ਪਟਿਆਲਾ ਜ਼ਿਲ੍ਹਾ ਯੂਥ ਕਾਂਗਰਸ ਨੇ ਕੇਂਦਰ ਸਰਕਾਰ ਖਿਲਾਫ ਕੀਤਾ ਰੋਸ ਵਿਖਾਵਾ – ਕੰਬੋਜ, ਜਲਾਲਪੁਰ

143

ਪਟਿਆਲਾ ਜ਼ਿਲ੍ਹਾ ਯੂਥ ਕਾਂਗਰਸ ਨੇ ਕੇਂਦਰ ਸਰਕਾਰ ਖਿਲਾਫ ਕੀਤਾ ਰੋਸ ਵਿਖਾਵਾ  – ਕੰਬੋਜ, ਜਲਾਲਪੁਰ

ਪਟਿਆਲਾ 9 ਜੁਲਾਈ ( )

ਅੱਜ ਜ਼ਿਲ੍ਹਾ ਯੂਥ ਕਾਂਗਰਸ ਵੱਲੋਂ ਪ੍ਰਧਾਨ ਨਿਰਭੈ ਸਿੰਘ ਮਿਲਟੀ ਕੰਬੋਜ ਅਤੇ ਮੀਤ ਪ੍ਰਧਾਨ ਗਗਨਦੀਪ ਸਿੰਘ ਜਲਾਲਪੁਰ ਦੀ ਅਗਵਾਈ ਵਿੱਚ ਤੇਲ ਦੀਆਂ ਆਏ ਦਿਨ ਵਧ ਰਹੀਆਂ ਕੀਮਤਾਂ ਅਤੇ ਅਸਮਾਨ ਛੂੰਹਦੀ ਮਹਿੰਗਾਈ ਖ਼ਿਲਾਫ਼ ਜ਼ਿਲ੍ਹਾ ਪੱਧਰੀ   ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ ਅਤੇ ਫੁਹਾਰਾ ਚੌਕ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ । ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਇੰਚਾਰਜ ਮੁਕੇਸ਼ ਕੁਮਾਰ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਜ਼ਿਲ੍ਹਾ ਕਾਂਗਰਸ ਕਮੇਟੀ ਦੇ ਫੁਹਾਰਾ ਚੌਕ ਸਥਿਤ ਦਫਤਰ ਵਿਚ ਇਕੱਠੇ ਹੋਏ ਯੂਥ ਕਾਂਗਰਸ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਨਿਰਭੈ ਸਿੰਘ ਮਿਲਟੀ ਕੰਬੋਜ ਨੇ ਕਿਹਾ ਕਿ ਭਾਰਤ ਵਿਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਨਾਕਾਮੀਆਂ ਕਾਰਨ     ਮਹਿੰਗਾਈ ਦਰ ਸੱਤਵੇਂ ਅਸਮਾਨ ਨੂੰ ਛੂਹ ਰਹੀ ਹੈ, ਮਹਿੰਗਾਈ ਨੇ ਹਰ ਵਰਗ ਦਾ ਲੱਕ ਤੋੜ ਦਿੱਤਾ ਹੈ ਅਤੇ ਇਕ ਆਮ ਵਿਅਕਤੀ ਨੂੰ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋਇਆ ਪਿਆ ਹੈ। ਇਸ ਦੌਰਾਨ ਜ਼ਿਲ੍ਹਾ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਗਗਨਦੀਪ ਸਿੰਘ ਜਲਾਲਪੁਰ ਨੇ ਕਿਹਾ ਕਿ  ਕਦੇ ਸਮਾਂ ਹੁੰਦਾ ਸੀ ਜਦੋਂ ਸਾਡੇ ਦੇਸ਼ ਵਾਸੀ ਕ੍ਰਿਕਟਰ ਸਚਿਨ ਤੇਂਦੁਲਕਰ ਵੱਲੋਂ ਸੈਂਕੜਾ ਮਾਰਨ ਦੀ ਖੁਸ਼ੀ ਮਨਾਉਂਦੇ ਹੁੰਦੇ ਸਨ ਪਰੰਤੂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨਾਕਾਮੀਆਂ ਕਾਰਨ ਪੈਟਰੋਲ ਦੀਆਂ ਕੀਮਤਾਂ ਦਾ ਸੈਂਕੜਾ ਵੱਜ ਚੁੱਕਾ ਹੈ ਤੇ ਚੰਗੇ ਦਿਨਾਂ ਦੀ ਉਡੀਕ ਕਰ ਰਹੀ ਜਨਤਾ ਚ ਹਾਹਾਕਾਰ ਮੱਚ ਗਈ ਹੈ।

ਪਟਿਆਲਾ ਜ਼ਿਲ੍ਹਾ ਯੂਥ ਕਾਂਗਰਸ ਨੇ ਕੇਂਦਰ ਸਰਕਾਰ ਖਿਲਾਫ ਕੀਤਾ ਰੋਸ ਵਿਖਾਵਾ  - ਕੰਬੋਜ, ਜਲਾਲਪੁਰ 

ਯੂਥ ਆਗੂ ਜਗਰੂਪ ਸਿੰਘ ਹੈਪੀ ਸੇਹਰਾ, ਐੱਨਪੀ ਪਬਰੀ, ਰਾਜੀਵ ਕੁਮਾਰ ਗਾਂਧੀ ਖੇੜੀ ਗੰਡਿਆਂ, ਪ੍ਰਧਾਨ ਇੰਦਰਜੀਤ ਸਿੰਘ ਗਿਫਟੀ, ਜੱਸੀ ਸੈਣੀ ਗਾਜੀਪੁਰ, ਮੋਨੂੰ ਬਪਰੋਰ, ਕਮਲ ਸ਼ਰਮਾ ਘਨੌਰ, ਜੋਗਾ ਸੈਦਖੇੜੀ ਅਤੇ ਗੁਰਮੀਤ ਰਾਮਪੁਰ ਸਮੇਤ ਜ਼ਿਲ੍ਹਾ ਯੂਥ ਕਾਂਗਰਸ ਦੇ ਹੋਰ ਵੀ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।