ਬਠਿੰਡਾ ‘ਚ ਗਣਤੰਤਰਤਾ ਦਿਵਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲਹਿਰਾਇਆ ਤਿਰੰਗਾ ਝੰਡਾ

170

ਬਠਿੰਡਾ ‘ਚ ਗਣਤੰਤਰਤਾ ਦਿਵਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲਹਿਰਾਇਆ ਤਿਰੰਗਾ ਝੰਡਾ

ਬਠਿੰਡਾ, 26 ਜਨਵਰੀ :

ਅੱਜ 71ਵੇਂ ਗਣਤੰਤਰ ਦਿਵਸ ਮੌਕੇ ਬਠਿੰਡਾ ਵਿਖੇ ਜ਼ਿਲ•ਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ  ਬਲਬੀਰ ਸਿੰਘ ਸਿੱਧੂ ਨੇ ਕੌਮੀ ਝੰਡਾ ਲਹਿਰਾਇਆ ਅਤੇ ਡਿਪਟੀ ਕਮਿਸ਼ਨਰ ਬਠਿੰਡਾ  ਬੀ.ਸ੍ਰੀਨਿਵਾਸਨ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਸਮੇਤ ਪਰੇਡ ਦਾ ਨਿਰੀਖਣ ਕੀਤਾ ਤੇ ਸਲਾਮੀ ਲਈ। ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਉਨ•ਾਂ ਜਿਥੇ ਸਮੂਹ ਜ਼ਿਲ•ਾ ਵਾਸੀਆਂ ਨੂੰ ਗਣਤੰਤਰਤਾ ਦਿਵਸ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ, ਉਥੇ ਇਸ ਇਤਿਹਾਸਕ ਮੌਕੇ ਪੰਜਾਬ ਅਤੇ ਦੇਸ਼ ਨੂੰ ਮਜ਼ਬੂਤ ਬਣਾਉਣ ਲਈ ਵਚਨਵੱਧਤਾ, ਆਤਮ ਸਮਰਪਣ ਅਤੇ ਪੂਰੇ ਭਰੋਸੇ ਤੇ ਸ਼ਿੱਦਤ ਨਾਲ ਕੰਮ ਕਰਨ ਲਈ ਪ੍ਰੇਰਿਆ।

 

ਬਠਿੰਡਾ ‘ਚ ਗਣਤੰਤਰਤਾ ਦਿਵਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲਹਿਰਾਇਆ ਤਿਰੰਗਾ ਝੰਡਾ,ਸਮਾਗਮ ਦੌਰਾਨ ਭਾਰੀ ਗਿਣਤੀ ਵਿੱਚ ਜੁੜੇ ਜ਼ਿਲ•ਾ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ  ਸਿੱਧੂ ਨੇ ਕਿਹਾ, ”ਅੱਜ ਅਸੀਂ ਦੇਸ਼ ਦਾ 71ਵਾਂ ਗਣਤੰਤਰ ਦਿਵਸ ਮਨਾ ਰਹੇ ਹਾਂ। ਮੈਂ ਇਸ ਇਤਿਹਾਸਕ ਦਿਹਾੜੇ ‘ਤੇ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਅਤੇ ਦੇਸ਼ ਨੂੰ ਇੱਕ ਮਾਲਾ ‘ਚ ਪਰੋਣ ਵਾਲਾ ਸੰਵਿਧਾਨ ਦੇਣ ਵਾਲੇ ਭਾਰਤ ਦੇ ਸੰਵਿਧਾਨ ਸਭਾ ਦੇ ਸਮੂਹ ਮੈਂਬਰਾਂ ਅਤੇ ਸੰਵਿਧਾਨ ਸਭਾ ਦੇ ਮੁਖੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਨੂੰ ਪ੍ਰਣਾਮ ਕਰਦਾ ਹਾਂ। ਦੇਸ਼ ਦੀ ਫ਼ੌਜ, ਅਰਧ ਸੈਨਿਕ ਬਲਾਂ ਅਤੇ ਸੂਬਿਆਂ ਦੇ ਪੁਲਿਸ ਬਲਾਂ ਵੱਲੋਂ ਦੇਸ਼ ਦੀ ਗਣਤੰਤਰਤਾ ਅਤੇ ਸੰਵਿਧਾਨ ਦੀ ਰਾਖੀ ਲਈ ਕੀਤੇ ਬਲੀਦਾਨ ਨੂੰ ਵੀ ਸਲਾਮ ਕਰਦਾ ਹਾਂ।” ਉਨ•ਾਂ ਕਿਹਾ ਕਿ ਸਾਡੇ ਸੰਵਿਧਾਨ ਦੀ ਪ੍ਰਸਤਾਵਨਾ ਵਿਚ ਸਾਡੇ ਮੁਲਕ ਨੂੰ ਧਰਮ ਨਿਰਪੱਖ ਅਤੇ ਜ਼ਮਹੂਰੀ ਗਣਰਾਜ ਕਿਹਾ ਗਿਆ ਹੈ, ਧਰਮ ਨਿਰਪੱਖਤਾ ਅਤੇ ਜ਼ਮਹੂਰੀਅਤ ਸਾਡੇ ਮੁਲਕ ਦੀ ਰੂਹ ਹੈ, ਜਿਸ ਨੂੰ ਬਚਾਉਣਾ ਸਾਡੇ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ।

ਉਨ•ਾਂ ਕਿਹਾ ਕਿ ਦੇਸ਼ ਭਗਤਾਂ ਤੇ ਆਜ਼ਾਦੀ ਘੁਲਾਟੀਆਂ ਵੱਲੋਂ ਚਿਤਵੇ ਖ਼ੁਸ਼ਹਾਲ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਚਨਬੱਧ ਹੈ। ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਉਨ•ਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਬਿਹਤਰੀ ਅਤੇ ਤਰੱਕੀ ਲਈ ਅਹਿਮ ਫ਼ੈਸਲੇ ਕੀਤੇ ਗਏ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਪਛੜੇ ਵਰਗਾਂ ਦੇ ਵਿਕਾਸ ਲਈ ਵਚਨਬੱਧ ਹੈ।

ਉਨ•ਾਂ ਬਠਿੰਡਾ ਸ਼ਹਿਰ ਦੀ ਟ੍ਰੈਫਿਕ ਦੀ ਗੱਲ ਕਰਦਿਆਂ ਕਿਹਾ ਕਿ ਟ੍ਰੈਫ਼ਿਕ ਵਿਵਸਥਾ ‘ਚ ਕਾਫੀ ਸੁਧਾਰ ਹੋਇਆ ਹੈ, ਜਿਸ ਦਾ ਸਿਹਰਾ ਬਠਿੰਡਾ ਪੁਲਿਸ ਨੂੰ ਜਾਂਦਾ ਹੈ। ਇਸ ਤੋਂ ਇਲਾਵਾ ਜ਼ਿਲ•ਾ ਪ੍ਰਸ਼ਾਸਨ ਬਠਿੰਡਾ ਵੱਲੋਂ ਜ਼ਿਲ•ੇ ਵਿੱਚ ਜੋ ਸਰਕਾਰੀ ਸਕੂਲਾਂ ਵਿੱਚ ਮੈਡੀਸਨਲ ਪਲਾਂਟ ਲਗਾਉਣ ਦਾ ਉਪਰਾਲਾ ਕੀਤਾ ਗਿਆ ਹੈ, ਉਹ ਵੀ ਬਹੁਤ ਸ਼ਲਾਘਾਯੋਗ ਹੈ।

ਉਨ•ਾਂ ਕਿਹਾ ਕਿ ਦੇਸ਼ਾਂ-ਵਿਦੇਸ਼ਾਂ ਦੀ ਸੰਗਤ ਨੇ 5 ਤੋਂ 12 ਨਵੰਬਰ, 2019 ਤੱਕ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਬੜੇ ਉਤਸ਼ਾਹ ਨਾਲ ਮਨਾਇਆ। 9 ਨਵੰਬਰ, 2019 ਨੂੰ ਪਾਕਿਸਤਾਨ ਵਿੱਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦਾ ਕੌਮਾਂਤਰੀ ਲਾਂਘਾ ਖੁੱਲ•ਣ ਦੀ ਇਤਿਹਾਸਕ ਪ੍ਰਾਪਤੀ ਨਾਲ ਵੀਜ਼ੇ ਤੋਂ ਬਿਨਾਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ‘ਖੁੱਲ•ੇ ਦਰਸ਼ਨ ਦੀਦਾਰ’ ਨਾਲ ਪੰਜਾਬੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ।

ਬਠਿੰਡਾ 'ਚ ਗਣਤੰਤਰਤਾ ਦਿਵਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲਹਿਰਾਇਆ ਤਿਰੰਗਾ ਝੰਡਾ

ਬਠਿੰਡਾ ‘ਚ ਗਣਤੰਤਰਤਾ ਦਿਵਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲਹਿਰਾਇਆ ਤਿਰੰਗਾ ਝੰਡਾ,ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਪ੍ਰਾਜੈਕਟ ਆਰੰਭੇ ਹਨ, ਜਿਨ•ਾਂ ‘ਚ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 45.89 ਲੱਖ ਲਾਭਪਾਤਰੀ ਪਰਿਵਾਰਾਂ (ਰਾਜ ਦੀ ਆਬਾਦੀ ਦਾ 75 ਫ਼ੀਸਦੀ ਤੋਂ ਵੱਧ) ਨੂੰ ਇਸ ਸਕੀਮ ਅਧੀਨ ਸ਼ਾਮਲ ਕੀਤਾ ਗਿਆ ਹੈ, ਜੋ ਕਿ 206 ਸਰਕਾਰੀ ਅਤੇ 475 ਨਿੱਜੀ ਸੂਚੀਬੱਧ ਹਸਪਤਾਲਾਂ ਵਿੱਚ ਪ੍ਰਤੀ ਸਾਲ 5 ਲੱਖ ਰੁਪਏ ਤਕ ਪ੍ਰਤੀ ਪਰਿਵਾਰ ਕੈਸ਼ਲੈੱਸ ਸਿਹਤ ਬੀਮਾ ਇਲਾਜ ਮੁਹੱਈਆ ਕਰਵਾਉਂਦੀ ਹੈ। ਇਸ ਬੀਮਾ ਯੋਜਨਾ ਅਧੀਨ ਹੁਣ ਤੱਕ 146.17 ਕਰੋੜ ਰੁਪਏ ਦੀ ਲਾਗਤ ਨਾਲ 1 ਲੱਖ 27 ਹਜ਼ਾਰ 619 ਮਰੀਜ਼ਾਂ ਨੂੰ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਸ ਵਿੱਚ 2320 ਮਰੀਜ਼ਾਂ ਨੇ ਦਿਲ ਦੇ ਅਪਰੇਸ਼ਨ, 3522 ਬਜ਼ੁਰਗਾਂ ਨੇ ਆਪਣੇ ਗੋਡੇ ਬਦਲਵਾਏ ਅਤੇ 2066 ਕੈਂਸਰ ਮਰੀਜ਼ਾਂ ਨੂੰ ਮੁਫ਼ਤ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ।
ਉਨ•ਾਂ ਕਿਹਾ ਕਿ ਸੂਬਾ ਸਰਕਾਰ ਨੇ ਕਰਜ਼ਾ ਮੁਆਫ਼ੀ ਸਕੀਮ ਅਧੀਨ ਵੱਖ-ਵੱਖ ਸਹਿਕਾਰੀ ਅਤੇ ਵਪਾਰਕ ਬੈਂਕਾਂ ਦੇ ਕਰਜ਼ਾ ਪ੍ਰਾਪਤ ਛੋਟੇ ਅਤੇ ਸੀਮਾਂਤ 5.83 ਲੱਖ ਕਿਸਾਨਾਂ ਦਾ 4 ਹਜ਼ਾਰ 736 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਹੈ। ਉਨ•ਾਂ ਕਿਹਾ ਕਿ ਇਹ ਸਕੀਮ ਜਾਰੀ ਰਹੇਗੀ ਅਤੇ ਅਗਲੇ ਪੜਾਅ ਵਿੱਚ ਟੀਚਾਬੱਧ ਕਵਰੇਜ਼ ਪ੍ਰਾਪਤ ਕਰੇਗੀ।

ਸਮਾਗਮ ਦੌਰਾਨ  ਸਿੱਧੂ ਨੇ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਵੰਡੀਆਂ ਅਤੇ ਆਜ਼ਾਦੀ ਘੁਲਾਟੀਆਂ ਤੇ ਜੰਗੀ ਵਿਧਵਾਵਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ। ਉਨ•ਾਂ ਸਮਾਗਮ ਵਿੱਚ ਭਾਗ ਲੈਣ ਵਾਲੇ ਬੱਚਿਆਂ ਵੱਲੋਂ ਕੀਤੀ ਮਿਹਨਤ ਅਤੇ ਉਨ•ਾਂ ਦੀਆਂ ਪੇਸ਼ਕਾਰੀਆਂ ਤੋਂ ਖ਼ੁਸ਼  ਹੋ ਕੇ ਸੋਮਵਾਰ ਨੂੰ ਜ਼ਿਲ•ੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ।
ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤਾਂ ‘ਤੇ ਪੇਸ਼ਕਾਰੀਆਂ
ਨਿਰੀਖਣ ਉਪਰੰਤ  ਸਿੱਧੂ ਨੇ ਪਰੇਡ ਕਮਾਂਡਰ ਡੀ.ਐਸ.ਪੀ.  ਅਸਵੰਤ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ., ਸਕਾਊਟਸ ਅਤੇ ਗਰਲ ਗਾਈਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਕੁੱਲ 2000 ਬੱਚਿਆਂ ਨੇ ਸਮਾਗਮਾਂ ਵਿਚ ਵੱਖ-ਵੱਖ ਪੇਸ਼ਕਾਰੀਆਂ ਦਿੱਤੀਆਂ।

ਜਿੱਥੇ ਵਿਦਿਆਰਥੀਆਂ ਵਲੋਂ ਪੀ.ਟੀ. ਸ਼ੋਅ ਪੇਸ਼ ਕੀਤਾ ਗਿਆ, ਉੱਥੇ ਪੁਲਿਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਸਨਾਸਟਿਕ ਸ਼ੋਅ ਅਤੇ ਸਰਕਾਰੀ ਹਾਈ ਸਕੂਲ ਗਿੱਲ ਪੱਤੀ, ਮਹੰਤ ਗੁਰਬੰਤਾ ਦਾਸ ਸਕੂਲ, ਸਿਲਵਰ ਓਕਸ ਸਕੂਲ, ਸਮਾਰਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੱਦਾ, ਪੁਲਿਸ ਪਬਲਿਕ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੀ ਬਾਂਦਰ, ਦਿੱਲੀ ਪਬਲਿਕ ਸਕੂਲ, ਜੇ.ਐਸ. ਪੈਰਾਮਾਊਂਟ ਸਕੂਲ ਅਤੇ ਪੁਲਿਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਦੇਸ਼ ਭਗਤੀ ਦੇ ਗੀਤਾਂ ‘ਤੇ ਕੋਰੀਓਗ੍ਰਾਫ਼ੀ ਕੀਤੀ।

ਇਸੇ ਤਰ•ਾਂ ਸਰਕਾਰੀ ਸੀਨੀਅਰ ਸੈਕੰਡਰੀ (ਲੜਕੀਆਂ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਜੇ ਨਗਰ, ਐਸ.ਡੀ. ਸਕੂਲ,  ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਗੁਰੂ ਕਾਸ਼ੀ ਪਬਲਿਕ ਸਕੂਲ ਅਤੇ ਐਮ.ਐਚ.ਆਰ. ਸਕੂਲ ਪਰਸਰਾਮ ਨਗਰ ਦੀਆਂ ਵਿਦਿਆਰਥਣਾਂ ਵੱਲੋਂ ਗਿੱਧਾ ਅਤੇ ਆਦਰਸ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦੇਸਰਾਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਖਾਲਸਾ ਸਕੂਲ, ਐਸ.ਐਸ.ਡੀ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਦਸਮੇਸ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਐਮ.ਐਚ.ਆਰ. ਸਕੂਲ, ਗੁਰੂ ਕਾਸ਼ੀ ਪਬਲਿਕ ਸਕੂਲ, ਜੇਵੀਅਰ ਵਰਲਡ ਸਕੂਲ, ਅਤੇ ਸਰਕਾਰੀ ਰਜਿੰਦਰਾ ਕਾਲਜ ਬਠਿੰਡਾ ਦੇ ਵਿਦਿਆਰਥੀਆਂ ਨੇ ਸਾਂਝੇ ਤੌਰ ‘ਤੇ ਭੰਗੜੇ ਦੀ ਪੇਸ਼ਕਾਰੀ ਦਿੱਤੀ। ਅਖ਼ੀਰ ਵਿੱਚ ਸੇਂਟ ਜੋਸਫ਼ ਸਕੂਲ ਬਠਿੰਡਾ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਗਾਨ ਪੇਸ਼ ਕੀਤਾ।

ਲੋਕਾਂ ਨੂੰ ਜਾਗਰੂਕ ਕਰਦੀਆਂ ਝਾਕੀਆਂ ਰਹੀਆਂ ਖਿੱਚ ਦਾ ਕੇਂਦਰ
ਇਸ ਮੌਕੇ ਪੰਜਾਬ ਪੁਲਿਸ ਜ਼ਿਲ•ਾ ਸਾਂਝ ਕੇਂਦਰ ਬਠਿੰਡਾ ਵੱਲੋਂ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਅਤੇ ਬਚਾਅ ਦਾ ਸੰਦੇਸ਼ ਦਿੰਦੀ ਡੈਪੋ/ਡਰੱਗ ਸਬੰਧੀ ਝਾਕੀ ਕੱਢੀ ਗਈ ਜਦਕਿ ਰੀਜਨਲ ਟਰਾਂਸਪੋਰਟ ਵਿਭਾਗ ਵੱਲੋਂ ਟਰੈਫ਼ਿਕ ਨਿਯਮਾਂ ਦੀ ਪਾਲਣਾ ਬਾਰੇ, ਨਗਰ ਨਿਗਮ ਬਠਿੰਡਾ ਵੱਲੋਂ ਸਵੱਛ ਭਾਰਤ ਮਿਸ਼ਨ ਸਬੰਧੀ, ਮਾਰਕਫ਼ੈੱਡ ਵੱਲੋਂ ਆਪਣੇ ਉਤਪਾਦਾਂ ਤੇ ਗਤੀਵਿਧੀਆਂ ਬਾਰੇ, ਮਿਲਕਫ਼ੈੱਡ ਵੱਲੋਂ ਦੁੱਧ ਉਤਪਾਦਾਂ ਬਾਰੇ, ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਵੱਲੋਂ ਘਰ-ਘਰ ਰੋਜ਼ਗਾਰ ਸਕੀਮ ਤਹਿਤ ਰੁਜ਼ਗਾਰ ਦੇ ਮੌਕਿਆਂ ਸਬੰਧੀ, ਵਣ ਵਿਭਾਗ ਵੱਲੋਂ ਵਾਤਾਵਰਣ ਬਚਾਉਣ ਦਾ ਸੰਦੇਸ਼ ਦੇਣ ਸਬੰਧੀ, ਦਫ਼ਤਰ ਜ਼ਿਲ•ਾ ਪ੍ਰਾਜੈਕਟ ਅਫ਼ਸਰ ਵੱਲੋਂ ਮਗਨਰੇਗਾ ਗਤੀਵਿਧੀਆਂ ਬਾਰੇ, ਜ਼ਿਲ•ਾ ਪ੍ਰੀਸ਼ਦ ਵੱਲੋਂ ਹੁਨਰ ਵਿਕਾਸ ਸਬੰਧੀ, ਜ਼ਿਲ•ਾ ਸਿਹਤ ਵਿਭਾਗ ਬਠਿੰਡਾ ਵੱਲੋਂ ਤੰਦਰੁਸਤ ਪੰਜਾਬ ਸਬੰਧੀ, ਖੇਤੀਬਾੜੀ ਵਿਭਾਗ ਵੱਲੋਂ ਰਸਾਇਣਕ ਖਾਦਾਂ ਘਟਾਓ, ਵਾਤਾਵਰਣ ਬਚਾਓ ਬਾਰੇ ਜਾਗਰੂਕ ਕਰਦੀਆਂ ਝਾਕੀਆਂ ਕੱਢੀਆਂ ਗਈਆਂ।

