ਬਲਾਕ ਪ੍ਰਧਾਨ ਅਤੇ ਕੌਂਸਲਰ ਸਰਬਜੀਤ ਸਿੰਘ ਕਾਂਗਰਸੀ ਵਰਕਰਾਂ ਦੇ ਨਾਲ ‘ਭਾਰਤ ਜੋੜੋ ਯਾਤਰਾ’ ’ਚ ਸ਼ਾਮਲ ਹੋਏ

249

ਬਲਾਕ ਪ੍ਰਧਾਨ ਅਤੇ ਕੌਂਸਲਰ ਸਰਬਜੀਤ ਸਿੰਘ ਕਾਂਗਰਸੀ  ਵਰਕਰਾਂ ਦੇ ਨਾਲ ‘ਭਾਰਤ ਜੋੜੋ ਯਾਤਰਾ’ ’ਚ  ਸ਼ਾਮਲ ਹੋਏ

ਬਹਾਦਰਜੀਤ ਸਿੰਘ /ਰੂਪਨਗਰ, 18 ਜਨਵਰੀ,2023

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਕੱਢੀ ਜਾ ਰਹੀ ‘ਭਾਰਤ ਜੋੜੋ ਯਾਤਰਾ’ ਚ ਰੂਪਨਗਰ ਦੇ ਬਲਾਕ ਪ੍ਰਧਾਨ ਅਤੇ ਕੌਂਸਲਰ ਸਰਬਜੀਤ ਸਿੰਘ ਆਪਣੇ ਕਾਂਗਰਸੀ ਵਰਕਰਾਂ ਦੇ ਨਾਲ ਜਲੰਧਰ ਵਿਖੇ ਸਮੂਲੀਅਤ ਕਰਨ ਦੇ ਲਈ ਪਹੁੰਚੇ ਇਸ ਮੌਕੇ ਤੇ ਉਨ੍ਹਾਂ ਦੇ ਵਲੋ ਰਾਹੁਲ ਗਾਂਧੀ ਨਾਲ ਜਿਥੇ ਗੱਲਬਾਤ ਕੀਤੀ ਉਥੇ ਹੀ ਉਨ੍ਹਾਂ ਨੇ ਇਸ ਉਕਤ ਯਾਤਰਾ ਦੇ ਵਿਚ ਰਾਹੁਲ ਗਾਂਧੀ ਦੇ ਕਦਮਾਂ ਨਾਲ ਕਦਮ ਮਿਲਾ ਕੇ ਯਾਤਰਾ ਨੂੰ ਅੱਗੇ ਵਧਾਇਆ । ਉੱਥੇ ਹੀ ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਸਰਵਜੀਤ ਸਿੰਘ ਨੇ ਦੱਸਿਆ ਹੈ ਕਿ ਰੂਪਨਗਰ ਤੋਂ ਵੱਡੀ ਗਿਣਤੀ ਦੇ ਵਿੱਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਵੱਡਾ ਜਥਾ ਭਾਰਤ ਯਾਤਰਾ ਦੇ ਵਿੱਚ ਸ਼ਮੂਲੀਅਤ ਕਰਨ ਲਈ ਗਿਆ ਸੀ ਅਤੇ ਰਾਹੁਲ ਗਾਂਧੀ ਜੀ ਨੂੰ ਮਿਲਣ ਦਾ ਸੁਨਹਿਰੀ ਮੌਕਾ ਮਿਲਿਆ ਸੀ ।

ਬਲਾਕ ਪ੍ਰਧਾਨ ਅਤੇ ਕੌਂਸਲਰ ਸਰਬਜੀਤ ਸਿੰਘ ਕਾਂਗਰਸੀ  ਵਰਕਰਾਂ ਦੇ ਨਾਲ ‘ਭਾਰਤ ਜੋੜੋ ਯਾਤਰਾ’ ’ਚ  ਸ਼ਾਮਲ ਹੋਏ

ਉਥੇ ਹੀ ਉਨ੍ਹਾਂ ਕਿਹਾ ਕਿ ਇਸ ਯਾਤਰਾ ਤੋਂ ਸਿੱਖਣ ਨੂੰ ਮਿਲਿਆ ਹੈ ਕਿ ਭਾਵੇਂ ਸਰਕਾਰ ਹੈ ਜਾਂ ਨਹੀਂ ਹੈ ਆਪਣੇ ਲੋਕਾਂ ਬਚਾਉ ਅਤੇ ਉਹਨਾਂ ਦੀ ਗੱਲ ਬਾਤ ਦੁੱਖ-ਦਰਦ ਜ਼ਰੂਰ ਸੁਣੋ ਅਤੇ ਉਹਨਾਂ ਨੂੰ ਹੱਲ ਕਰਵਾਉਣ । 2024 ਵਿੱਚ ਲੋਕ ਸਭਾ ਚੋਣਾਂ ਵਿੱਚ ਵੀ ਭਾਰਤ ਜੋੜੋ ਯਾਤਰਾ ਦਾ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਲਾਭ ਮਿੱਲੇਗਾ । ਭਾਰਤ ਜੋੜੋ ਯਾਤਰਾ ਵਿੱਚ ਸਵਰਗ ਵਾਸ ਹੋਏ ਚੌਧਰੀ ਸੰਤੋਖ ਸਿੰਘ ਜੀ ਨੂੰ ਰੂਪਨਗਰ ਹੱਲਕੇ ਵੱਲੋਂ ਸ਼ਰਧਾਂਜਲੀ ਦਿੱਤੀ ਗਈ ਨਾਲ ਹੀ ਇਸ ਮੁਲਾਕਾਤ ਲਈ ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਜੀ ਦਾ ਵੀ ਧੰਨਵਾਦ ਕੀਤਾ ।