ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ 1 ਅਕਤੂਬਰ ਹੋਵੇਗੀ ਸ਼ੁਰੂ-ਡਿਪਟੀ ਕਮਿਸ਼ਨਰ

215

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ 1 ਅਕਤੂਬਰ ਹੋਵੇਗੀ ਸ਼ੁਰੂ-ਡਿਪਟੀ ਕਮਿਸ਼ਨਰ

ਸੰਗਰੂਰ, 25 ਸਤੰਬਰ
ਸਾਊਣੀ ਸੀਜ਼ਨ ਸਾਲ 202021 ਸਮੇਂ ਝੋਨੇ ਦੀ ਸੁਚੱਜੀ ਖਰੀਦ ਸੁਨਿਸਚਿਤ ਕਰਨ ਲਈ ਪੰਜਾਬ ਰਾਜ ਖੇਤੀਬਾੜੀ ਮੰਡੀਕਰਣ ਬੋਰਡ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜ਼ਿਲ੍ਹਾ ਸੰਗਰੂਰ ‘ਚ ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ 1 ਅਕਤੂਬਰ 2020 ਤੋਂ ਸ਼ੁਰੂ ਹੋ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਦੱਸਿਆ ਕਿ ਇਨ੍ਹਾਂ ਖਰੀਦ ਕੇਂਦਰਾਂ ‘ਤੇ ਝੋਨੇ ਦੀ ਖਰੀਦ ਨੂੰ ਸੰਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਵੱਖ-ਵੱਖ 49 ਸੈਕਟਰ ਅਫ਼ਸਰ ਨਿਯੁਕਤ ਕੀਤੇ ਗਏ ਹਨ।

ਹਰੇਕ ਸੈਕਟਰ ਅਫ਼ਸਰ ਅਧੀਨ 3 ਤੋਂ 8 ਖਰੀਦ ਕੇਂਦਰ ਹੋਣਗੇ।  ਜੇਕਰ ਕਿਸੇ ਵੀ ਖਰੀਦ ਕੇਂਦਰ ਵਿੱਚ ਕੋਈ ਵੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਸੰਬੰਧਤ ਸੈਕਟਰ ਅਫ਼ਸਰ ਇਸ ਸੰਬੰਧੀ ਸੰਬੰਧਤ ਉਪ ਮੰਡਲ ਮੈਜਿਸਟ੍ਰੇਟ ਨਾਲ ਤਾਲਮੇਲ ਕਰਕੇ ਹੱਲ ਕਰਨਾ ਯਕੀਨੀ ਬਣਾਏਗਾ।

ਰਾਮਵੀਰ ਨੇ ਦੱਸਿਆ ਕਿ ਸਮੁੱਚੀ ਖਰੀਦ ਪ੍ਰਕਿਰਿਆ ਦੀ ਨਿਗਰਾਨੀ ਵਧੀਕ ਡਿਪਟੀ ਕਮਿਸ਼ਨਰ (ਜ) ਸੰਗਰੂਰ ਕਰਨਗੇ। ਉਨ੍ਹਾਂ ਦੱਸਿਆ ਕਿ ਸਬੰਧਤ ਐਸ.ਡੀ.ਐਮਜ਼ ਆਪਣੇ ਅਧਿਕਾਰ ਖੇਤਰ ਵਿੱਚ ਪ੍ਰੋਕਿਊਰਮੈਂਟ ਦੇ ਇੰਚਾਰਜ਼ ਹੋਣਗੇ। ਸੈਕਟਰ ਅਫਸਰਾਨ ਵੱਲੋਂ ਡਿਊਟੀ ਵਿੱਚ ਕਿਸੇ ਵੀ ਕਿਸਮ ਦੀ ਕੀਤੀ ਗਈ ਲਾਪ੍ਰਰਵਾਹੀ ਦੌਰਾਨ ਉੁਸ ਵਿਰੁੱਧ ਅਨੁਸ਼ਾਸਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੈਕਟਰ ਅਫ਼ਸਰ ਨਿਗਰਾਨ ਅਧਿਕਾਰੀ ਦੀ ਅਗੇਤਰੀ ਪ੍ਰਵਾਨਗੀ ਤੇ ਬਿਨ੍ਹਾਂ ਆਪਣਾ ਸਟੇਸ਼ਨ ਨਹੀ ਛੱਡੇਗਾ ਅਤੇ ਹਰੇਕ ਸੈਕਟਰ ਅਫ਼ਸਰ ਡਿਊਟੀ ਦੌਰਾਨ ਆਪਣਾ ਮੋਬਾਇਲ ਫੋਨ ਖੁੱਲਾ ਰੱਖੇਗਾ।

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ 1 ਅਕਤੂਬਰ ਹੋਵੇਗੀ ਸ਼ੁਰੂ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕੰਟਰੋਲ ਰੂਮ (ਸੰਪਰਕ ਨੰਬਰ-85560-11621, 01672-234362) ਸਥਾਪਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸਬ ਡਵੀਜ਼ਨ ਪੱਧਰ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਸੰਗਰੂਰ (ਸੰਪਰਕ ਨੰਬਰ- 98886-98140, 01672-234260) ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਲਹਿਰਾ, ਮੂਨਕ (ਸੰਪਰਕ-98551-74220, 01676-276654, 272125), ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਊਧਮ ਸਿੰਘ ਵਾਲਾ (ਸੰਪਰਕ ਨੰਬਰ-98559-20320, 01672-220070), ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਧੂਰੀ (ਸੰਪਰਕ ਨੰਬਰ-94170-55198, 01675-220561) ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਮਲੇਰਕੋਟਲਾ (ਸੰਪਰਕ ਨੰਬਰ-84376-01212, 01675-253025) ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਅਹਿਮਦਗੜ੍ਹ (ਸੰਪਰਕ ਨੰਬਰ-84376-01212, 01675-241111) ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਭਵਾਨੀਗੜ੍ਹ (ਸੰਪਰਕ ਨੰਬਰ-99140-29020,) ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਦਿੜ੍ਹਬਾ (ਸੰਪਰਕ ਨੰਬਰ-80549-23877, 01675-220561) ਅਤੇ ‘ਤੇ ਦਫ਼ਤਰ ਜ਼ਿਲ੍ਹਾ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈਜ਼ ਸੰਗਰੂਰ (ਸੰਪਰਕ-98769-46854, 01672-234051) ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ।

ਰਾਮਵੀਰ ਨੇ ਕਿਹਾ ਕਿ ਸਮੂਹ ਸੈਕਟਰ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਝੋਨੇ ਦੀ ਖਰੀਦ ਮੁਕੰਮਲ ਹੋਣ ਤੱਕ ਕੋਈ ਵੀ ਅਫ਼ਸਰ ਬਿਨ੍ਹਾਂ ਇਜਾਜ਼ਤ ਤੋਂ ਬਿਨਾ  ਛੁੱਟੀ/ ਸਟੇਸ਼ਨ ਨਹੀਂ ਛੱਡੇਗਾ। ਸ਼ੈਲਰਾਂ ਨੂੰ ਮੰਡੀਆਂ ਡਿਕਲੇਅਰ ਕੀਤਾ ਗਿਆ ਹੈ ਜਿਸ ਸਬੰਧੀ ਵੱਖਰੇ ਤੌਰ ਤੇ ਸੈਕਟਰ ਅਫ਼ਸਰ ਲਗਾਏ ਜਾਣਗੇ।