ਮਾਤਾ ਗੁਜਰੀ ਕਾਲਜ ਦੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ

232

ਮਾਤਾ ਗੁਜਰੀ ਕਾਲਜ ਦੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ

(ਫ਼ਤਹਿਗੜ੍ਹ ਸਾਹਿਬ,13 ਦਸੰਬਰ)

ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀ.ਸੀ.ਸੀ.ਟੀ.ਯੂ.)ਦੇ ਸੱਦੇ ‘ਤੇ ਸਥਾਨਿਕ ਮਾਤਾ ਗੁਜਰੀ ਕਾਲਜ ਦੇ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲ਼ਾਫ਼ ਅੱਜ ਜ਼ੋਰਦਾਰ ਨਾਅਰੇ ਲਗਾਉਂਦਿਆ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ 7ਵੇਂ ਵੇਤਨ ਕਮਿਸ਼ਨ ਨੂੰ ਲਾਗੂ ਕਰਨ ਦੀ ਮੰਗ ਕਰਦਿਆਂ ਧਰਨਾ ਲਾਇਆ। ਪੰਜਾਬ ਦੀਆਂ

ਉਚੇਰੀ ਸਿੱਖਿਆ ਦੀਆਂ ਸੰਸਥਾਵਾਂ ਵਿੱਚ ਸੇਵਾਵਾਂ ਨਿਭਾਉਣ ਵਾਲੇ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਅਧਿਆਪਕਾਂ ਵੱਲੋਂ ਲੰਬੇ ਸਮੇਂ ਤੋਂ 7ਵੇਂ ਪੇ ਕਮਿਸ਼ਨ ਅਨੁਸਾਰ ਯੂ.ਜੀ.ਸੀ. ਪੇ ਸਕੇਲ ਲਾਗੂ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਪੇ ਸਕੇਲਾਂ ਨੂੰ ਯੂ.ਜੀ.ਸੀ. ਨਾਲੋਂ ਡੀ ਲਿੰਕ ਕਰਨ ਦੇ ਫ਼ੈਸਲੇ ਨੂੰ ਵਾਪਸ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਇਸ ਮੌਕੇ ‘ਤੇ ਬੋਲਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ ਅਧਿਆਪਕਾਂ ਦੀਆਂ ਮੰਗਾਂ ਨੂੰ ਜਾਇਜ਼ ਕਹਿੰਦਿਆਂ ਜਲਦੀ ਮੰਨਣ ਦੇ ਵਾਅਦੇ ਨਾਲ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਸਾਡੇ ਸਾਥੀ ਅਧਿਆਪਕਾਂ ਦੀ ਲੜੀਵਾਰ ਭੁੱਖ ਹੜਤਾਲ ਤਕਰੀਬਨ ਦੋ ਮਹੀਨੇ ਪਹਿਲਾਂ ਤੁੜਵਾਈ ਸੀ ਪ੍ਰੰਤੂ ਇਸਦੇ ਬਾਵਜੂਦ ਵੀ ਸਰਕਾਰ ਨੇ ਅਜੇ ਤੱਕ ਯੂ.ਜੀ.ਸੀ ਦਾ 7ਵਾਂ ਵੇਤਨ ਕਮਿਸ਼ਨ ਲਾਗੂ ਨਹੀਂ ਕੀਤਾ।

ਮਾਤਾ ਗੁਜਰੀ ਕਾਲਜ ਦੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ

ਕਾਲਜ ਯੂਨਿਟ ਦੇ ਪ੍ਰਧਾਨ ਡਾ. ਰਾਸ਼ਿਦ ਰਸ਼ੀਦ ਨੇ ਕਿਹਾ ਕਿ ਸਾਰੇ ਭਾਰਤ ਵਿੱਚੋਂ ਕੇਵਲ ਪੰਜਾਬ ਹੀ ਅਜਿਹਾ ਸੂਬਾ ਰਹਿ ਗਿਆ ਹੈ ਜਿੱਥੇ ਅਧਿਆਪਕਾਂ ਨੂੰ ਸੱਤਵੇਂ ਪੇ ਕਮਿਸ਼ਨ ਅਨੁਸਾਰ ਸਕੇਲ ਨਹੀਂ ਦਿੱਤੇ ਗਏ ਸਗੋਂ ਸਰਕਾਰ ਸਕੇਲਾਂ ਨੂੰ ਯੂ.ਜੀ.ਸੀ. ਤੋਂ ਡੀਲਿੰਕ ਕਰਕੇ ਉਚੇਰੀ ਸਿੱਖਿਆ ਦਾ ਘਾਣ ਕਰਨ ਤੇ ਉਤਾਰੂ ਹੈ।

ਯੂਨੀਅਨ ਦੀ ਸਕੱਤਰ ਡਾ. ਕੁਲਦੀਪ ਕੌਰ ਨੇ ਸਰਕਾਰ ਨੂੰ ਮੰਗਾਂ ਜਲਦੀ ਮੰਨਣ ਦੀ ਅਪੀਲ ਕਰਦਿਆਂ ਕਿਹਾ ਕਿ ਉਚੇਰੀ ਸਿੱਖਿਆ ਵਿੱਚ ਪੰਜਾਬ ਨੂੰ ਮੋਢੀ ਬਣਾਉਣ ਲਈ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੀਆਂ ਸਿਫਾਰਸ਼ਾਂ ਮੰਨਣਾ ਜਰੂਰੀ ਹੈ।

ਇਸ ਮੌਕੇ ਡਾ.ਹਰਮਿੰਦਰ ਸਿੰਘ,ਪ੍ਰੋ. ਮੁਹੰਮਦ ਅਨਵਰ, ਡਾ.ਨਵਦੀਪ ਸਿੰਘ, ਪ੍ਰੋ.ਪੂਨਮ ਚਾਵਲਾ ਅਤੇ ਕਾਲਜ ਦੇ ਹੋਰ ਅਧਿਆਪਕਾਂ ਨੇ ਵੀ ਵਿਚਾਰ ਪ੍ਰਗਟ ਕੀਤੇ।