ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ

225

ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ

ਬਹਾਦਰਜੀਤ ਸਿੰਘ /  ਨੰਗਲ, 15 ਫਰਵਰੀ2023

ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡਾਂ ਦਾ ਦੌਰਾ ਕੀਤਾ।  ਜਿੱਥੇ ਉਨ੍ਹਾਂ ਨੇ ਪਿੰਡ ਨਿੱਕੂ ਨੰਗਲ ਅਤੇ ਪਿੰਡ ਬਾਸ ਦੇ ਵਿਕਾਸ ਲਈ ਆਪਣੇ ਸੰਸਦੀ ਕੋਟੇ ਵਿੱਚੋਂ 3-3 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਉਨ੍ਹਾਂ ਦੀ ਪਹਿਲ ਹੈ, ਜਿਸ ਤਹਿਤ ਹਲਕਾ ਦੇ ਵੱਖ-ਵੱਖ ਪਿੰਡਾਂ ਨੂੰ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ।  ਉਨ੍ਹਾਂ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਨਿਸ਼ਾਨਾ ਸਾਧਿਆ, ਜੋ ਵਿਕਾਸ ਕਾਰਜਾਂ ‘ਤੇ ਪੈਸਾ ਖਰਚਣ ਦੀ ਬਜਾਏ ਪੈਸੇ ਦੀ ਬਰਬਾਦੀ ਕਰ ਰਹੀ ਹੈ।  ਇਸ ਦੌਰਾਨ ਉਨ੍ਹਾਂ ਦੋਵਾਂ ਪਿੰਡਾਂ ਦੇ ਵਿਕਾਸ ਲਈ 3-3 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ।

ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ

ਇਸ ਮੌਕੇ ਹੋਰਨਾਂ ਤੋਂ ਇਲਾਵਾ, ਪ੍ਰਦੀਪ ਸੋਨੀ, ਰਾਜ ਸਿੰਘ ਨੰਗਲ ਸਾਬਕਾ ਕੌਂਸਲਰ, ਅਸ਼ਵਨੀ ਆਜ਼ਾਦ, ਸਰਪੰਚ ਬਬਰੀਤ ਬਬਲੂ, ਸਰਪੰਚ ਰਾਮ ਦੁਲਾਰੀ, ਅੰਜੂ ਰਾਣੀ, ਸ਼ਿਵ ਕੁਮਾਰ, ਪੰਡਤ ਸੋਮ ਨਾਥ, ਰਿੰਕੂ ਬਾਸ, ਅਸ਼ੋਕ ਕੁਮਾਰ, ਬੁੱਧ ਦੇਵ ਆਦਿ ਹਾਜ਼ਰ ਸਨ।