ਪੁਲਿਸ ਵਿਭਾਗ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ

223

ਪੁਲਿਸ ਵਿਭਾਗ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ

ਬਹਾਦਰਜੀਤ ਸਿੰਘ/  ਰੂਪਨਗਰ, 13 ਦਸੰਬਰ,2022

ਉਪ ਕਪਤਾਨ ਪੁਲਿਸ ਸਬ ਡਵੀਜ਼ਨ ਰੂਪਨਗਰ ਤਰਲੋਚਨ ਸਿੰਘ ਵੱਲੋਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਾਂ ਤਾਂ ਚਾਈਨਾ ਡੋਰ ਨੂੰ ਵਰਤਣ, ਨਾ ਹੀ ਵੇਚਣ, ਨਾ ਹੀ ਖਰੀਦ ਕਰਨ ਅਤੇ ਨਾਂ ਹੀ ਬੱਚਿਆ ਨੂੰ ਖਰੀਦ ਕਰਕੇ ਦੇਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਚਾਈਨਾ ਡੋਰ ਦੀ ਵਰਤੋਂ ਅਤੇ ਵਿਕਰੀ ਤੇ ਪਾਬੰਦੀ ਲਗਾਈ ਹੋਈ ਹੈ।

ਤਰਲੋਚਨ ਸਿੰਘ ਨੇ ਕਿਹਾ ਕਿ ਨਵੰਬਰ ਮਹੀਨੇ ਵਿੱਚ ਰੂਪਨਗਰ ਸ਼ਹਿਰ ਵਿੱਚ ਹੀ ਚਾਈਨਾ ਡੋਰ ਦੀ ਲਪੇਟ ਵਿੱਚ ਆਉਣ ਕਾਰਨ ਇਕ 13 ਸਾਲ ਦੇ ਬੱਚੇ ਦੀ ਮੌਤ ਹੋ ਗਈ ਸੀ। ਜਿਸਦੇ ਸਬੰਧ ਵਿੱਚ ਥਾਣਾ ਸਿਟੀ ਰੂਪਨਗਰ ਵਿਖੇ ਮੁਕੱਦਮਾ ਵੀ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਿਹਨਾਂ ਦੁਕਾਨਦਾਰਾਂ ਵੱਲੋਂ ਚਾਈਨਾ ਡੋਰ ਵੇਚਣ ਅਤੇ ਸਟੋਰ ਕਰਨ ਦਾ ਕੰਮ ਕੀਤਾ ਜਾਂਦਾ ਸੀ ਉਹਨਾਂ ਖਿਲਾਫ ਵੀ ਮੁਕੱਦਮੇਂ ਦਰਜ ਕੀਤੇ ਗਏ ਹਨ।

ਉਪ ਕਪਤਾਨ ਪੁਲਿਸ ਸਬ ਡਵੀਜ਼ਨ ਨੇ ਕਿਹਾ ਕਿ ਇਹ ਚਾਈਨਾ ਡੋਰ ਸਿਰਫ਼ ਇਨਸਾਨਾਂ ਲਈ ਹੀ ਖਤਰਨਾਕ ਨਹੀਂ ਸਗੋਂ ਕਿ ਪੰਛੀਆਂ ਲਈ ਵੀ ਬਹੁਤ ਜ਼ਿਆਦਾ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਇਸਦੀ ਲਪੇਟ ਵਿੱਚ ਆ ਕੇ ਪੰਛੀਆਂ ਦੇ ਖੰਭ ਕੱਟੇ ਜਾਂਦੇ ਹਨ ਤੇ ਹੋਰ ਵੀ ਬਹੁਤ ਜਿਆਦਾ ਪੰਛਿਆਂ ਦਾ ਨੁਕਸਾਨ ਹੋ ਜਾਂਦਾ ਹੈ।

ਪੁਲਿਸ ਵਿਭਾਗ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ

ਇਸ ਲਈ ਉਨ੍ਹਾਂ ਹਰ ਇਕ ਨਾਗਰਿਕ ਨੂੰ ਅਪੀਲ ਕੀਤੀ ਕਿ ਉਹ ਨਾਂ ਤਾਂ ਖੁਦ ਇਸਦੀ ਵਰਤੋਂ ਕਰਨ ਅਤੇ ਨਾ ਹੀ ਆਪਣੇ ਕਿਸੇ ਪਰਿਵਾਰ ਦੇ ਮੈਂਬਰ ਨੂੰ ਕਰਨ ਦੇਣ। ਜੇਕਰ ਫਿਰ ਵੀ ਕੋਈ ਵਿਅਕਤੀ ਚਾਈਨਾ ਡੋਰ ਨੂੰ ਵੇਚਦਾ ਜਾਂ ਖਰੀਦ ਕਰਦਾ ਪਾਇਆ ਜਾਂਦਾ ਹੈ ਤਾਂ ਉਸਦੇ ਖਿਲਾਫ ਮੁਕੱਦਮਾ ਦਰਜ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਅਗਰ ਕੋਈ ਬੱਚਾ ਚਾਈਨਾ ਡੋਰ ਨਾਲ ਪਤੰਗ ਉਡਾਉਂਦਾ ਪਾਇਆ ਜਾਂਦਾ ਹੈ ਤਾਂ ਉਸਦੇ ਮਾਤਾ ਪਿਤਾ ਖਿਲਾਫ ਮੁਕੱਦਮਾ ਦਰਜ ਕੀਤਾ ਜਾਵੇਗਾ ਅਤੇ ਜੇਕਰ ਕੋਈ ਬਾਲਗ ਵਿਅਕਤੀ ਚਾਈਨਾ ਡੋਰ ਨਾਲ ਪਤੰਗ ਉਡਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਵਿਅਕਤੀ ਖਿਲਾਫ ਮੁਕੱਦਮਾ ਦਰਜ ਕੀਤਾ ਜਾਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਚਾਈਨਾ ਡੋਰ ਨੂੰ ਫੜਨ ਵਾਸਤੇ ਸਬ ਡਵੀਜ਼ਨ ਰੂਪਨਗਰ ਪੁਲਿਸ ਵੱਲੋਂ ਸਪੈਸ਼ਲ ਟੀਮਾਂ ਵਰਦੀ ਵਿੱਚ ਅਤੇ ਸਿਵਲ ਕੱਪੜਿਆਂ ਵਿੱਚ ਬਣਾਈਆਂ ਗਈਆਂ ਹਨ ਜੋ ਚੈਕਿੰਗ ਕਰ ਰਹੀਆਂ ਹਨ ਅਤੇ ਕੁਤਾਹੀ ਕਰਨ ਵਾਲੇ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣਗੀਆਂ।