ਪਦਮ ਸ੍ਰੀ ਭਾਈ ਨਿਰਮਲ ਸਿੰਘ ਜੀ ਦੇ ਵਿਛੋੜੇ ਤੇ ਡਾ.ਓਬਰਾਏ ਵੱਲੋਂ ਦੁੱਖ ਦਾ ਪ੍ਰਗਟਾਵਾ

137
Social Share

ਪਦਮ ਸ੍ਰੀ ਭਾਈ ਨਿਰਮਲ ਸਿੰਘ ਜੀ ਦੇ ਵਿਛੋੜੇ ਤੇ ਡਾ.ਓਬਰਾਏ ਵੱਲੋਂ ਦੁੱਖ ਦਾ ਪ੍ਰਗਟਾਵਾ

ਪਟਿਆਲਾ ,2 ਅਪ੍ਰੈਲ (     ) –

ਗੁਰੂ ਘਰ ਦੇ ਮਹਾਨ ਕੀਰਤਨੀਏ ਅਤੇ ਸਾਬਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਪਦਮ ਸ੍ਰੀ ਭਾਈ ਨਿਰਮਲ ਸਿੰਘ ਜੀ ਦੇ ਅੱਜ ਤੜਕੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਜਾਣ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ  ਕੀਤਾ ਹੈ।

ਪਦਮ ਸ੍ਰੀ ਭਾਈ ਨਿਰਮਲ ਸਿੰਘ ਜੀ ਦੇ ਵਿਛੋੜੇ ਤੇ ਡਾ.ਓਬਰਾਏ ਵੱਲੋਂ ਦੁੱਖ ਦਾ ਪ੍ਰਗਟਾਵਾ  

ਡਾ. ਓਬਰਾਏ ਨੇ ਕਿਹਾ ਕਿ ਭਾਈ ਸਾਹਿਬ ਦੇ ਇਸ ਅਸਹਿ ਵਿਛੋੜੇ ਨਾਲ ਸਮੁੱਚੀ ਸਿੱਖ ਕੌਮ ਦਾ ਮਨ ਬਹੁਤ ਦੁਖੀ ਹੋਇਆ ਹੈ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਸਾਲ ਜਦੋਂ ਭਾਈ ਸਾਹਿਬ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਆਏ ਸਨ ਤਾਂ ਭਾਈ ਸਾਹਿਬ ਵੱਲੋਂ ਦਿੱਤਾ ਗਿਅਾ ਪਿਆਰ ਉਨ੍ਹਾਂ ਦੇ ਚੇਤਿਆਂ ਵਿੱਚ ਸਦਾ ਵੱਸਿਆ ਰਹੇਗਾ। ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਸਮੂਹ ਪਰਿਵਾਰ ਪ੍ਰਮਾਤਮਾ ਦੇ ਚਰਨਾਂ ‘ਚ ਅਰਦਾਸ ਕਰਦਾ ਹੈ ਕਿ ਉਹ ਭਾਈ ਸਾਹਿਬ ਨੂੰ ਅਾਪਣੇ ਚਰਨਾਂ ਵਿੱਚ ਨਿਵਾਸ ਅਤੇ ਸਮੁੱਚੀ ਸਿੱਖ ਕੌਮ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ।