ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ ਚੱਕਲਾਂ ਦੇ ਖੇਡ ਸਟੇਡੀਅਮ ਵਿਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ

228

ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ ਚੱਕਲਾਂ ਦੇ ਖੇਡ ਸਟੇਡੀਅਮ ਵਿਚ ਰਾਜ ਸਭਾ ਮੈਂਬਰ ਸੰਤ  ਬਲਬੀਰ ਸਿੰਘ ਸੀਚੇਵਾਲ ਨੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ

ਬਹਾਦਰਜੀਤ ਸਿੰਘ/  ਰੂਪਨਗਰ, 18 ਦਸੰਬਰ,2022

ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ ਚੱਕਲਾਂ ਦੇ ਕਿਸਾਨਾਂ ਨੂੰ ਸਮਰਪਿਤ ਬਣਾਏ ਖੇਡ ਸਟੇਡੀਅਮ ਵਿਚ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ।

ਇਸ ਮੌਕੇ ਸੰਤ ਬਾਬਾ ਬਲਬੀਰ ਸਿੰਘ ਦਾ ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ ਚੱਕਲਾਂ ਦੇ ਪ੍ਧਾਨ ਦਵਿੰਦਰ ਸਿੰਘ ਬਾਜਵਾ ਤੇ ਸਮੂਹ ਮੈਂਬਰਾਂ ਨੇ ਬੁੱਕਾ ਦੇਕੇ ਸਵਾਗਤ ਕੀਤਾ। ਇਸ ਮੌਕੇ ਸੰਤ ਬਾਬਾ ਬਲਬੀਰ ਸਿੰਘ ਨੇ ਬਾਬਾ ਗਾਜੀ ਦਾਸ ਕਲੱਬ ਵਲੋਂ ਵਾਤਾਵਰਨ  ਦੀ ਸੰਭਾਲ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ  ਕਲੱਬ ਵਲੋਂ ਵਾਤਾਵਰਨ ਦੀ ਸੰਭਾਲ ਦੇ ਨਾਲ ਨਾਲ ਖੇਡ ਟੂਰਨਾਮੈਂਟ, ਖੂਨਦਾਨ ਕੈਂਪ , ਕਬੱਡੀ ਕੱਪ ਵੀ ਕਰਵਾਏ ਜਾ ਰਹੇ ਹਨ। ਜਿਸ ਨਾਲ ਨੌਜਵਾਨ ਵਰਗ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਪੰਜਾਬ ਦਾ ਕਰੀਬ 6 ਫੀਸਦੀ ਰਕਬਾ ਹਰਿਆਲੀ ਹੇਠ ਹੈ, ਜਦੋਂ ਕਿ 33 ਫੀਸਦੀ ਰਕਬਾ ਹਰਿਆਲੀ ਹੇਠ ਹੋਣਾ ਚਾਹੀਦਾ ਹੈ।

ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ ਚੱਕਲਾਂ ਦੇ ਖੇਡ ਸਟੇਡੀਅਮ ਵਿਚ ਰਾਜ ਸਭਾ ਮੈਂਬਰ ਸੰਤ  ਬਲਬੀਰ ਸਿੰਘ ਸੀਚੇਵਾਲ ਨੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ

ਉਨ੍ਹਾਂ ਕਿਹਾ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਸੰਭਾਲ ਕਰਨ ਦੀ ਜਿੰਮੇਵਾਰੀ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਵਾ ਪ੍ਰਦੂਸ਼ਿਤ ਹੋ ਰਹੀ ਹੈ ਅਤੇ ਬਿਮਾਰੀਆਂ ਵੱਧ ਰਹੀਆਂ ਹਨ। ਗੰਦਾ ਪਾਣੀ ਦਰਿਆਵਾਂ ਵਿਚ ਸੁੱਟਿਆ ਜਾ ਰਿਹਾ ਹੈ। ਇਸ ਲਈ ਵਿਸ਼ੇਸ਼ ਯਤਨ ਕਰਨ ਦੀ ਜਰੂਰਤ ਹੈ। ਸੰਤ ਬਾਬਾ ਬਲਬੀਰ ਸਿੰਘ ਨੇ ਖੇਡ ਸਟੇਡੀਅਮ ਵਿਚ ਸੋਲਰ ਲਾਈਟਾਂ ਲਗਾਉਣ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ।

ਇਸ ਮੌਕੇ ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ ਦੇ ਪ੍ਧਾਨ ਦਵਿੰਦਰ ਸਿੰਘ ਬਾਜਵਾ ਨੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੂੰ ਸਨਮਾਨਿਤ ਕੀਤਾ।ਇਸ ਮੌਕੇ ਨਰਿੰਦਰ ਸਿੰਘ ਸ਼ੇਰਗਿੱਲ ਚੇਅਰਮੈਨ ਮਿਲਕਫੈਡ, ਗੁਰਦੇਵ ਸਿੰਘ ਅਟਵਾਲ, ਨੰਬਰਦਾਰ ਉਮਰਾਓ ਸਿੰਘ, ਨਰਿੰਦਰ ਸਿੰਘ ਸੀਹੋਮਾਜਰਾ, ਪ੍ਰੋ.ਵਰਿੰਦਰ ਸਿੰਘ ਬੋਲਾ, ਮੋਹਰ ਸਿੰਘ ਖਾਬੜਾ, ਬਲਵਿੰਦਰ ਸਿੰਘ ਚੱਕਲਾਂ ਸਰਪੰਚ, ਬਿੱਟੂ ਬਾਜਵਾ ਸਰਪੰਚ ਰੋਡਮਾਜਰਾ ਤੇ ਪ੍ਧਾਨ ਪੰਚਾਇਤ ਯੂਨੀਅਨ ਜਿਲਾ ਰੂਪਨਗਰ, ਸੁਰਿਦੰਰ ਸਿੰਘ ਲੋਹਾਰੀ, ਬਬਲਾ ਗੋਲਸਾ, ਬੰਟੀ ਸਰਪੰਚ ਸੀਹੋਮਾਜਰਾ, ਅਵਤਾਰ ਸਿੰਘ ਸਰਪੰਚ ਦੁਲਚੀਮਾਜਰਾ, ਇਕਬਾਲ ਸਿੰਘ ਸਰਪੰਚ, ਰਣਧੀਰ ਸਿੰਘ ਠੇਕੇਦਾਰ, ਸਤਨਾਮ ਸਿੰਘ ਚੁਪਕੀ, ਗੁਰਦੀਪ ਸਿੰਘ ਰੋਡ ਮਾਜਰਾ, ਗੋਲਾ ਭਾਗੋਮਾਜਰਾ, ਮੇਜਰ ਸਿੰਘ, ਜੈ ਸਿੰਘ , ਮਨਮੋਹਨ ਸਿੰਘ ਪੰਚ, ਕੁਲਜੀਤ ਸਿੰਘ ਪੰਚ, ਸਤਨਾਮ ਸਿੰਘ  ਬ੍ਰਾਹਮਣ ਮਾਜਰਾ ਸਾਬਕਾ ਸਰਪੰਚ, ਥਾਣਾ ਸਿੰਘ ਭਗਵੰਤਪੁਰ ਦੇ ਐਸਐਚਓ ਹਰਪ੍ਰੀਤ ਸਿੰਘ ਮੌਜੂਦ ਸਨ।