ਸੰਪਰਕ ਕਰੋ।ਇਸ ਮੌਕੇ ਕਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਛਕਾਰੀ ਦਿੰਦੇ ਪੈਂਫਲੈਟਾਂ ਦੀ ਵੀ ਵੰਡ ਕੀਤੀ ਗਈ।

ਪਟਿਆਲਾ ਸਿਹਤ ਵਿਭਾਗ ਦੀ ਟੀਮ ਨੇ ਕੋਰਟ ਕੰਪਲੈਕਸ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਸਬੰਧੀ ਦਿੱਤੀ ਜਾਣਕਾਰੀ

ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਕਰੋਨਾ ਪ੍ਰਭਾਵਿਤ ਦੇਸ਼ਾਂ ਵਿੱਚੋਂ ਆਏ 746 ਵਿਅਕਤੀਆਂ ਦੀ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂਂ ਸਕਰੀਨਿੰਗ ਕਰਕੇ ਉਨ੍ਹਾਂ ਵਿੱਚੋਂ 6 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਸਨ ਜ਼ੋਕਿ ਨੈਗਟਿਵ ਪਾਏ ਗਏ ਹਨ।ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਇਹ ਅਪੀਲ ਵੀ ਕੀਤੀ ਕਿ ਕਰੋਨਾ ਵਾਇਰਸ ਸਬੰਧੀ ਸ਼ੋਸ਼ਲ ਮੀਡੀਆ ਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਬਚਿਆ ਜਾਵੇ।ਸਿਹਤ ਵਿਭਾਗ ਵੱਲੋਂ ਇਸ ਬਿਮਾਰੀ ਤੇ ਕਾਬੂ ਪਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।ਉਨ੍ਹਾ ਕਿਹਾ ਕਿ ਮਾਸਕ ਦੀ ਵਰਤੋਂ ਤਾਂ ਹੀ ਕੀਤੀ ਜਾਵੇ ਜੇਕਰ ਕੋਈ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ ਦੇ ਸੰਪਰਕ ਵਿੱਚ ਆਇਆ ਹੈ।ਉਨ੍ਹਾ ਲੋਕਾਂ ਨੂੰ ਇਹ ਅਪੀਲ ਵੀ ਕੀਤੀ ਕਿ ਜੇਕਰ ਉਨ੍ਹਾਂ ਦੇ ਆਂਢ ਗੁਆਂਢ ਵਿੱਚ ਕੋਈ ਵਿਅਕਤੀ ਕਰੋਨਾ ਪ੍ਰਭਾਵਿਤ ਦੇਸ਼ ਤੋਂ ਆਇਆ ਹੈ ਤਾਂ ਇਸ ਦੀ ਸੂਚਨਾਂ ਜਿਲ੍ਹਾ ਕੰਟਰੋਲ ਰੂਮ ਨੰਬਰ 9877474532 ਜਾਂ 9815839175 ਤੇ ਤੁਰੰਤ ਦਿਓ। ਇਸ ਮੌਕੇ ਜਿਲ੍ਹਾ ਮਾਸ ਮੀਡੀਆ ਅਫਸਰ ਕਿ੍ਰਸ਼ਨ ਕੁਮਾਰ, ਜਿਲ੍ਹਾ ਕੋਆਰਡੀਨੇਟਰ ਅਮਰਜੀਤ ਸਿੰਘ, ਏ.ਐਮੀ.ਓ ਪ੍ਰਦੀਪ ਸਿੰਘ ਹਾਜ਼ਰ ਸਨ।