ਮਾਨਸਾ ਜ਼ਿਲ੍ਹੇ ‘ਚ ਦਵਾਈਆਂ ਦੀਆਂ ਦੁਕਾਨਾਂ ਸਵੇਰੇ 10 ਵਜੇ ਤੋਂ ਸ਼ਾਮ ਦੇ 4 ਵਜੇ ਤੱਕ ਖੁਲ੍ਹਣਗੀਆਂ : ਜ਼ਿਲ੍ਹਾ ਮੈਜਿਸਟ੍ਰੇਟ

203

ਮਾਨਸਾ ਜ਼ਿਲ੍ਹੇ ‘ਚ ਦਵਾਈਆਂ ਦੀਆਂ ਦੁਕਾਨਾਂ ਸਵੇਰੇ 10 ਵਜੇ ਤੋਂ ਸ਼ਾਮ ਦੇ 4 ਵਜੇ ਤੱਕ ਖੁਲ੍ਹਣਗੀਆਂ : ਜ਼ਿਲ੍ਹਾ ਮੈਜਿਸਟ੍ਰੇਟ

ਮਾਨਸਾ, 22 ਅਪ੍ਰੈਲ (                             ) :

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ  ਗੁਰਪਾਲ ਸਿੰਘ ਚਹਿਲ ਨੇ ਜ਼ਿਲ੍ਹਾ ਮਾਨਸਾ ਅੰਦਰ ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਦੇਖਦਿਆਂ ਜ਼ਿਲ੍ਹਾ ਮਾਨਸਾ ਦੇ ਸ਼ਹਿਰੀ ਖੇਤਰ ਵਿੱਚ ਹਰ ਰੋਜ਼ ਰੋਸਟਰ ਮੁਤਾਬਿਕ 1/3 ਦੁਕਾਨਾਂ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਖੋਲ੍ਹਣ ਦੀ ਛੋਟ ਦਿੱਤੀ ਹੈ।
ਹੁਕਮ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ  ਚਹਿਲ ਨੇ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਮਾਨਸਾ ਦੇ ਸਾਰੇ ਪੇਂਡੂ ਇਲਾਕਿਆਂ ਦੀਆਂ ਸਾਰੀਆਂ ਦਵਾਈਆਂ ਦੀਆਂ ਦੁਕਾਨਾਂ ਨੂੰ ਸਵੇਰੇ 10 ਵਜੇ ਤੋਂ ਸ਼ਾਮ ਨੂੰ 4 ਵਜੇ ਤੱਕ ਖੋਲ੍ਹਣ ਦੀ ਛੋਟ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਛੋਟ ਇਸ ਸ਼ਰਤ ‘ਤੇ ਦਿੱਤੀ ਜਾਂਦੀ ਹੈ ਕਿ ਕੋਈ ਵੀ ਦਵਾਈ ਵਿਕਰੇਤਾ ਆਪਣੀ ਦੁਕਾਨ ਅੰਦਰ ਤਿੰਨ (ਇੱਕ ਮਾਲਕ ਅਤੇ ਦੋ ਸਹਾਇਕ) ਤੋਂ ਜ਼ਿਆਦਾ ਵਿਅਕਤੀਆਂ ਨੂੰ ਇੱਕਠੇ ਨਹੀਂ ਹੋਣ ਦੇਵੇਗਾ।

ਜ਼ਿਲ੍ਹਾ ਮੈਜਿਸਟ੍ਰੇਟ  ਗੁਰਪਾਲ ਸਿੰਘ ਚਹਿਲ ਨੇ ਕਿਹਾ ਕਿ ਇਸ ਤੋਂ ਇਲਾਵਾ ਦੁਕਾਨ ਦੇ ਬਾਹਰ ਵੀ ਮਰੀਜ਼ਾਂ ਦਾ ਇੱਕਠ ਕਿਸੇ ਵੀ ਹਾਲਤ ਵਿੱਚ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੁਕਾਨਦਾਰ ਇਹ ਵੀ ਯਕੀਨੀ ਬਣਾਵੇਗਾ ਕਿ ਉਹ ਖੁਦ ਅਤੇ ਉਸਦੇ ਸਹਾਇਕ ਹਰ ਸਮੇਂ ਮਾਸਕ ਦੀ ਵਰਤੋਂ ਕਰਨਗੇ।

ਮਾਨਸਾ ਜ਼ਿਲ੍ਹੇ 'ਚ ਦਵਾਈਆਂ ਦੀਆਂ ਦੁਕਾਨਾਂ ਸਵੇਰੇ 10 ਵਜੇ ਤੋਂ ਸ਼ਾਮ ਦੇ 4 ਵਜੇ ਤੱਕ ਖੁਲ੍ਹਣਗੀਆਂ : ਜ਼ਿਲ੍ਹਾ ਮੈਜਿਸਟ੍ਰੇਟ
ਮਾਨਸਾ ਜ਼ਿਲ੍ਹੇ ‘ਚ ਦਵਾਈਆਂ ਦੀਆਂ ਦੁਕਾਨਾਂ ਸਵੇਰੇ 10 ਵਜੇ ਤੋਂ ਸ਼ਾਮ ਦੇ 4 ਵਜੇ ਤੱਕ ਖੁਲ੍ਹਣਗੀਆਂ : ਜ਼ਿਲ੍ਹਾ ਮੈਜਿਸਟ੍ਰੇਟ Iਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਵਿੱਚ ਕਿਹਾ ਕਿ ਦਵਾਈ ਵਿਕਰੇਤਾ ਕਿਸੇ ਵੀ ਮਰੀਜ਼ ਨੂੰ ਖੰਘ, ਜ਼ੁਕਾਮ ਅਤੇ ਫਲੂ ਦੀ ਵੇਚੀ ਗਈ ਦਵਾਈ ਦਾ ਰਿਕਾਰਡ ਅਲੱਗ ਤੌਰ ‘ਤੇ ਰੱਖੇਗਾ ਅਤੇ ਉਸਦੀ ਰਿਪੋਰਟ ਸਿਵਲ ਸਰਜਨ ਮਾਨਸਾ ਨੂੰ ਭੇਜਣਾ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਦੁਕਾਨ ਖੋਲ੍ਹਣ ਦੀ ਛੋਟ ਸਿਰਫ਼ ਦਵਾਈਆਂ ਦੀ ਹੋਮ ਡਲੀਵਰੀ ਲਈ ਹੀ ਹੋਵੇਗੀ।