ਮਨੀਸ਼ ਤਿਵਾੜੀ ਨੇ ਵੱਖ-ਵੱਖ ਪਿੰਡਾਂ ਨੂੰ ਦਿੱਤੀਆਂ ਗ੍ਰਾਂਟਾਂ; ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
ਬਹਾਦਰਜੀਤ ਸਿੰਘ /ਰੂਪਨਗਰ, 10 ਸਤੰਬਰ, 2022
ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਪਿੰਡਾਂ ਵਿਚ ਸ਼ਹਿਰੀ ਪੱਧਰ ‘ਤੇ ਸਹੂਲਤਾਂ ਦੇ ਕੇ ਹੀ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕਦਾ ਹੈ ਅਤੇ ਉਹ ਵਿਖਾਵੇ ‘ਤੇ ਨਹੀਂ, ਸਗੋਂ ਕੰਮ ਕਰਨ ਵਿਚ ਵਿਸ਼ਵਾਸ ਰੱਖਦੇ ਹਨ, ਜੋ ਕਿ ਜ਼ਮੀਨੀ ਪੱਧਰ ‘ਤੇ ਦਿਖਾਈ ਦੇ ਰਿਹਾ ਹੈ। ਉਹ ਅੱਜ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰਨ ਅਤੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਸੰਬੋਧਨ ਕਰ ਰਹੇ ਸਨ।
ਇਸ ਦੌਰਾਨ ਉਨ੍ਹਾਂ ਪਿੰਡ ਪਪਰਾਲਾ ਅਤੇ ਬੜਾ ਪਿੰਡ ਨੂੰ ਵਿਕਾਸ ਕਾਰਜਾਂ ਲਈ ਦੋ-ਦੋ ਲੱਖ ਰੁਪਏ ਦੀ ਗ੍ਰਾਂਟ ਸੌਂਪੀ। ਜਦੋਂ ਕਿ ਪਿੰਡ ਪਪਰਾਲਾ ਅਤੇ ਰਾਮਪੁਰ ਮਾਜਰੀ ਵਿੱਚ ਤਿਆਰ ਕਮਿਊਨਿਟੀ ਸੈਂਟਰਾਂ ਦਾ ਉਦਘਾਟਨ ਕੀਤਾ, ਜੋ ਕਿ ਉਨ੍ਹਾਂ ਵੱਲੋਂ ਸੰਸਦੀ ਕੋਟੇ ਵਿੱਚੋਂ ਦਿੱਤੀ ਗਰਾਂਟ ਨਾਲ ਉਸਾਰੇ ਗਏ ਹਨ। ਉਨ੍ਹਾਂ ਪਿੰਡ ਰੇਲੋਂ ਖੁਰਦ ਵਿੱਚ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਿੰਡ ਦੇ ਵਿਕਾਸ ਲਈ ਗਰਾਂਟ ਦੇਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਪਿੰਡਾਂ ਵਿੱਚ ਸ਼ਹਿਰੀ ਪੱਧਰ ’ਤੇ ਸਹੂਲਤਾਂ ਦੇ ਕੇ ਹੀ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕਦਾ ਹੈ। ਉਹ ਵਿਖਾਵੇ ਵਿੱਚ ਵਿਸ਼ਵਾਸ ਨਹੀਂ ਰੱਖਦੇ, ਸਗੋਂ ਕੰਮ ਕਰਨ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਉਨ੍ਹਾਂ ਵੱਲੋਂ ਕੀਤਾ ਵਿਕਾਸ ਜ਼ਮੀਨੀ ਪੱਧਰ ’ਤੇ ਨਜ਼ਰ ਆਉਂਦਾ ਹੈ। ਇਸ ਦੌਰਾਨ ਸੰਸਦ ਮੈਂਬਰ ਤਿਵਾੜੀ ਨੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।
ਮਨੀਸ਼ ਤਿਵਾੜੀ ਨੇ ਵੱਖ-ਵੱਖ ਪਿੰਡਾਂ ਨੂੰ ਦਿੱਤੀਆਂ ਗ੍ਰਾਂਟਾਂ; ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ I ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਬੀਰ ਸਿੰਘ ਜੱਸੀ ਸਰਪੰਚ, ਸੁਖਦੇਵ ਸਿੰਘ, ਜਰਨੈਲ ਸਿੰਘ ਕੁਬੇਰਵਾਲ, ਪਰਮਜੀਤ ਕੌਰ ਪੰਚ, ਕਮਲੇਸ਼ ਰਾਣੀ ਪੰਚ, ਗੁਰਨਾਮ ਸਿੰਘ ਸਰਪੰਚ, ਅਵਤਾਰ ਸਿੰਘ ਤਾਰੀ, ਬਲਜੀਤ ਸਿੰਘ, ਮੇਵਾ ਸਿੰਘ ਗਿੱਲ ਚੇਅਰਮੈਨ ਮਾਰਕੀਟ ਕਮੇਟੀ ਰੋਪੜ, ਸੰਦੀਪ ਕੌਰ ਸਰਪੰਚ, ਜਸਬੀਰ ਸਿੰਘ, ਕਰਮਜੀਤ ਕੌਰ, ਸੰਤੋਸ਼ ਕੁਮਾਰੀ, ਗੁਰਨਾਮ ਸਿੰਘ ਸਰਪੰਚ, ਰਾਜਿੰਦਰ ਸਿੰਘ, ਭੁਪਿੰਦਰ ਸਿੰਘ, ਅਵਤਾਰ ਸਿੰਘ, ਕੁਲਵਿੰਦਰ ਕੌਰ ਆਦਿ ਹਾਜ਼ਰ ਸਨ|