ਪਟਿਆਲਾ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਅਤੇ ਮਾਤਾ ਗੁਜਰੀ ਕੰਨਿਆ ਛੱਤਰਵਾਸ ਦਾ ਅਚਾਨਕ ਨਿਰੀਖਣ

224

ਪਟਿਆਲਾ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਅਤੇ ਮਾਤਾ ਗੁਜਰੀ ਕੰਨਿਆ ਛੱਤਰਵਾਸ ਦਾ ਅਚਾਨਕ ਨਿਰੀਖਣ

ਪਟਿਆਲਾ:
ਜ਼ਿਲ੍ਹੇ ਤੇ ਸੈਸ਼ਨ ਜੱਜ  ਕਮ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ  ਰਾਜਿੰਦਰ ਅਗਰਵਾਲ ਵੱਲੋਂ ਅੱਜ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਲਾਹੌਰੀ ਗੇਟ ਅਤੇ ਮਾਤਾ ਗੁਜਰੀ ਕੰਨਿਆ ਛੱਤਰਵਾਸ ਸਰਹਿੰਦੀ ਗੇਟ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮਿਸ ਪਰਮਿੰਦਰ ਕੌਰ ਵੀ ਮੌਜੂਦ ਸਨ।

ਨਿਰੀਖਣ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ  ਰਜਿੰਦਰ ਅਗਰਵਾਲ ਨੇ ਆਸ਼ਰਮਾਂ ਵਿੱਚ ਰਹਿ ਰਹੇ ਬੱਚਿਆਂ ਨਾਲ ਗੱਲਬਾਤ ਕਰਦਿਆ ਉਨ੍ਹਾਂ ਦੇ ਰਹਿਣ-ਸਹਿਣ, ਪੜਾਈ ਅਤੇ ਕਿਸੇ ਵੀ ਤਰ੍ਹਾਂ ਦੀ ਹੋਰ ਮੁਸ਼ਕਲਾਂ ਸਬੰਧੀ ਗੱਲਬਾਤ ਕੀਤੀ। ਉਨ੍ਹਾਂ ਸੈਂਟਰਾਂ ਦੇ ਪ੍ਰਬੰਧਕਾਂ ਨੂੰ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕਰਦਿਆ ਕਿਹਾ ਕਿ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ  ਸਬੰਧੀ ਕਿਸੇ ਪ੍ਰਕਾਰ ਦੀ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਪਟਿਆਲਾ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਯਾਦਵਿੰਦਰਾ ਪੂਰਨ ਬਾਲ ਨਿਕੇਤਨ ਅਤੇ ਮਾਤਾ ਗੁਜਰੀ ਕੰਨਿਆ ਛੱਤਰਵਾਸ ਦਾ ਅਚਾਨਕ ਨਿਰੀਖਣ
ਰਜਿੰਦਰ ਅਗਰਵਾਲ ਨੇ ਕਿਹਾ ਕਿ ਅਨਾਥ ਤੇ ਬੇਸਹਾਰਾ ਬੱਚਿਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਆਸ਼ਰਮਾਂ ਵਿੱਚ ਰਹਿ ਰਹੇ ਬੱਚਿਆਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਬੀਰਜੀ ਦਸੌਧੀਰਾਮ ਅਪਾਹਜ ਆਸ਼ਰਮ ਦਾ ਵੀ ਅਚਾਨਕ ਨਿਰੀਖਣ ਕੀਤਾ ਗਿਆ ਅਤੇ ਉਥੇ ਰਹਿ ਰਹੇ ਦਿਵਿਆਂਗ ਵਿਅਕਤੀਆਂ ਨਾਲ ਗੱਲ ਬਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਲੋਕਾਂ ਦੇ ਕੋਰਟਾਂ ਵਿੱਚ ਚੱਲਦੇ ਕੇਸਾਂ ਦੇ ਜਲਦੀ ਨਿਪਟਾਰੇ ਲਈ 8 ਫਰਵਰੀ ਨੂੰ ਕੌਮੀ ਲੋਕ ਅਦਾਲਤ ਵੀ ਲਗਾਈ ਜਾ ਰਹੀ ਹੈ ਅਤੇ ਆਮ ਲੋਕਾਂ ਨੂੰ ਕਾਨੂੰਨੀ ਸਹਾਇਤਾ ਲਈ ਟੋਲ ਫਰੀ ਨੰਬਰ 1968 ਬਾਰੇ ਵੀ ਸੈਮੀਨਾਰ ਲਗਾਕੇ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਆਮ ਲੋਕ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਲਾਭ ਉਠਾ ਸਕਣ।