ਮਿਸ਼ਨ ਫਤਿਹ ਤਹਿਤ ਬਰੋਨਜ ਮੈਡਲ ਜਿੱਤਣ ਵਾਲਾ ਸ੍ਰੀ ਮੁਕਤਸਰ ਸਾਹਿਬ ਜ਼ਿਲਾ ਆਇਆ ਦੂਸਰੇ ਨੰਬਰ ਤੇ
ਸ੍ਰੀ ਮੁਕਤਸਰ ਸਾਹਿਬ 12 ਜੁਲਾਈ
ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਬਰੋਨਜ ਅਤੇ ਸਿਲਵਰ ਮੈਡਲ ਜਿੱਤਣ ਵਾਲੇ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਲੋਕਾਂ ਨੂੰ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਵਧਾਈ ਦਿੱਤੀ।
ਇਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਮਿਸ਼ਨ ਫਤਿਹ ਦੀ ਸਫਲਤਾ ਲਈ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ 12088 ਲੋਕਾਂ ਵਲੋਂ ਕੋਵਾ ਐਪ ਡਾਉਨਲੋਡ ਕਰਨ ਉਪਰੰਤ ਇਹਨਾਂ ਵਲੋਂ 6168 ਫੋਟੋਜ ਮਿਸ਼ਨ ਫਤਿਹ ਤਹਿਤ ਅਪਲੋਡ ਕੀਤੀਆਂ ਗਈਆਂ ਹਨ, ਇਸ ਤਰਾਂ ਬਰੋਨਜ ਮੈਡਲ ਜਿੱਤਣ ਵਾਲੇ 41 ਲੋਕਾਂ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਦੂਸਰੇ ਨੰਬਰ ਤੇ ਲਿਆਂਦਾ ਅਤੇ ਇਸ ਤਰਾਂ ਸਿਲਵਰ ਮੈਡਲ ਜਿੱਤਣ ਵਾਲਿਆਂ ਦੀ ਗਿਣਤੀ ਚਾਰ ਹੈ, ਜਿਹਨਾਂ ਨੂੰ ਡਿਪਟੀ ਕਮਿਸ਼ਨਰ ਨੇ ਇਹਨਾਂ ਨੂੰ ਵਧਾਈ ਦਿੱਤੀ ਹੈ ਅਤੇ ਇਹਨਾਂ ਦਾ ਧੰਨਵਾਦ ਕੀਤਾ ਹੈ।

ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਕੋਵਾ ਐਪ ਜਰੂਰ ਡਾਊਨ ਲੋਡ ਕਰਨ ਤਾਂ ਜੋ ਉਹਨਾਂ ਨੂੰ ਕੋਰੋਨਾ ਵਾਇਰਸ ਨਾਲ ਸਬੰਧਿਤ ਮਰੀਜਾਂ ਦੀ ਗਿਣਤੀ ਦਾ ਪਤਾ ਲੱਗਦਾ ਰਹੇ । ਉਹਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਆਪਣੇ ਹੱਥਾਂ ਨੂੰ ਸਾਬਣ ਨਾਲ ਵਾਰ ਵਾਰ ਧੋਦੇ ਰਹਿਣ, ਸੈਨੀਟਾਈਜ਼ਰ ਦੀ ਵਰਤੋ ਕਰਨ, ਮੂੰਹ ਤੇ ਮਾਸਕ ਲਗਾ ਕੇ ਰੱਖਣ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਤਾਂ ਜੋ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