ਸਮਾਗਮ ਤੋਂ ਉਪਰੰਤ  ਬਲਬੀਰ ਸਿੰਘ ਸਿੱਧੂ ਨੇ ਮਾਲ ਰੋਡ ‘ਤੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆਂ ਦਾ ਸਮਾਰਟ ਸਕੂਲ ਵਜੋਂ ਉਦਘਾਟਨ ਕੀਤਾ।  ਸਿੱਧੂ ਵਲੋਂ 100 ਫੁੱਟੀ ਰੋਡ ‘ਤੇ ਸਥਿਤ ਕੀਟਨਾਸ਼ਕ ਪ੍ਰਯੋਗਸ਼ਾਲਾ ਦਾ ਵੀ ਉਦਘਾਟਨ ਕੀਤਾ। ਜਿਸ ਵਿਚ ਖੇਤੀਬਾੜੀ ਨਾਲ ਸਬੰਧਤ ਸਾਰੀਆਂ ਕੀਟਨਾਸ਼ਕ ਦਵਾਈਆਂ ਦੀ ਚੈਕਿੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਏਮਜ਼ ਵਿਖੇ 66 ਕੇ.ਵੀ. ਗਰਿੱਡ ਦਾ ਉਦਘਾਟਨ ਵੀ ਕੀਤਾ।

ਇਸ ਮੌਕੇ ਭੁੱਚੋ ਮੰਡੀ ਤੋਂ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਆਈ.ਜੀ. ਪੁਲਿਸ ਅਰੁਣ ਕੁਮਾਰ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ)  ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਬਠਿੰਡਾ  ਅਮਰਿੰਦਰ ਸਿੰਘ ਟਿਵਾਣਾ, ਕਾਂਗਰਸ ਦੇ ਜ਼ਿਲ•ਾ ਸ਼ਹਿਰੀ ਪ੍ਰਧਾਨ  ਅਰੁਣ ਵਧਾਵਨ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ  ਕੇ.ਕੇ.ਅਗਰਵਾਲ, ਕਾਂਗਰਸੀ ਆਗੂ  ਖ਼ੁਸ਼ਬਾਜ਼ ਸਿੰਘ ਜਟਾਣਾ,  ਨਰਿੰਦਰ ਭੁਲੇਰੀਆ,  ਅਸ਼ੋਕ ਪ੍ਰਧਾਨ, ਪਵਨ ਮਾਨੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।