ਮਲੋਟ ਵਿਚ ਐਸ.ਸੀ. ਕਮਿਸ਼ਨ ਦੇ ਮੈਂਬਰ ਕਰਨਵੀਰ ਸਿੰਘ ਇੰਦੋਰਾ ਨੇ ਸੁਣੀਆਂ ਲੋਕਾਂ ਦੀਆਂ ਮੁਸਕਿਲਾਂ

252

ਮਲੋਟ ਵਿਚ  ਐਸ.ਸੀ. ਕਮਿਸ਼ਨ ਦੇ ਮੈਂਬਰ ਕਰਨਵੀਰ ਸਿੰਘ ਇੰਦੋਰਾ ਨੇ ਸੁਣੀਆਂ ਲੋਕਾਂ ਦੀਆਂ ਮੁਸਕਿਲਾਂ

ਮਲੋਟ, ਸ੍ਰੀ ਮੁਕਤਸਰ ਸਾਹਿਬ, 14 ਫਰਵਰੀ
ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਚ ਪੈਂਦੇ ਪਿੰਡ ਚਿੱਬੜਾਂਵਾਲੀ ਵਿਖੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਕਰਨਵੀਰ ਸਿੰਘ ਇੰਦੋਰਾ ਵਿਸੇਸ਼ ਤੌਰ ਤੇ ਅਨੁਸੂਚਿਤ ਜਾਤੀ ਦੇ ਲੋਕਾਂ ਦੀਆਂ ਸਮੱਸਿਆਵਾਾਂ ਸੁਣਨ ਲਈ ਪਹੁੰਚੇ। ਉਨਾਂ ਨੇ ਪਿੰਡ ਦੀ ਧਰਮਸ਼ਾਲਾ ਵਿਚ ਲੋਕਾਂ ਦੀਆਂ ਮੁਸਕਿਲਾਂ ਸੁਣੀਆਂ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਨਿਰਦੇਸ਼ ਦੇ ਕੇ ਮੁਸਕਿਲਾਂ ਦੇ ਹੱਲ ਕਰਨ ਲਈ ਕਿਹਾ।

ਮਲੋਟ ਵਿਚ  ਐਸ.ਸੀ. ਕਮਿਸ਼ਨ ਦੇ ਮੈਂਬਰ ਕਰਨਵੀਰ ਸਿੰਘ ਇੰਦੋਰਾ ਨੇ ਸੁਣੀਆਂ ਲੋਕਾਂ ਦੀਆਂ ਮੁਸਕਿਲਾਂ

ਮਲੋਟ ਵਿਚ  ਐਸ.ਸੀ. ਕਮਿਸ਼ਨ ਦੇ ਮੈਂਬਰ ਕਰਨਵੀਰ ਸਿੰਘ ਇੰਦੋਰਾ ਨੇ ਸੁਣੀਆਂ ਲੋਕਾਂ ਦੀਆਂ ਮੁਸਕਿਲਾਂ । ਇਸ ਮੌਕੇ ਮਲੋਟ ਦੇ ਐਸ.ਡੀ.ਐਮ. ਗੋਪਾਲ ਸਿੰਘ, ਡੀਐਸਪੀ ਮਨਮੋਹਨ ਸਿੰਘ, ਜ਼ਿਲਾ ਭਲਾਈ ਅਫ਼ਸਰ ਜਗਮੋਹਣ ਸਿੰਘ ਮਾਨ ਆਦਿ ਵੀ ਹਾਜਰ ਸਨ। ਉਨਾਂ ਨੇ ਇਸ ਮੌਕੇ ਪਿੰਡ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਨੂੰ ਆਪਸੀ ਭਾਈਚਾਰੇ ਨਾਲ ਰਹਿਣਾ ਚਾਹੀਦਾ ਹੈ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਪੜਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ। ਉਨਾਂ ਨੇ ਕਿਹਾ ਕਿ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇਗਾ।