ਪਟਿਆਲੇ ਵਿਚ ਕੋਰੋਨਾ ਧਮਾਕਾ ; ਅੱਜ ਇਕ ਦਿਨ ਦੇ ਸਭ ਤੋਂ ਵੱਧ ਕੇਸਾਂ ਦੀ ਰਿਪੋਰਟ ਕੀਤੀ ਗਈ

168

ਪਟਿਆਲੇ ਵਿਚ ਕੋਰੋਨਾ ਧਮਾਕਾ ; ਅੱਜ ਇਕ ਦਿਨ ਦੇ ਸਭ ਤੋਂ ਵੱਧ ਕੇਸਾਂ ਦੀ ਰਿਪੋਰਟ ਕੀਤੀ ਗਈ

ਪਟਿਆਲਾ, 7 ਅਪ੍ਰੈਲ  (           )

ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਸਰਕਾਰੀ ਤੇਂ ਪ੍ਰਾਈਵੇਟ ਸਿਹਤ ਸੰਸ਼ਥਾਂਵਾ ਤੇਂ ਤਹਿਤ 5295 ਟੀਕੇ ਲਗਾਏ ਗਏ। ਜਿਹਨਾਂ ਵਿੱਚ 1735 ਸੀਨੀਅਰ ਸਿਟੀਜਨ ਵੀ ਸ਼ਾਮਲ ਹਨ। ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੁੰ ਗੋਇਲ ਨੇਂ ਕਿਹਾ ਕਿ ਅੱਜ ਪਟਿਆਲਾ ਸ਼ਹਿਰ ਦੇ ਵਾਰਡ ਨੰਬਰ 38 ਸਮਾਣੀਆ ਗੇਟ, ਵਾਰਡ ਨੰਬਰ 52 ਕ੍ਰਿਸ਼ਨ ਨਗਰ ਧਰਮਸ਼ਾਲਾ ( ਨਾਭਾ ਗੇਟ), ਸ਼ੇਰੇ ਪੰਜਾਬ ਮਾਰਕਿਟ, ਗੁਰਦੁਆਰਾ ਦੁਖ ਨਿਵਾਰਣ ਸਾਹਿਬ, ਦਫਤਰ ਨਗਰ ਨਿਗਮ, ਵਾਈ.ਪੀ.ਐਸ. ਸਕੂਲ, ਵਾਰਡ ਨੰਬਰ 3 ਸਿੱਧੁ ਕਲੋਨੀ ਸਮੇਤ 11 ਥਾਂਵਾ ਤੇਂ ਕੈਂਪ ਵੀ ਲਗਾਏ ਗਏ। ਕੱਲ ਦੇ ਕੈਂਪਾ ਦਾ ਵੇਰਵਾ ਦਿੰਦੇ ਉਹਨਾਂ ਕਿਹਾ ਕਿ ਕੱਲ ਮਿਤੀ 8 ਅਪ੍ਰੈਲ ਨੂੰ ਵਾਰਡ ਨੰਬਰ 31 ਡੋਗਰਾ ਮੁੱਹਲਾ, ਵਾਰਡ ਨੰਬਰ 46 ਕਮਿਉਨਿਟੀ ਸੈਂਟਰ, ਵਾਰਡ ਨੰਬਰ 1 ਗੁਰਦੁਆਰਾ ਸਾਹਿਬ (ਅਬਲੋਵਾਲ), ਵਾਰਡ ਨੰਬਰ 26 ਗੁਰੂਨਾਨਕ ਪ੍ਰਕਾਸ਼, ਗੁਰੂਦੁਆਰਾ ਤੱਫਜਲਪੁਰਾ, ਪ੍ਰੇਮ ਸਭਾ ਧਰਮਸ਼ਾਲਾ (ਤ੍ਰਿਪੜੀ), ਨਗਰ ਨਿਗਮ ਦਫਤਰ, ਨਾਭਾ ਗੇਟ ਅਨਾਜ ਮੰਡੀ, ਵਾਰਡ ਨੰਬਰ 11 ਨਿਉ ਮੇਹਰ ਸਿੰਘ ਕਲੋਨੀ ਸਮੇਤ 19 ਥਾਂਵਾ ਤੇਂ ਕੈਂਪ ਲਗਾਏ ਜਾਣਗੇ। ਇਸ ਤੋਂ ਇਲਾਵਾ 100 ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਣ ਦੇ ਕੈਂਪ ਲਗਾਏ ਜਾਣਗੇ।।

ਅੱਜ ਜਿਲੇ ਵਿੱਚ 325 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲ੍ਹੇ ਵਿੱਚ ਪ੍ਰਾਪਤ 3129 ਦੇ ਕਰੀਬ ਰਿਪੋਰਟਾਂ ਵਿਚੋਂ 325 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲ੍ਹੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 24,022 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 297 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 20,930 ਹੋ ਗਈ ਹੈ। ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2480 ਹੈ। ਛੇ ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 617 ਹੋ ਗਈ ਹੈ। ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ।

ਪਟਿਆਲੇ ਵਿਚ ਕੋਰੋਨਾ ਧਮਾਕਾ ; ਅੱਜ ਇਕ ਦਿਨ ਦੇ ਸਭ ਤੋਂ ਵੱਧ ਕੇਸਾਂ ਦੀ ਰਿਪੋਰਟ ਕੀਤੀ ਗਈ 

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 325 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 184, ਨਾਭਾ ਤੋਂ 24, ਰਾਜਪੁਰਾ ਤੋਂ 13, ਸਮਾਣਾ ਤੋਂ 27, ਬਲਾਕ ਭਾਦਸੋ ਤੋਂ 12, ਬਲਾਕ ਕੌਲੀ ਤੋਂ 23, ਬਲਾਕ ਕਾਲੋਮਾਜਰਾ ਤੋਂ 18, ਬਲਾਕ ਸ਼ੁਤਰਾਣਾਂ ਤੋਂ 10, ਬਲਾਕ ਹਰਪਾਲਪੁਰ ਤੋਂ 07, ਬਲਾਕ ਦੁਧਣ ਸਾਧਾਂ ਤੋਂ 07 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 20 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 305 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 4675 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 4,49,332 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 24,022 ਕੋਵਿਡ ਪੋਜਟਿਵ, 4,21,316 ਨੈਗੇਟਿਵ ਅਤੇ ਲਗਭਗ 3594 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।