ਮਾਤ-ਭਾਸ਼ਾ ਦਿਵਸ ਮੌਕੇ ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਨੇ ਹਾਸਲ ਕੀਤੀਆਂ ਮਾਣ-ਮੱਤੀਆਂ ਪ੍ਰਾਪਤੀਆਂ
ਬਹਾਦਰਜੀਤ ਸਿੰਘ / ਰੂਪਨਗਰ, 27 ਫਰਵਰੀ,2023
ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਪੰਜਾਬੀ ਮਾਤ ਭਾਸ਼ਾ ਮੇਲਾ ਆਯੋਜਿਤ ਕੀਤਾ ਗਿਆ। ਇਸ ਮੇਲੇ ਵਿੱਚ ਪੰਜਾਬ ਦੇ ਵੱਖ-ਵੱਖ ਕਾਲਜਾਂ ਤੋਂ 30 ਦੇ ਕਰੀਬ ਟੀਮਾਂ ਨੇ ਭਾਗ ਲਿਆ। ਇਸ ਅੰਤਰ ਕਾਲਜ ਸਾਹਿਤਕ ਮੁਕਾਬਲੇ ਵਿੱਚ ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਵੱਲੋਂ ਮਾਣ ਮੱਤੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਗਈਆਂ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਕਾਵਿ ਸਿਰਜਣ ਮੁਕਾਬਲੇ ਵਿੱਚ ਐਮ.ਏ. (ਪੰਜਾਬੀ) ਭਾਗ ਪਹਿਲਾ ਦੇ ਵਿਦਿਆਰਥੀ ਅਮਨਦੀਪ ਸਿੰਘ ਨੇ ਪਹਿਲਾ ਸਥਾਨ, ਸੱਭਿਆਚਾਰ ਪ੍ਰਸ਼ਨੋਤਰੀ ਵਿੱਚ ਗੁਰਪ੍ਰੀਤ ਸਿੰਘ (ਐੱਮ. ਦੇ ਪੰਜਾਬੀ) ਭਾਗ ਦੂਜਾ, ਅਮਨਦੀਪ ਸਿੰਘ (ਐੱਮ.ਏ. ਪੰਜਾਬੀ) ਭਾਗ ਪਹਿਲਾ, ਸਰੂਚੀ ਕੁਮਾਰੀ (ਬੀ.ਐੱਸ.ਸੀ. ਭਾਗ ਤੀਜਾ) ਨੇ ਦੂਸਰਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਲੋਕ-ਗੀਤ ਮੁਕਾਬਲਿਆਂ ਵਿੱਚ ਵਿਦਿਆਰਥੀ ਸੁਨੀਲ (ਬੀ. ਏ ਭਾਗ ਤੀਜਾ) ਨੇ ਪਹਿਲਾ ਸਥਾਨ ਹਾਸਲ ਕੀਤਾ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਰ ਵੱਖ-ਵੱਖ ਸਾਹਿਤਕ ਮੁਕਾਬਲਿਆਂ ਕਾਵਿ ਉਚਾਰਣ, ਕਹਾਣੀ ਸਿਰਜਣ, ਪੰਜਾਬੀ ਕਵਿਤਾ ਪੋਸਟਰ ਮੁਕਾਬਲਾ ਅਤੇ ਅਖਾਣ ਮੁਹਾਵਰੇ ਭਰਪੂਰ ਵਾਰਤਾਲਾਪ ਵਿੱਚ ਵੀ ਵਿਦਿਆਰਥੀਆਂ ਵੱਲੋਂ ਵਧੀਆ ਪ੍ਰਦਰਸ਼ਨ ਕੀਤਾ ਗਿਆ।
ਇਨ੍ਹਾਂ ਵਿਦਿਆਰਥੀਆਂ ਦੇ ਕਾਲਜ ਪੁੱਜਣ ਤੇ ਸਮੂਹ ਸਟਾਫ ਵੱਲੋਂ ਇਨ੍ਹਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਮੁਬਾਰਕਬਾਦ ਦਿੱਤੀ ਗਈ ਅਤੇ ਅਜਿਹੇ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।
ਪੰਜਾਬੀ ਭਵਨ ਲੁਧਿਆਣਾ ਵਿਖੇ ਹੋਏ ਇਸ ਸਮਾਗਮ ਵਿੱਚ ਵਿਦਿਆਰਥੀਆਂ ਦੇ ਨਾਲ-ਨਾਲ ਪ੍ਰੋ.ਉਪਦੇਸ਼ਦੀਪ ਕੌਰ, ਪ੍ਰੋ. ਗੁਰਪ੍ਰੀਤ ਕੌਰ (ਪੰਜਾਬੀ) ਅਤੇ ਪ੍ਰੋ. ਰਣਦੀਪ ਸਿੰਘ ਨੇ ਵੀ ਸ਼ਿਰਕਤ ਕੀਤੀ।